ਮੁਹਾਲੀ :ਸੋਮਵਾਰ ਨੂੰ ਮੁਹਾਲੀ ਪੁਲਿਸ ਜੱਗੂ ਭਗਵਾਨਪੁਰੀਆ ਨੂੰ ਜਲੰਧਰ ਤੋ ਟਰਾਂਜ਼ਿਟ ਰਿਮਾਂਡ ਉਤੇ ਮੁਹਾਲੀ ਲੈ ਕੇ ਗਈ। ਮੁਹਾਲੀ ਪੁਲਿਸ ਵੱਲੋਂ 9 ਸਤੰਬਰ 2022 ਨੂੰ ਉਸ ਤੇ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦੀ ਪੁੱਛਗਿੱਛ ਲਈ ਨੂੰ ਜੱਗੂ ਭਗਵਾਨਪੁਰੀਆ ਲਿਜਾਇਆ ਜਾਣਾ ਹੈ ਅਤੇ ਉੱਥੇ ਕੋਰਟ ਵਿਚ ਪੇਸ਼ ਕਰੇਗੀ।
ਜਲੰਧਰ ਵਿਖੇ ਸੋਮਵਾਰ ਗੈਂਗਸਟਰ ਜੱਗੂ ਭਗਵਾਨਪੁਰੀਆ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿੱਥੇ ਮੁਹਾਲੀ ਪੁਲਿਸ ਨੇ ਇੱਕ ਮਾਮਲੇ ਵਿੱਚ ਉਸ ਨੂੰ ਟਰਾਂਜ਼ਿਟ ਰਿਮਾਂਡ 'ਤੇ ਲਿਆ ਗਿਆ। ਜ਼ਿਕਰਯੋਗ ਹੈ ਕਿ ਕੁਝ ਦਿਨ ਪਹਿਲਾ ਵੀ ਜੱਗੂ ਭਗਵਾਨਪੁਰੀਆ ਨੂੰ ਜਲੰਧਰ ਦੀ ਅਦਾਲਤ ਵਿੱਚ ਇੱਕ ਮਾਮਲੇ ਵਿੱਚ ਪੇਸ਼ ਕੀਤਾ ਗਿਆ ਸੀ।