ਪੰਜਾਬ

punjab

ETV Bharat / state

ਪ੍ਰਵਾਸੀ ਭਾਰਤੀਆਂ ਦੇ ਹਿੱਤਾ ਦੀ ਰਾਖੀ ਅਤੇ ਪੇਂਡੂ ਵਿਕਾਸ ‘ਚ ਯੋਗਦਾਨ ਲਈ ਜਲਦ ਆਵੇਗੀ ਨੀਤੀ - ਪੇਂਡੂ ਵਿਕਾਸ ‘ਚ ਯੋਗਦਾਨ

ਐੱਨ.ਆਰ.ਆਈ. ਪਰਿਵਾਰ (US-Canada NRIs Family) ਵੱਲੋਂ ਪਿੰਡ ਅਠੌਲਾ (village of Athoola) ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਪ੍ਰਾਇਮਰੀ ਸਕੂਲ ਦੀ ਉਸਾਰੀ ਵਿੱਚ ਸਹਿਯੋਗ ਦੀ ਮੰਗ ਤੋਂ ਬਾਅਦ 36 ਘੰਟੇ ਅੰਦਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Cabinet Minister Kuldeep Singh Dhaliwal) ਪਿੰਡ ਪਹੁੰਚੇ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Cabinet Minister Kuldeep Singh Dhaliwal) ਨੇ ਐਲਾਨ ਕੀਤਾ।

ਪ੍ਰਵਾਸੀ ਭਾਰਤੀਆਂ ਦੇ ਹਿੱਤਾ ਦੀ ਰਾਖੀ ਅਤੇ ਪੇਂਡੂ ਵਿਕਾਸ ‘ਚ ਯੋਗਦਾਨ ਲਈ ਜਲਦ ਆਵੇਗੀ ਨੀਤੀ
ਪ੍ਰਵਾਸੀ ਭਾਰਤੀਆਂ ਦੇ ਹਿੱਤਾ ਦੀ ਰਾਖੀ ਅਤੇ ਪੇਂਡੂ ਵਿਕਾਸ ‘ਚ ਯੋਗਦਾਨ ਲਈ ਜਲਦ ਆਵੇਗੀ ਨੀਤੀ

By

Published : Apr 18, 2022, 11:10 AM IST

ਜਲੰਧਰ:ਅਮਰੀਕਾ-ਕੈਨੇਡਾ ਦੇ ਐੱਨ.ਆਰ.ਆਈ. ਪਰਿਵਾਰ (US-Canada NRIs Family) ਵੱਲੋਂ ਪਿੰਡ ਅਠੌਲਾ (village of Athoola) ਵਿਖੇ 50 ਲੱਖ ਰੁਪਏ ਦੀ ਲਾਗਤ ਨਾਲ ਸਮਾਰਟ ਪ੍ਰਾਇਮਰੀ ਸਕੂਲ ਦੀ ਉਸਾਰੀ ਵਿੱਚ ਸਹਿਯੋਗ ਦੀ ਮੰਗ ਤੋਂ ਬਾਅਦ 36 ਘੰਟੇ ਅੰਦਰ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Cabinet Minister Kuldeep Singh Dhaliwal) ਪਿੰਡ ਪਹੁੰਚੇ। ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਅਤੇ ਪ੍ਰਵਾਸੀ ਭਾਰਤੀਆਂ ਦੇ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ (Cabinet Minister Kuldeep Singh Dhaliwal) ਨੇ ਐਲਾਨ ਕੀਤਾ, ਕਿ ਪਿੰਡਾਂ ਦੇ ਸਰਬਪੱਖੀ ਵਿਕਾਸ ਵਿੱਚ ਪ੍ਰਵਾਸੀ ਭਾਰਤੀਆਂ ਦੇ ਵੱਡਮੁੱਲੇ ਯੋਗਦਾਨ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਇੱਕ ਵਿਆਪਕ ਨੀਤੀ ਤਿਆਰ ਕਰਕੇ ਜਲਦ ਲਾਗੂ ਕੀਤੀ ਜਾ ਰਹੀ ਹੈ।
ਉਨ੍ਹਾਂ ਕਿਹਾ ਕਿ ਨੀਤੀ ਦਾ ਖਰੜਾ ਅਗਲੇ 2 ਹਫ਼ਤਿਆਂ ਵਿੱਚ ਤਿਆਰ ਕਰ ਲਿਆ ਜਾਵੇਗਾ, ਜਿਸ ਵਿੱਚ ਲੋੜ ਪੈਣ ’ਤੇ ਹੋਰ ਤਬਦੀਲੀਆਂ ਲਈ ਪ੍ਰਵਾਸੀ ਭਾਰਤੀਆਂ ਨਾਲ ਵਿਚਾਰ-ਵਟਾਂਦਰਾ ਕੀਤਾ ਜਾਣਾ ਹੈ ਅਤੇ ਫਿਰ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਇਸ ਨੂੰ ਪ੍ਰਵਾਨਗੀ ਦੇਣਗੇ। ਮੰਤਰੀ ਨੇ ਕਿਹਾ ਕਿ ਆਮ ਆਦਮੀ ਪਾਰਟੀ (Aam Aadmi Party) ਦੀ ਸਰਕਾਰ ਪੇਂਡੂ ਵਿਕਾਸ ਵਿੱਚ ਵੱਡੇ ਸੁਧਾਰਾਂ 'ਤੇ ਧਿਆਨ ਕੇਂਦਰਿਤ ਕਰ ਰਹੀ ਹੈ, ਜੋ ਕਿ ਪ੍ਰਵਾਸੀ ਭਾਰਤੀਆਂ ਦੇ ਪੂਰਨ ਸਹਿਯੋਗ ਅਤੇ ਮਦਦ ਨਾਲ ਤੁਰੰਤ ਸੰਭਵ ਹੋ ਸਕਦੇ ਹਨ। ਮੰਤਰੀ ਨੇ ਅੱਗੇ ਕਿਹਾ ਕਿ ਇੱਕ ਵਾਰ ਨੀਤੀ ਲਾਗੂ ਹੋਣ `ਤੇ ਪ੍ਰਵਾਸੀ ਪੰਜਾਬੀ ਆਪਣੇ ਕੰਮ ਨਿਰਵਿਘਨ ਤਰੀਕੇ ਨਾਲ ਕਰਨਗੇ।

