ਜਲੰਧਰ: ਫਗਵਾੜੀ ਮੁਹੱਲਾ ਵਿੱਚ 2 ਧਿਰਾਂ ਵਿਚਕਾਰ ਚੱਲ ਰਹੀ ਰੰਜਿਸ਼ ਕਾਰਨ ਇੱਕ ਧਿਰ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਲੈਸ ਹੋ ਕੇ ਆਏ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਦੂਜੀ ਧਿਰ ਉੱਤੇ ਇੱਟਾਂ, ਪੱਥਰਾਂ ਅਤੇ ਕੱਚ ਦੀਆਂ ਬੋਤਲਾਂ ਨਾਲ ਹਮਲਾ ਕਰ ਦਿੱਤਾ। ਅਚਾਨਕ ਹੋਏ ਇਸ ਹਮਲੇ ਤੋਂ ਬਾਅਦ ਸਥਾਨਕ ਲੋਕਾਂ ਵਿਚ ਦਹਿਸ਼ਤ ਫੈਲ ਗਈ ਅਤੇ ਉਨ੍ਹਾਂ ਆਪਣੀਆਂ ਦੁਕਾਨਾਂ ਅਤੇ ਘਰਾਂ ਨੂੰ ਬੰਦ ਕਰ ਲਿਆ। ਇਸ ਦੌਰਾਨ ਹਮਲਾਵਰਾਂ ਇੱਕ ਨੌਜਵਾਨ ਦੇ ਘਰ ਵਿੱਚ ਦਾਖਲ ਹੋਏ ਅਤੇ ਬੁਰੀ ਤਰ੍ਹਾਂ ਭੰਨ-ਤੋੜ ਕੀਤੀ। ਇਸ ਦੇ ਨਾਲ-ਨਾਲ ਉਨ੍ਹਾਂ ਹੋਰਨਾਂ ਘਰਾਂ ’ਤੇ ਵੀ ਪੱਥਰਬਾਜ਼ੀ ਕੀਤੀ। ਲੋਕਾਂ ਦੇ ਘਰਾਂ ਦੀ ਤੀਜੀ ਮੰਜ਼ਿਲ ਤੱਕ ਇੱਟਾਂ, ਪੱਥਰ ਅਤੇ ਕੱਚ ਖਿੱਲਰਿਆ ਹੋਇਆ ਸੀ। ਇਸ ਘਟਨਾ ਨੇ ਕਮਿਸ਼ਨਰੇਟ ਪੁਲਿਸ ਦੀ ਲਾਅ ਐਂਡ ਆਰਡਰ ਦੀ ਸਥਿਤੀ ’ਤੇ ਸਵਾਲੀਆ ਨਿਸ਼ਾਨ ਖੜ੍ਹਾ ਕੀਤਾ।
ਗੈਂਗਵਾਰ ਮਗਰੋਂ ਪੁਲਿਸ ਨੇ ਅੱਠ ਮੁਲਜ਼ਮਾਂ ਨੂੰ ਕੀਤਾ ਗ੍ਰਿਫਤਾਰ, ਮਾਸਟਰਮਾਈਂਡ ਦੀ ਭਾਲ ਜਾਰੀ - ਜਲੰਧਰ ਦੇ ਫਗਵਾੜੀ ਮੁਹੱਲਾ ਵਿੱਚ ਗੈਂਗਵਾਰ
ਜਲੰਧਰ ਦੇ ਫਗਵਾੜੀ ਮੁਹੱਲੇ ਵਿੱਚ ਦੋ ਗੁੱਟਾਂ ਵਿਚਕਾਰ ਜ਼ਬਰਦਸਤ ਝੜਪ ਦੇਖਣ ਨੂੰ ਮਿਲੀ। ਇਸ ਝੜਪ ਦੌਰਾਨ ਮੋਟਰਸਾਈਕਲਾਂ ਉੱਤੇ ਹਥਿਆਰਾਂ ਨਾਲ ਲੈਸ ਹੋਕੇ ਆਏ 60 ਤੋਂ ਵੱਧ ਹਮਲਾਵਰਾਂ ਨੇ ਦੂਜੀ ਧਿਰ ਉੱਤੇ ਇੱਟਾਂ ਪੱਥਰਾਂ ਨਾਲ ਹਮਲਾ ਕਰ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮਾਮਲੇ ਵਿੱਚ ਐਕਸ਼ਨ ਕਰਦਿਆਂ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਮੁਲਜ਼ਮ ਛਾਪਦੇ ਸਨ ਨਕਲੀ ਨੋਟ:ਇਸ ਮਾਮਲੇ ਨੂੰ ਲੈ ਕੇ ਥਾਣਾ 7 ਦੀ ਪੁਲਿਸ ਨੇ ਹਲਕਾ ਉੱਤਰੀ 'ਚ ਕਈ ਥਾਵਾਂ 'ਤੇ ਛਾਪੇਮਾਰੀ ਕੀਤੀ। ਇਸ ਛਾਪੇਮਾਰੀ ਵਿੱਚ ਥਾਣਾ 7 ਦੀ ਪੁਲਿਸ, ਸੀ. ਆਈ. ਏ. ਅਤੇ ਹੋਰ ਪੁਲਿਸ ਅਧਿਕਾਰੀ ਸ਼ਾਮਲ ਸਨ। ਪੁਲਿਸ ਨੂੰ ਛਾਪੇਮਾਰੀ ਦੌਰਾਨ ਪ੍ਰਿੰਟਰ ਅਤੇ ਤੇਜ਼ਧਾਰ ਹਥਿਆਰ ਵੀ ਬਰਾਮਦ ਹੋਏ ਹਨ। ਪੁਲਿਸ ਨੇ ਕੁੱਲ 8 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਲੋਕ ਪਿਛਲੇ ਇਕ ਮਹੀਨੇ ਤੋਂ ਇੱਥੇ ਕਿਰਾਏ 'ਤੇ ਰਹਿ ਰਹੇ ਸਨ। ਕਮਰੇ 'ਚੋਂ ਪ੍ਰਿੰਟਰ, ਕੰਪਿਊਟਰ ਅਤੇ ਹੋਰ ਸਾਮਾਨ ਮਿਲਣ 'ਤੇ ਏ. ਡੀ. ਸੀ. ਪੀ. ਅਦਿੱਤਿਆ ਵੀ ਮੌਕੇ 'ਤੇ ਪਹੁੰਚੇ। ਜਿਸ ਤੋਂ ਬਾਅਦ ਪਤਾ ਲੱਗਾ ਕਿ ਮੁਲਜ਼ਮ ਨਕਲੀ ਨੋਟ ਵੀ ਛਾਪਦੇ ਸਨ। ਫਿਲਹਾਲ ਪੁਲਿਸ ਸਾਰੇ ਲੋਕਾਂ ਨੂੰ ਪੁੱਛਗਿੱਛ ਲਈ ਥਾਣੇ ਲੈ ਗਈ ਹੈ। ਇਹ ਛਾਪੇਮਾਰੀ 20 ਦੇ ਕਰੀਬ ਪੁਲਿਸ ਮੁਲਾਜ਼ਮਾਂ ਵੱਲੋਂ ਕੀਤੀ ਗਈ ਹੈ। ਇਸ ਦੌਰਾਨ ਪੁਲਿਸ ਨੇ ਇਹ ਵੀ ਦੱਸਿਆ ਕਿ ਪੂਰੀ ਘਟਨਾ ਦਾ ਮਾਸਟਰਮਾਈਂਡ ਫਰਾਰ ਹੈ ਜਿਸ ਦੀ ਭਾਲ ਜਾਰੀ ਹੈ।
- ਟੈਟਨਸ ਦਾ ਟੀਕਾ ਲੱਗਣ ਨਾਲ ਵਿਦਿਆਰਥਣਾਂ ਦੀ ਵਿਗੜੀ ਹਾਲਤ, ਡਾਕਟਰਾਂ ਨੇ ਜਾਂਚ ਟੀਮ ਦਾ ਕੀਤਾ ਗਠਨ
- ਇੱਕ ਤੀਰ ਨਾਲ ਦੋ ਸ਼ਿਕਾਰ ਕਰਨਾ ਚਾਹੁੰਦੀ ਹੈ ਪੰਜਾਬ ਸਰਕਾਰ! ਨਿਸ਼ਾਨੇ 'ਤੇ ਵੱਜੇਗਾ ਤੀਰ ਜਾਂ ਫਿਰ ਖੁੰਝੇਗਾ ਨਿਸ਼ਾਨਾ, ਪੜ੍ਹੋ ਖ਼ਾਸ ਰਿਪੋਰਟ
- 100 ਦੇ ਕਰੀਬ ਪਾਕਿਸਤਾਨੀ ਹਿੰਦੂ ਯਾਤਰੀਆਂ ਦਾ ਜਥਾ ਭਾਰਤ ਪੁੱਜਾ, ਯਾਤਰੀ 25 ਦਿਨ ਦੇ ਦੌਰੇ ਦੌਰਾਨ ਕਰਨਗੇ ਧਾਰਮਿਕ ਸਥਾਨਾਂ ਦੇ ਦਰਸ਼ਨ
ਦੱਸ ਦਈਏ ਬੀਤ ਦਿਨ ਹੁਸ਼ਿਆਰਪੁਰ ਅੰਦਰ ਵੀ 2 ਧਿਰਾਂ ਵਿਚਕਾਰ ਗੈਂਗਵਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਸੀ। ਇਸ ਗੈਂਗਵਾਰ ਵਿੱਚ 2 ਨੌਜਵਾਨਾਂ ਦੇ ਗੰਭੀਰ ਜ਼ਖਮੀ ਹੋਣ ਦੀ ਖਬਰ ਵੀ ਆਈ । ਮੌਕੇ ਉਤੇ ਪੁਲਿਸ ਪਹੁੰਚੀ ਜਿਨ੍ਹਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਕੀਤੀ ਗਈ। ਇਸ ਝੜਪ ਦੌਰਾਨ ਗੰਭੀਰ ਜ਼ਖਮੀ ਹੋਏ ਨੌਜਵਾਨ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਕਿ ਉਸ ਦੀ ਹਾਲਤ ਨੂੰ ਨਾਜ਼ੁਕ ਦੇਖਦਿਆਂ ਹੋਇਆ ਨਿੱਜੀ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ। ਜ਼ਖਮੀਆਂ ਦੀ ਪਹਿਚਾਣ ਜਸਪ੍ਰੀਤ ਸਾਜਨ ਅਤੇ ਚੰਨਾ ਵਜੋਂ ਹੋਈ ਹੈ। ਇਸ ਤੋਂ ਬਾਅਦ ਹਸਪਤਾਲ ਵਿੱਚ ਦਾਖਲ ਜਸਪ੍ਰੀਤ ਸਾਜਨ ਦੀ ਮੌਤ ਹੋ ਗਈ।