ਪੰਜਾਬ

punjab

ETV Bharat / state

ਵੀਵਾ ਕੋਲਾਜ ਮਾਲ 'ਚ ਫਾਇਰਿੰਗ ਕਰਨ ਵਾਲੇ ਮੁੱਖ ਦੋਸ਼ੀ ਨੂੰ ਕੀਤਾ ਗਿਆ ਗ੍ਰਿਫ਼ਤਾਰ - crime news jalandhar

ਦੋ ਦਿਨ ਪਹਿਲਾਂ ਵੀਵਾ ਕੋਲਾਜ ਮਾਲ 'ਚ ਹੋਏ ਗੋਲੀਕਾਂਡ ਦੀ ਘਟਨਾ ਦੇ ਮੁਖ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਨੂੰ ਸੀਆਈ ਅਤੇ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਸਾਂਝਾ ਆਪਰੇਸ਼ਨ ਦੌਰਾਨ ਗ੍ਰਿਫ਼ਤਾਰ ਕੀਤਾ ਹੈ।

ਫੋਟੋ

By

Published : Sep 23, 2019, 3:26 PM IST

ਜਲੰਧਰ: ਵੀਵਾ ਕੋਲਾਜ ਮਾਲ 'ਚ ਹੋਏ ਗੋਲੀਕਾਂਡ ਦੇ ਮੁੱਖ ਦੇਸ਼ੀ ਨੂੰ ਸੀਆਈ ਅਤੇ ਥਾਣਾ ਰਾਮਾ ਮੰਡੀ ਦੀ ਪੁਲਿਸ ਨੇ ਸਾਂਝਾ ਆਪਰੇਸ਼ਨ ਚਲਾ ਗ੍ਰਿਫ਼ਤਾਰ ਕਰ ਲਿਆ ਹੈ। ਦੋਸ਼ੀ ਦੀ ਪਛਾਣ ਸੋਨੂੰ ਰੁੜਕੇ ਵੱਜੋਂ ਹੋਈ ਹੈ ਜੋ ਪਿੰਡ ਰੁੜਕੇ ਦਾ ਰਹਿਣ ਵਾਲਾ ਹੈ।

ਜਾਣਕਾਰੀ ਅਨੁਸਾਰ ਦੋ ਦਿਨ ਪਹਿਲਾਂ ਜਲੰਧਰ ਦੇ ਵੀਵਾ ਕੋਲਾਜ ਮਾਲ ਦੇ ਪੱਬ ਚ ਡਾਂਸ ਕਰਦੇ ਹੋਏ ਦੋ ਬਾਕਸਰਾਂ ਦਾ ਆਪਸ 'ਚ ਝਗੜਾ ਹੋ ਗਿਆ ਸੀ। ਜਿਸ ਤੋਂ ਬਾਅਦ ਮੁਲਜ਼ਮ ਸੋਨੂੰ ਰੁੜਕਾ ਨੇ ਤਲਵਿੰਦਰ ਸਿੰਘ ਪੁੱਤਰ ਸੁਖਵਿੰਦਰ ਸਿੰਘ ਨਿਵਾਸੀ ਟੋਡਰਵਾਲ ਨੂੰ ਗੋਲੀ ਮਾਰ ਦਿੱਤੀ ਸੀ। ਗੋਲੀ ਮਾਰਨ ਤੋਂ ਬਾਅਦ ਦੋਸ਼ੀ ਮੌਕੇ ਤੇ ਫ਼ਰਾਰ ਹੋ ਗਿਆ ਸੀ। ਜਾਣਕਾਰੀ ਦਿੰਦਿਆਂ ਏਡੀਸੀਪੀ ਗੁਰਮੀਤ ਸਿੰਘ ਨੇ ਦੱਸਿਆ ਕਿ ਆਰੋਪੀ ਦੇ ਕੋਲੋਂ ਪੁਲਿਸ ਨੂੰ ਇੱਕ 32 ਬੋਰ ਦੀ ਪਿਸਤੌਲ ਤੇ ਚਾਰ ਜ਼ਿੰਦਾ ਕਾਰਤੂਸ ਬਰਾਮਦ ਹੋਏ ਹਨ। ਗੁਰਮੀਤ ਸਿੰਘ ਨੇ ਦੱਸਿਆ ਕਿ ਦੋਸ਼ੀ ਵਿਰੁੱਧ ਪਹਿਲਾਂ ਵੀ ਕੁੱਟਮਾਰ ਦੇ ਕਈ ਮਾਮਲੇ ਦਰਜ ਹਨ। ਪੁਲਿਸ ਨੇ ਮਾਮਲਾ ਦਰਜ ਕਰ ਅਗਲੀ ਪੜਤਾਲ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਅਕਾਲੀ ਦਲ ਨੇ ਸ਼ੁਰੂ ਕੀਤੀ ਜ਼ਿਮਨੀ ਚੋਣਾਂ ਲਈ ਤਿਆਰੀ

ABOUT THE AUTHOR

...view details