ਜਲੰਧਰ: ਸੂਬੇ ’ਚ ਮੁੜ ਤੋਂ ਕੋਰੋਨਾ ਆਪਣਾ ਪੈਰ ਪਸਾਰ ਰਿਹਾ ਹੈ ਜਿਸ ਕਾਰਨ ਸਰਕਾਰ ਵੱਲੋਂ ਨਵੀਆਂ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ। ਨਾਲ ਹੀ ਸਮੇਂ ਸਮੇਂ ’ਤੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਉਹ ਮਾਸਕ ਪਾ ਕੇ ਰੱਖਣ। ਪਰ ਕੋਰੋਨਾ ਦੀ ਦੂਜੀ ਲਹਿਰ ਦੇ ਸ਼ੁਰੂ ਹੋਣ ਤੋਂ ਬਾਅਦ ਵੀ ਲੋਕਾਂ ਵੱਲੋਂ ਅਣਗਹਿਲੀ ਵਰਤੀ ਜਾ ਰਹੀ ਹੈ। ਜਿਸ ਕਾਰਨ ਸ਼ਹਿਰ ਚ ਪੁਲਿਸ ਪ੍ਰਸ਼ਾਸਨ ਵੱਲੋਂ ਨਾਕੇਬੰਦੀ ਦੌਰਾਨ ਮਾਸਕ ਨਾ ਪਾਉਣ ਵਾਲੇ ਲੋਕਾਂ ਦੇ ਚਲਾਨ ਕੱਟੇ ਗਏ।
302 ਨਵੇਂ ਮਾਮਲੇ ਆਏ ਸਾਹਮਣੇ
ਜਲੰਧਰ ’ਚ 302 ਕੋਰੋਨਾ ਦੇ ਮਰੀਜ਼ ਮਿਲੇ ਹਨ ਅਤੇ 7 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਇਸਦੇ ਬਾਵਜੁਦ ਵੀ ਸ਼ਹਿਰ ਲੋਕਾਂ ਵੱਲੋਂ ਲਾਪਰਵਾਹੀ ਵਰਤੀ ਜਾ ਰਹੀ ਹੈ। ਜਿਸ ਕਾਰਨ ਸ਼ਹਿਰ ਚ ਪੁਲਿਸ ਪ੍ਰਸ਼ਾਸਨ ਵੱਲੋਂ ਲੋਕਾਂ ਦੇ ਚਾਲਾਨ ਕੱਟੇ ਗਏ।