ਪੰਜਾਬ

punjab

ETV Bharat / state

ਨਾਬਾਲਗ ਕੁੜੀ ਨੂੰ ਵਰਗਲਾ ਕੇ ਲੈ ਜਾਣ ਵਾਲੇ ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ - ਨੌਜਵਾਨ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ

ਫਿਲੌਰ ਵਿਖੇ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਜੋ ਇਕ ਨਾਬਾਲਗ ਕੁੜੀ ਨੂੰ ਵਰਗਲਾ ਲੈ ਕੇ ਆਪਣੇ ਨਾਲ ਲੈ ਕੇ ਗਿਆ ਸੀ। ਪੁਲਿਸ ਨੇ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਹੋਏ ਕਿ ਨੌਜਵਾਨ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਨੂੰ ਕਈ ਦਿਨਾਂ ਤੋਂ ਨੌਜਵਾਨ ਦੀ ਭਾਲ ਜਾਰੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤਲਾਸ਼ੀ ਦੌਰਾਨ ਨੌਜਵਾਨ ਨੂੰ ਕਾਬੂ ਕਰ ਲਿਆ।

ਤਸਵੀਰ
ਤਸਵੀਰ

By

Published : Mar 21, 2021, 9:18 AM IST

ਜਲੰਧਰ: ਕਸਬਾ ਫਿਲੌਰ ਵਿਖੇ ਪੁਲਿਸ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋਂ ਉਨ੍ਹਾਂ ਨੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਜੋ ਇਕ ਨਾਬਾਲਗ ਕੁੜੀ ਨੂੰ ਵਰਗਲਾ ਲੈ ਕੇ ਆਪਣੇ ਨਾਲ ਲੈ ਕੇ ਗਿਆ ਸੀ। ਇਸ ਸਬੰਧ ਵਿੱਚ ਜਾਣਕਾਰੀ ਦਿੰਦੇ ਹੋਏ ਥਾਣਾ ਫਿਲੌਰ ਦੇ ਐਸਐਚਓ ਸੰਜੀਵ ਕਪੂਰ ਨੇ ਦੱਸਿਆ ਕਿ ਬੀਤੀ ਦਿਨੀਂ ਪਿੰਡ ਰਾਮਗੜ੍ਹ ਦੀ ਨਾਬਾਲਗ ਕੁੜੀ ਨੂੰ ਇੱਕ ਨੌਜਵਾਨ ਵਰਗਲਾ ਕੇ ਲੈ ਗਿਆ ਸੀ। ਜਿਸ ਤੋਂ ਬਾਅਦ ਜਦੋ ਉਨ੍ਹਾਂ ਨੂੰ ਸਿਕਾਇਤ ਮਿਲੀ ਤਾਂ ਉਨ੍ਹਾਂ ਲਵਪ੍ਰੀਤ ਸਿੰਘ ਨਾਂ ਦੇ ਨੌਜਵਾਨ ਖਿਲਾਫ਼ ਮਾਮਲਾ ਦਰਜ ਕੀਤਾ।

ਜਲੰਧਰ

ਨੌਜਵਾਨ ਖਿਲਾਫ ਕੀਤਾ ਪੁਲਿਸ ਨੇ ਮਾਮਲਾ ਦਰਜ

ਪੁਲਿਸ ਨੇ ਦੋਸ਼ੀ ਬਾਰੇ ਜਾਣਕਾਰੀ ਦਿੰਦੇ ਹੋਏ ਕਿ ਨੌਜਵਾਨ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ। ਪੁਲਿਸ ਨੂੰ ਕਈ ਦਿਨਾਂ ਤੋਂ ਨੌਜਵਾਨ ਦੀ ਭਾਲ ਜਾਰੀ ਸੀ। ਜਿਸ ਤੋਂ ਬਾਅਦ ਪੁਲਿਸ ਨੇ ਤਲਾਸ਼ੀ ਦੌਰਾਨ ਨੌਜਵਾਨ ਨੂੰ ਕਾਬੂ ਕਰ ਲਿਆ। ਫਿਲਹਾਲ ਪੁਲਿਸ ਨੇ ਨੌਜਵਾਨ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਅਤੇ ਕੁੜੀ ਦਾ ਮੈਡੀਕਲ ਕਰਵਾਇਆ ਜਾ ਰਿਹਾ ਹੈ। ਦੱਸ ਦਈਏ ਕਿ ਪੁਲਿਸ ਨੇ ਨੌਜਵਾਨ ਖਿਲਾਫ ਧਾਰਾ 363, 366 ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜੇਕਰ ਇਸ ਵਿੱਚ ਕੋਈ ਹੋਰ ਵੀ ਸ਼ਾਮਲ ਹੋਇਆ ਤਾਂ ਉਸ ਉੱਤੇ ਵੀ ਮਾਮਲਾ ਦਰਜ ਕੀਤਾ ਜਾਵੇਗਾ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ: ਸੰਗਰੂਰ ’ਚ ਹੁੱਕਾ ਬਾਰਾਂ ’ਤੇ ਪਾਬੰਦੀ ਦੇ ਹੁਕਮ ਜਾਰੀ

ABOUT THE AUTHOR

...view details