ਜਲੰਧਰ: ਨਵੇਂ ਸਾਲ ਦੇ ਆਗਾਜ਼ ਨੂੰ ਲੈ ਕੇ ਪੂਰੇ ਦੇਸ਼ 'ਚ ਖੁਸ਼ੀ ਦੀ ਲਹਿਰ ਹੈ। ਇਸ ਦੌਰਾਨ ਪੁਲਿਸ ਵੱਲੋਂ ਵੀ ਸੁਰੱਖਿਆ ਦੇ ਸਾਰੇ ਪ੍ਰਬੰਧ ਮੁਕਮੰਲ ਕਰ ਲਏ ਗਏ ਹਨ। ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਹਰ ਸਾਲ ਵਾਂਗ ਹਜ਼ਾਰਾਂ ਦੀ ਗਿਣਤੀ 'ਚ ਲੋਕ ਜਲੰਧਰ ਦੇ ਦਿਲ ਕਹੇ ਜਾਣ ਵਾਲੇ ਮਾਡਲ ਟਾਊਨ ਵਿੱਚ ਇਕੱਠੇ ਹੁੰਦੇ ਹਨ, ਕਿਉਂਕਿ 31 ਦਸੰਬਰ ਦੀ ਰਾਤ ਨੂੰ ਵੱਡੀ ਗਿਣਤੀ 'ਚ ਸ਼ਹਿਰ ਵਾਸੀ ਇੱਥੇ ਪੁੱਜ ਕੇ ਨਵੇਂ ਸਾਲ ਦਾ ਜਸ਼ਨ ਮਨਾਉਂਦੇ ਹਨ।
ਨਵੇਂ ਸਾਲ ਦੇ ਮੱਦੇਨਜ਼ਰ ਪੁਲਿਸ ਹੋਈ ਚੌਕਸ, ਸੁਰੱਖਿਆ ਪ੍ਰਬੰਧ ਪੁਖ਼ਤਾ - punjab police alert amid new year celebrations
ਹਰ ਸਾਲ ਵਾਂਗ ਨਵੇਂ ਸਾਲ ਦਾ ਜਸ਼ਨ ਮਨਾਉਣ ਲਈ ਜਲੰਧਰ ਦੇ ਮਾਡਲ ਟਾਊਨ ਵਿਖੇ ਹਜ਼ਾਰਾਂ ਦੀ ਗਿਣਤੀ 'ਚ ਲੋਕ ਇੱਕਠੇ ਹੁੰਦੇ ਹਨ। ਨਵੇਂ ਸਾਲ ਦੇ ਮੌਕੇ ਇਸ ਵਾਰ ਵੀ ਲੋਕ ਨਵੇਂ ਸਾਲ ਦੇ ਸੁਆਗਤ ਦੀ ਤਿਆਰੀਆਂ 'ਚ ਜੁੱਟੇ ਹੋਏ ਹਨ। ਇਸ ਦੇ ਚਲਦੇ ਪੁਲਿਸ ਵੱਲੋਂ ਟ੍ਰੈਫਿਕ ਦੀ ਸਮੱਸਿਆ ਅਤੇ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਈ ਹਨ।
ਜਿਥੇ ਇੱਕ ਪਾਸੇ ਸ਼ਹਿਰ ਵਾਸੀ ਨਵੇਂ ਸਾਲ ਦੇ ਜਸ਼ਨ ਦੀ ਤਿਆਰੀਆਂ 'ਚ ਜੁੱਟੇ ਹੋਏ ਹਨ, ਉਥੇ ਹੀ ਦੂਜੇ ਪਾਸੇ ਜਲੰਧਰ ਪੁਲਿਸ ਵੱਲੋਂ ਸ਼ਹਿਰ ਵਿੱਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ।
ਇਸ ਬਾਰੇ ਦੱਸਦੇ ਹੋਏ ਜਲੰਧਰ ਦੇ ਏਡੀਸੀਪੀ ਪਰਮਿੰਦਰ ਸਿੰਘ ਭੰਡਾਲ ਨੇ ਦੱਸਿਆ ਕਿ ਨਵੇਂ ਸਾਲ ਨੂੰ ਲੈ ਕੇ ਜਲੰਧਰ ਪੁਲਿਸ ਵੱਲੋਂ ਟ੍ਰੈਫਿਕ ਦੀ ਸਮੱਸਿਆ ਨਾਲ ਨਜਿੱਠਣ ਲਈ ਠੋਸ ਪ੍ਰਬੰਧ ਕੀਤੇ ਗਏ ਹਨ। ਇਸ ਦੇ ਲਈ ਸ਼ਹਿਰ ਦੇ ਵਿੱਚ 1320 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਸ਼ਰਾਰਤੀ ਅਨਸਰ, ਗੈਰ-ਕਾਨੂੰਨੀ ਹਰਕਤ ਜਾਂ ਹੁੱਲੜਬਾਜ਼ੀ ਕਰਦਾ ਪਾਇਆ ਗਿਆ ਤਾਂ ਉਸ ਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਨਵੇਂ ਸਾਲ ਦਾ ਜਸ਼ਨ ਮਿਲ ਜੁਲ ਕੇ ਚੰਗੇ ਢੰਗ ਨਾਲ ਮਨਾਉਣ।