ਪ੍ਰਵਾਸੀ ਭਾਰਤੀਆਂ ਦੇ ਹਿੱਤਾ ਦੀ ਰਾਖੀ ਅਤੇ ਪੇਂਡੂ ਵਿਕਾਸ ‘ਚ ਯੋਗਦਾਨ ਲਈ ਜਲਦ ਆਵੇਗੀ ਨੀਤੀ
ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਦੀਆਂ ਜਾਇਦਾਦਾਂ (Property of NRIs), ਉਨ੍ਹਾਂ ਦੇ ਕਾਨੂੰਨੀ ਕੇਸ ਅਤੇ ਵਿਆਹ ਸੰਬੰਧੀ ਝਗੜਿਆਂ ਨਾਲ ਸਬੰਧਤ ਮੁੱਦੇ ਆਉਣ ਵਾਲੀ ਨੀਤੀ ਦਾ ਮੁੱਖ ਵਿਸ਼ਾ ਹੋਣਗੇ। ਉਨ੍ਹਾਂ ਕਿਹਾ ਕਿ ਇਹ ਯੋਜਨਾ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਪ੍ਰਵਾਸੀ ਭਾਰਤੀਆਂ ਨਾਲ ਮਜ਼ਬੂਤ ਸੰਪਰਕ ਸਾਧਣ 'ਤੇ ਵੀ ਵਿਸ਼ੇਸ਼ ਤੌਰ ‘ਤੇ ਕੇਂਦਰਿਤ ਕਰੇਗੀ।ਨਾਲ ਹੀ ਪ੍ਰਵਾਸੀ ਭਾਰਤੀਆਂ ਦਾ ਸਹਿਯੋਗ ਯਕੀਨੀ ਤੌਰ ‘ਤੇ ਸਿੱਖਿਆ, ਖੇਡਾਂ, ਸਿਹਤ ਸੰਭਾਲ ਦੇ ਖੇਤਰਾਂ ਵਿੱਚ ਵੱਡੀ ਤਬਦੀਲੀ ਲਿਆਉਣ ਦੇ ਨਾਲ ਨਾਲ ਪੇਂਡੂ ਪੰਜਾਬ ਨੂੰ ਹੋਰ ਸੁੰਦਰ ਬਣਾਏਗਾ। ਮੰਤਰੀ ਨੇ ਦ੍ਰਿੜ ਸੰਕਲਪ ਲਿਆ ਕਿ 'ਆਪ' ਸਰਕਾਰ ਪ੍ਰਵਾਸੀ ਭਾਰਤੀਆਂ ਲਈ ਹਰ ਸਮੇਂ ਉਪਲਬਧ ਰਹੇਗੀ ਤਾਂ ਜੋ ਭਵਿੱਖ ਦੀਆਂ ਲੋੜਾਂ ਅਨੁਸਾਰ ਪਿੰਡਾਂ ਦੇ ਵਿਕਾਸ ਨੂੰ ਯੋਜਨਾਬੱਧ ਤਰੀਕੇ ਨਾਲ ਯਕੀਨੀ ਬਣਾਇਆ ਜਾ ਸਕੇ।ਇੱਕ ਹੋਰ ਮਹੱਤਵਪੂਰਨ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਸਾਰੇ ਜ਼ਿਲ੍ਹਿਆਂ ਵਿੱਚ ਨੋਡਲ ਅਫ਼ਸਰ ਤਾਇਨਾਤ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਵਾਸੀ ਭਾਰਤੀ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨਾਲ ਸਬੰਧਤ ਕਿਸੇ ਵੀ ਸ਼ਿਕਾਇਤ ਦੀ ਬਾਬਤ ਇਨ੍ਹਾਂ ਨੋਡਲ ਅਫ਼ਸਰਾਂ ਨੂੰ ਮਿਲਣਗੇ, ਜੋ ਕਿ ਬਿਨ੍ਹਾਂ ਕਿਸੇ ਦੇਰੀ ਦੇ ਕਾਨੂੰਨ ਅਨੁਸਾਰ ਕਾਰਵਾਈ ਕਰਨ ਲਈ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦੇਣਗੇ। ਉਨ੍ਹਾਂ ਕਿਹਾ ਕਿ ਇਹ ਕਦਮ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਲਾਹੇਵੰਦ ਸਿੱਧ ਹੋਵੇਗਾ।ਇਸ ਗੱਲ ਦਾ ਹਵਾਲਾ ਦਿੰਦੇ ਹੋਏ ਕਿ ਐੱਨ.ਆਰ.ਆਈ. ਮਾਮਲੇ ਵਿਭਾਗ ਨੇ ਕੁਝ ਦਿਨ ਪਹਿਲਾਂ ਪ੍ਰਵਾਸੀ ਪੰਜਾਬੀਆਂ ਨੂੰ ਪੇਂਡੂ ਵਿਕਾਸ ਲਈ ਸਹਿਯੋਗ ਅਤੇ ਮਦਦ ਦੀ ਅਪੀਲ ਕੀਤੀ ਸੀ, ਮੰਤਰੀ ਨੇ ਕਿਹਾ ਕਿ ਅਠੌਲਾ ਪਿੰਡ ਦੇ ਅਮਰੀਕਾ ਵਸੇ ਪ੍ਰਵਾਸੀ ਪਰਿਵਾਰ ਨੇ ਕੱਲ੍ਹ ਉਨ੍ਹਾਂ ਨਾਲ ਮੁਲਾਕਾਤ ਕੀਤੀ ਅਤੇ 50 ਲੱਖ ਰੁਪਏ ਦੀ ਲਾਗਤ ਨਾਲ ਪਿੰਡ ‘ਚ ਸਮਾਰਟ ਪ੍ਰਾਇਮਰੀ ਸਕੂਲ ਦੀ ਉਸਾਰੀ ਲਈ ਆਪਣੀ ਯੋਜਨਾ ਬਾਰੇ ਜਾਣੂ ਕਰਵਾਇਆ।

