ਜਲੰਧਰ: ਨਸ਼ਾ ਤਸਕਰੀ ਖ਼ਿਲਾਫ਼ ਛੇੜੀ ਗਈ ਮੁਹਿੰਮ ਦੇ ਚੱਲਦਿਆਂ ਪੁਲਿਸ ਨੇ ਕਈ ਜਗ੍ਹਾ ਗਸ਼ਤ ਅਤੇ ਨਾਕੇ ਵੀ ਲਗਾਏ ਗਏ ਹਨ। ਇਸ ਦੇ ਚੱਲਦਿਆਂ ਅੱਜ ਪੁਲਿਸ ਨੇ ਗਸ਼ਤ ਦੌਰਾਨ ਕਸਬਾ ਫਿਲੌਰ ਦੇ ਅਧੀਨ ਪੈਂਦੀ ਬਿਲਗਾ ਵਿੱਚ ਇੱਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਪੁਲਿਸ ਨੇ 7 ਗ੍ਰਾਮ ਅਫੀਮ ਸਮੇਤ ਇੱਕ ਨੌਜਵਾਨ ਨੂੰ ਕੀਤਾ ਕਾਬੂ - ਐਸਆਈ
ਨਸ਼ਾ ਤਸਕਰੀ ਖ਼ਿਲਾਫ਼ ਛੇੜੀ ਗਈ ਮੁਹਿੰਮ ਦੇ ਚੱਲਦਿਆਂ ਪੁਲਿਸ ਨੇ ਕਈ ਜਗ੍ਹਾ ਗਸ਼ਤ ਅਤੇ ਨਾਕੇ ਵੀ ਲਗਾਏ ਗਏ ਹਨ। ਇਸ ਦੇ ਚੱਲਦਿਆਂ ਅੱਜ ਪੁਲਿਸ ਨੇ ਗਸ਼ਤ ਦੌਰਾਨ ਕਸਬਾ ਫਿਲੌਰ ਦੇ ਅਧੀਨ ਪੈਂਦੀ ਬਿਲਗਾ ਵਿੱਚ ਇੱਕ ਵਿਅਕਤੀ ਨੂੰ 7 ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ।
ਥਾਣਾ ਬਿਲਗਾ ਦੇ ਮੁੱਖ ਅਫਸਰ ਹਰਦੀਪ ਸਿੰਘ ਨੇ ਦੱਸਿਆ ਕਿ ਐਸਆਈ ਕੁਲਵਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਦੇ ਨਾਲ ਬਿਲਗਾ ਵਿਖੇ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਸ਼ੱਕ ਦੇ ਆਧਾਰ ਉੱਤੇ ਰੋਕਿਆ ਤਾਂ ਉਸ ਦੇ ਹੱਥ ਵਿੱਚ ਫੜੇ ਲਿਫਾਫੇ ਦੀ ਤਲਾਸ਼ੀ ਲਈ ਤਾਂ ਉਸ ਵਿਚੋਂ 7 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਬਾਅਦ ਐਸਆਈ ਨੇ ਦੋਸ਼ੀ ਨੂੰ ਥਾਣੇ ਲੈ ਆਏ।
ਉਨ੍ਹਾਂ ਕਿਹਾ ਕਿ ਦੋਸ਼ੀ ਦੀ ਪਛਾਣ ਮਨਪ੍ਰੀਤ ਸਿੰਘ ਉਰਫ਼ ਮੰਨਾ ਪੁੱਤਰ ਰੇਸ਼ਮ ਸਿੰਘ ਵਾਸੀ ਕਾਦੀਆਂ ਪਿੰਡ ਥਾਣਾ ਬਿਲਗਾ ਵਜੋਂ ਹੋਈ ਹੈ। ਇਸ ਦੇ ਨਾਲ ਹੀ ਉਨ੍ਹਾਂ ਇਹ ਵੀ ਦੱਸਿਆ ਕਿ ਇਸ ਵਿਅਕਤੀ ਤੇ ਪਹਿਲਾਂ ਤੋਂ ਕੋਈ ਮਾਮਲਾ ਦਰਜ ਨਹੀਂ ਹੈ ਅਤੇ ਇਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਇਹ ਨਸ਼ਾ ਕਿੱਥੋਂ ਲੈ ਕੇ ਆਇਆ ਸੀ ਅਤੇ ਇਸ ਦਾ ਕੀ ਕਰਨਾ ਸੀ। ਪੁਲਿਸ ਨੇ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕਰ ਰਿਹਾ ਹੈ ਅਤੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।