ਜਲੰਧਰ:ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ (Punjab Chief Minister Bhagwant Singh Mann) ਦੇ ਹੁਕਮਾਂ ਅਨੁਸਾਰ ਨਸ਼ਾ ਤਸਕਰਾਂ ‘ਤੇ ਨਕੇਲ ਕੱਸਣ ਦੀ ਮੁਹਿੰਮ ਦੇ ਤਹਿਤ ਜਲੰਧਰ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਜਲੰਧਰ ਦੇ ਪੁਲਿਸ ਕਮਿਸ਼ਨਰ (Commissioner of Police, Jalandhar) ਗੁਰਸ਼ਰਨ ਸਿੰਘ ਸੰਧੂ ਦੀ ਅਗਵਾਈ ਹੇਠ ਅੱਜ ਜਲੰਧਰ ਪੁਲਿਸ ਨੇ ਕਾਜ਼ੀ ਮੰਡੀ, ਸੂਰਿਆ ਇਨਕਲੇ, ਰੇਲਵੇ ਸਟੇਸ਼ਨ ਦੇ ਨਾਲ-ਨਾਲ ਜਿੱਥੇ-ਜਿੱਥੇ ਨਸ਼ਿਆਂ ਦੀ ਤਸਕਰੀ ਹੁੰਦੀ ਹੈ ਉਸ ਇਲਾਕੇ ਵਿੱਚ ਭਾਰੀ ਪੁਲਿਸ ਫੋਰਸ ਸਮੇਤ ਰੇਡ ਕੀਤੀ ਅਤੇ ਆਉਣ ਜਾਣ ਵਾਲੇ ਵਾਹਨਾਂ ਦੀ ਚੈਕਿੰਗ ਕੀਤੀ।
ਜਲੰਧਰ ਦੇ ਥਾਣਾ ਰਾਮਾ ਮੰਡੀ (Rama Mandi police station of Jalandhar) ਦੇ ਅਧਿਕਾਰ ਖੇਤਰ ਵਿੱਚ ਪੈਂਦੇ ਕਾਜੀ ਮੰਡੀ ਏਰੀਆ ਵਿੱਚ ਇੱਕ ਕਾਰਡਨ ਅਤੇ ਸਰਚ ਅਭਿਆਨ ਚਲਾਇਆ ਗਿਆ। ਜਿਸ ਦੀ ਅਗਵਾਈ ਜਗਮੋਹਣ ਸਿੰਘ ਪੀ.ਪੀ.ਐਸ, ਡੀ.ਸੀ.ਪੀ ਸਿਟੀ, ਜਸਕਿਰਨਜੀਤ ਸਿੰਘ ਤੇਜਾ, ਪੀ.ਪੀ.ਐਸ, ਡੀ.ਸੀ.ਪੀ ਇੰਨਵੈਸਟੀਗੇਸ਼ਨ, ਸੁਹੇਲ ਮੀਰ, ਆਈ.ਪੀ.ਐਸ, ਏ.ਡੀ.ਸੀ.ਪੀ-1 ਅਤੇ ਹੋਰ ਆਲਾ ਅਧਿਕਾਰੀਆਂ ਵਲੋ ਕੀਤੀ ਗਈ।
ਇਹ ਵੀ ਪੜ੍ਹੋ:ਛੋਟੇ ਅੱਖਰਾਂ ਵਾਲੇ ਫੈਂਸੀ ਨੰਬਰ ਲਗਾ ਕੇ ਘੁੰਮ ਰਹੇ ਵਾਹਨਾਂ ਦੇ ਚਲਾਣ ਅਤੇ ਜ਼ਬਤ ਕਰਨ ਦੇ ਹੁਕਮ