ਉਨ੍ਹਾਂ ਕਿਹਾ ਕਿ ਮੈਂ ਇਸ ਕਾਰਜ ਵਿੱਚ ਸਹਿਯੋਗ ਦੇਣ ਲਈ 36 ਘੰਟਿਆਂ ਦੇ ਅੰਦਰ ਪਿੰਡ ਪਹੁੰਚ ਗਿਆ ਹਾਂ। ਉਨ੍ਹਾਂ ਹੋਰਨਾਂ ਪ੍ਰਵਾਸੀ ਭਾਰਤੀਆਂ ਨੂੰ ਉਨ੍ਹਾਂ ਦੇ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਅੱਗੇ ਆਉਣ ਦੀ ਅਪੀਲ ਕੀਤੀ। ਅਸੀਂ ਅਜਿਹੇ ਨੇਕ ਕਾਰਜਾਂ ਲਈ ਪ੍ਰਵਾਸੀ ਭਾਰਤੀਆਂ ਦੀ ਉਡੀਕ ਕਰ ਰਹੇ ਹਾਂ, ਕਿਉਂਕਿ ਸਰਕਾਰ ਪੇਂਡੂ ਪੰਜਾਬ ਦੀ ਬਿਹਤਰੀ ਲਈ ਹਰ ਸੰਭਵ ਸਹਾਇਤਾ ਦੇਵੇਗੀ।
ਅਮਰੀਕਾ ਵਸੇ ਐੱਨ. ਆਰ. ਆਈ. ਹਰਮੇਲ ਸਿੰਘ ਸ਼ਾਹ, ਗੁਰਕਰਨ ਸਿੰਘ ਸ਼ਾਹ ਅਤੇ ਕੈਨੇਡਾ ਵਸੇ ਐੱਨ. ਆਰ. ਆਈ. ਨਵਤੇਜ ਸਿੰਘ ਸ਼ਾਹ ਨੇ ਆਪਣੇ ਦਾਦਾ ਸ. ਗੁਰਬਖਸ਼ ਸਿੰਘ ਸ਼ਾਹ ਅਤੇ ਦਾਦੀ ਬੀਬੀ ਹਰਬੰਸ ਕੌਰ ਦੀ ਯਾਦ ਵਿੱਚ ਪਿੰਡ ਵਿੱਚ 50 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਸਮਾਰਟ ਪ੍ਰਾਇਮਰੀ ਸਕੂਲ ਬਣਾਉਣ ਦੀ ਪੇਸ਼ਕਸ਼ ਕੀਤੀ।

