ਪੰਜਾਬ

punjab

ETV Bharat / state

ਜਲੰਧਰ ਵਿੱਚ ਪੁਲਿਸ ਦਾ ਐਕਸ਼ਨ: 5 ਗੈਂਗਸਟਰ ਕੀਤੇ ਗ੍ਰਿਫ਼ਤਾਰ, ਮਾਰੂ ਹਥਿਆਰ ਹੋਏ ਬਰਾਮਦ - ਸ਼ੱਕੀ ਗੈਂਗਸਟਰਾਂ ਦੇ ਲੁਕੇ ਹੋਣ ਦਾ ਖਦਸ਼ਾ

ਜਲੰਧਰ ਦੇ ਭੋਗਪੁਰ ਨੇੜੇ ਪਿੰਡ ਚੱਕ ਝੰਡੂ ਵਿਖੇ ਪੁਲਿਸ ਵੱਲੋਂ ਘੇਰਾਬੰਦੀ ਕੀਤੀ ਗਈ। ਜਿਸ ਤੋਂ ਬਾਅਦ ਪੁਲਿਸ ਨੇ 5 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ।

Police lay siege in Chak Jhandu
ਜਲੰਧਰ ਦੇ ਪਿੰਡ ਚੱਕ ਝੰਡੂ ਵਿੱਚ ਪੁਲਿਸ ਦੀ ਘੇਰਾਬੰਦੀ

By

Published : Nov 1, 2022, 10:32 AM IST

Updated : Nov 1, 2022, 7:08 PM IST

ਜਲੰਧਰ: ਜ਼ਿਲ੍ਹੇ ਦੇ ਭੋਗਪੁਰ ਨੇੜੇ ਪਿੰਡ ਚੱਕ ਝੰਡੂ ਛਾਉਣੀ ਤਬਦੀਲ ਹੋ ਗਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਵੱਡੀ ਗਿਣਤੀ ਵਿੱਚ ਪੁਲਿਸ ਨੇ ਘੇਰਾਬੰਦੀ ਕੀਤੀ ਗਈ ਹੈ। ਇਲਾਕੇ ਵਿੱਚ ਸ਼ੱਕੀ ਗੈਂਗਸਟਰਾਂ ਦੇ ਲੁਕੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਜਿਸ ਦੇ ਚੱਲਦੇ ਪੁਲਿਸ ਨੇ 5 ਗੈਂਗਸਟਰਾਂ ਨੂੰ ਕਾਬੂ ਕਰ ਲਿਆ ਹੈ। ਜਦਕਿ ਇੱਕ ਦੀ ਭਾਲ ਅਜੇ ਵੀ ਜਾਰੀ ਹੈ।

ਜਲੰਧਰ ਦੇ ਪਿੰਡ ਚੱਕ ਝੰਡੂ ਵਿੱਚ ਪੁਲਿਸ ਦੀ ਘੇਰਾਬੰਦੀ

ਦੱਸ ਦਈਏ ਕਿ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਜਲੰਧਰ ਦੇ ਭੋਗਪੁਰ ਬਲਾਕ ਦੇ ਪਿੰਡ ਚੱਕ ਝੰਡੂ ਵਿਖੇ ਪੈਟਰੋਲ ਪੰਪ ਦੀ ਬੈਕਸਾਈਡ ਦੀ ਇਕ ਕੋਠੀ ’ਚ ਛਾਪਾ ਮਾਰਿਆ ਗਿਆ ਜਿੱਥੇ ਕੁਝ ਅਪਰਾਧਿਕ ਲੋਕ ਠਹਿਰੇ ਹੋਏ ਸੀ। ਪੁਲਿਸ ਵੱਲੋਂ ਇੱਥੇ ਛਾਪੇਮਾਰੀ ਦੌਰਾਨ ਦੋ ਲੋਕਾਂ ਨੂੰ ਮੌਕੇ 'ਤੇ ਕਾਬੂ ਕੀਤਾ ਗਿਆ ਜਦਕਿ ਬਾਕੀ ਭੱਜਣ ਵਿੱਚ ਸਫਲ ਹੋ ਗਏ। ਇਲਾਕੇ ਵਿੱਚ ਗੰਨੇ ਦੇ ਖੇਤਾਂ ਵਿੱਚ ਇਹ ਸ਼ੱਕੀ ਲੋਕ ਲੁਕ ਗਏ। ਜਿਸ ਤੋਂ ਬਾਅਦ ਜਲੰਧਰ ਦਿਹਾਤੀ ਪੁਲਿਸ ਵੱਲੋਂ ਵੱਡੀ ਗਿਣਤੀ ਵਿੱਚ ਫੋਰਸ ਮੰਗਵਾ ਕੇ ਇਲਾਕੇ ਦੀ ਘੇਰਾਬੰਦੀ ਕੀਤੀ ਗਈ।

