ਪੰਜਾਬ

punjab

ETV Bharat / state

ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ

ਜਲੰਧਰ ਦੇ ਸੀਨੀਅਰ ਬੀਜੇਪੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਸੀਆਈਈ ਇੰਚਾਰਜ ਨੇ ਲਾਠੀਚਾਰਜ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਲਾਠੀਚਾਰਜ ਨਹੀਂ ਹੋਇਆ।

ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ

By

Published : Dec 25, 2020, 5:23 PM IST

ਜਲੰਧਰ: ਖੇਤੀ ਕਾਨੂੰਨਾਂ ਦੇ ਖਿਲਾਫ ਵਿੱਢੇ ਕਿਸਾਨੀ ਸੰਘਰਸ਼ 'ਚ ਸਿਆਸਤ ਭੱਖਦੀ ਜਾ ਰਹੀ ਹੈ। ਸਥਾਨਕ ਸੀਨੀਅਰ ਬੀਜੇਪੀ ਆਗੂ ਤੇ ਸਾਬਕਾ ਕੈਬਿਨੇਟ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਲਾਠੀਚਾਰਜ ਕੀਤਾ। ਇਸਦਾ ਵੀਡਿਓ ਵੀ ਬਣਿਆ ਹੈ ਪਰ ਸੀਆਈਈ ਇੰਚਾਰਜ ਨੇ ਇਸ ਨੂੰ ਝੂਠਾ ਕਰਾਰ ਦਿੱਤਾ ਹੈ ਤੇ ਨਾਂਹ ਕਰ ਇਸ ਗੱਲ ਤੋਂ ਪੱਲ੍ਹਾ ਝਾੜ ਲਿਆ ਹੈ।

ਪ੍ਰਦਰਸ਼ਨ ਕਰ ਰਹੇ ਕਿਸਾਨਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ

'ਇਹ ਸੀਨੀਅਰ ਅਫ਼ਸਰ ਦਾ ਕਾਰਨਾਮਾ'

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਪ੍ਰਸ਼ਾਸਨ ਦੀ ਇਸ ਕਾਰਵਾਈ 'ਤੇ ਸਵਾਲ ਚੁੱਕਦਿਆਂ ਉਨ੍ਹਾਂ ਨੇ ਕਿਹਾ ਕਿ ਉਹ ਸ਼ਾਂਤਮਈ ਧਰਨਾ ਬੀਜੇਪੀ ਦੇ ਸੀਨੀਅਰ ਆਗੂ ਮਨੋਰੰਜਨ ਕਾਲੀਆ ਦੇ ਘਰ ਦਾ ਘਿਰਾਓ ਕਰ ਦੇ ਰਹੇ ਸੀ ਪਰ ਉਨ੍ਹਾਂ ਦੀ ਉਸ ਸਮੇਂ ਪੁਲਿਸ ਮੁਲਾਜਮਾਂ ਨਾਲ ਧੱਕਾ ਮੁੱਕੀ ਹੋਈ ਤੇ ਪੁਲਿਸ ਨੇ ਕਿਸਾਨਾਂ 'ਤੇ ਲਾਠੀਚਾਰਜ ਵੀ ਕੀਤਾ।

ਰਾਜਨੀਤਿਕ ਪਾਰਟੀਆਂ ਦੇ ਜੁਮਲੇ 'ਤੇ ਵੱਡਾ ਸਵਾਲ

ਪ੍ਰਧਾਨ ਦਾ ਕਹਿਣਾ ਹੈ ਕਿ ਕਾਂਗਰਸ ਕਿਸਾਨ ਹਿਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ ਪਰ ਉਹ ਵੀ ਬੀਜੇਪੀ ਦੇ ਨਾਲ ਮਿਲੀ ਹੈ। ਉਨ੍ਹਾਂ ਦੇ ਆਰੋਪ ਲਗਾਉਂਦੇ ਹੋਏ ਕਿਹਾ ਕਿ ਕਾਂਗਰਸ ਦੇ ਵਿਧਾਇਕ ਜੰਤਰ ਮੰਤਰ ਧਰਨਾ ਦੇ ਪੱਤਰਕਾਰ ਭਾਈਚਾਰੇ ਦੇ ਨਾਲ ਬਦਸੂਲਕੀ ਕਰ ਰਹੇ। ਕਿਸਾਨਾਂ ਦੇ ਹੱਕ 'ਚ ਖੜ੍ਹਾ ਹੋਣਾ ਇੱਕ ਕਾਂਗਰਸ ਦਾ ਪੜਪੰਚ ਹੈ।

ਪੁਲਿਸ ਨੇ ਝਾੜਿਆ ਇਸ ਤੋਂ ਪੱਲ੍ਹਾ

ਸੀਆਈਈ ਇੰਚਾਰਜ ਨੇ ਲਾਠੀਚਾਰਜ ਦੀ ਗੱਲ ਨੂੰ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਕੋਈ ਲਾਠੀਚਾਰਜ ਨਹੀਂ ਹੋਇਆ। ਇਸ ਗੱਲ ਤੋਂ ਪੱਲ੍ਹਾ ਝਾੜਦਿਆਂ ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ।

ABOUT THE AUTHOR

...view details