ਮੰਤਰੀ ਨੇ ਸਕੂਲ ਦੇ ਵਿਹੜੇ ਵਿੱਚ ਇੱਕ ਇਕੱਠ ਨੂੰ ਸੰਬੋਧਨ ਕਰਦਿਆਂ ਇਹ ਵੀ ਐਲਾਨ ਕੀਤਾ ਕਿ ਪਿੰਡਾਂ ਵਿੱਚ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਉਣ ਲਈ ਨੋ ਆਬਜੈਕਸ਼ਨ ਸਰਟੀਫਿਕੇਟ ਤੁਰੰਤ ਮੁਹੱਈਆ ਕਰਵਾਏ ਜਾਣਗੇ। ਧਾਲੀਵਾਲ ਨੇ ਮੌਕੇ ‘ਤੇ ਹੀ ਜੰਗਲਾਤ ਅਤੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਲੋੜੀਂਦੀਆਂ ਐੱਨ.ਓ.ਸੀ. ਜਾਰੀ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਸਮਾਰਟ ਪ੍ਰਾਇਮਰੀ ਸਕੂਲ ਦੀ ਉਸਾਰੀ ਦਾ ਕੰਮ ਇੱਕ ਜਾਂ ਦੋ ਦਿਨਾਂ ਵਿੱਚ ਸ਼ੁਰੂ ਕੀਤਾ ਜਾ ਸਕੇ। ਉਨ੍ਹਾਂ ਨੇ ਪਿੰਡ ਦੇ ਪਤਵੰਤਿਆਂ ਅਤੇ ਵਿਧਾਇਕ ਬਲਕਾਰ ਸਿੰਘ ਸਮੇਤ ਇੱਟ ਰੱਖ ਕੇ ਸਮਾਰਟ ਪ੍ਰਾਇਮਰੀ ਸਕੂਲ ਦੇ ਕਾਰਜ ਦੀ ਸ਼ੁਰੂਆਤ ਵੀ ਕਰਾਈ ।
ਇਹ ਵੀ ਪੜ੍ਹੋ:ਭਾਰਤ ਨੂੰ ਇਸਲਾਮਿਕ ਰਾਸ਼ਟਰ ਬਣਨ ਤੋਂ ਬਚਾਉਣ ਲਈ ਹਿੰਦੂ ਜਿਆਦਾ ਬੱਚੇ ਪੈਦਾ ਕਰਨ : ਨਰਸਿੰਹਾਨੰਦ

ABOUT THE AUTHOR

...view details