ਜਲੰਧਰ ਦੇ ਪਿੰਡ ਚੱਕ ਝੰਡੂ ਵਿੱਚ ਪੁਲਿਸ ਦੀ ਘੇਰਾਬੰਦੀ

ਇਸ ਦੌਰਾਨ ਪੁਲਿਸ ਨੇ ਤਿੰਨ ਹੋਰ ਲੋਕਾਂ ਨੂੰ ਗੰਨੇ ਦੇ ਖੇਤਾਂ ਵਿੱਚੋਂ ਗ੍ਰਿਫ਼ਤਾਰ ਕਰ ਲਿਆ। ਫਿਲਹਾਲ ਇਸ ਪੂਰੇ ਮਾਮਲੇ ਵਿਚ ਹੁਣ ਤੱਕ ਪੁਲੀਸ ਪੰਜ ਲੋਕਾਂ ਨੂੰ ਗ੍ਰਿਫ਼ਤਾਰ ਕਰ ਚੁੱਕੀ ਹੈ। ਫਿਲਹਾਲ ਇਕ ਦੀ ਭਾਲ ਜਾਰੀ ਹੈ। ਜਲੰਧਰ ਦਿਹਾਤੀ ਪੁਲਿਸ ਦੇ ਐੱਸਐੱਸਪੀ ਸਵਰਨਦੀਪ ਸਿੰਘ ਮੁਤਾਬਿਕ ਇਨ੍ਹਾਂ ਲੋਕਾਂ ਦੇ ਕਈ ਅਪਰਾਧਿਕ ਮਾਮਲੇ ਦਰਜ ਹਨ। ਫਿਲਹਾਲ ਇਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਜਲੰਧਰ ਦੇ ਪਿੰਡ ਚੱਕ ਝੰਡੂ ਵਿੱਚ ਪੁਲਿਸ ਦੀ ਘੇਰਾਬੰਦੀ

ਇਨ੍ਹਾਂ ਗੈਂਗਸਟਰਾਂ ਨੂੰ ਕੀਤਾ ਗਿਆ ਗ੍ਰਿਫਤਾਰ: ਸੁਰਿੰਦਰ ਸਿੰਘ, ਸੰਦੀਪ ਸਿੰਘ, ਗੁਰਬੀਰ ਸਿੰਘ, ਮਨਪ੍ਰੀਤ ਅਤੇ ਲਵਪ੍ਰੀਤ ਸਿੰਘ ਨੂੰ ਪੁਲਿਸ ਨੇ ਘੇਰਾਬੰਦੀ ਕਰਕੇ ਗ੍ਰਿਫਤਾਰ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ।

ਇਹ ਵੀ ਪੜੋ:ਲੁਧਿਆਣਾ ਵਿੱਚ ਕਾਰਬਨ ਡਾਈ ਆਕਸਾਈਡ ਗੈਸ ਹੋਈ ਲੀਕ, ਇਲਾਕੇ ਵਿੱਚ ਸਹਿਮ ਦਾ ਮਾਹੌਲ

Last Updated : Nov 1, 2022, 7:08 PM IST

ABOUT THE AUTHOR

...view details