ਜਲੰਧਰ: ਇਕ ਪਾਸੇ ਜਿਥੇ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਬਣਾਏ ਗਏ ਤਿੰਨ ਕਾਨੂੰਨਾਂ ਦਾ ਮਾਮਲਾ ਅਜੇ ਵੀ ਪੂਰੀ ਤਰ੍ਹਾਂ ਭਖਿਆ ਹੋਇਆ ਹੈ। ਉਸ ਦੇ ਨਾਲ ਹੀ ਦੂਸਰੇ ਪਾਸੇ ਕੇਂਦਰ ਸਰਕਾਰ ਵੱਲੋਂ ਹੁਣ ਪੰਜਾਬ ਸਹਿਤ ਦੇਸ਼ ਦੇ ਕਈ ਹੋਰ ਰਾਜਾਂ ਵਿੱਚ ਬਾਰਡਰ ਨਾਲ ਲੱਗਦੀ ਸੀਮਾ ਦੇ ਨਾਲ ਦੇ 50 ਕਿਲੋਮੀਟਰ ਇਲਾਕੇ ਵਿੱਚ ਬੀ.ਐਸ.ਐਫ ਨੂੰ ਪੂਰੇ ਇਖਤਿਆਰ ਦੇ ਦਿੱਤੇ ਗਏ ਹਨ।
ਇਨ੍ਹਾਂ ਕੁੱਝ ਰਾਜਾਂ ਵਿੱਚ ਸਭ ਤੋਂ ਮਹੱਤਵਪੂਰਨ ਪ੍ਰਦੇਸ਼ ਪੰਜਾਬ ਹੈ। ਕਿਉਂਕਿ ਪੰਜਾਬ ਵਿੱਚ ਬਾਰਡਰ ਨਾਲ ਲੱਗਦੇ ਇਨ੍ਹਾਂ ਇਲਾਕਿਆਂ ਵਿੱਚ ਜ਼ਿਆਦਾਤਰ ਖੇਤੀਬਾੜੀ ਦਾ ਕੰਮ ਕੀਤਾ ਜਾਂਦਾ ਹੈ। ਪੰਜਾਬ ਵਿੱਚ ਬੀ.ਐੱਸ.ਐੱਫ (BSF) ਕੋਲ ਜਿੱਥੇ ਪਹਿਲੇ ਬਾਰਡਰ ਤੋਂ 50 ਕਿਲੋਮੀਟਰ ਤੱਕ ਦੇ ਇਲਾਕੇ ਵਿੱਚ ਆਪਣੀ ਕਾਰਵਾਈ ਕਰਨ ਦੇ ਅਖ਼ਤਿਆਰ ਸੀ। ਉਨ੍ਹਾਂ ਨੂੰ ਹੁਣ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।
ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ ਉੱਪਰ ਪਵੇਗਾ ਇਸ ਦਾ ਖ਼ਾਸ ਅਸਰ
ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਪੰਜਾਬ ਦਾ ਕੁੱਲ ਰਕਬਾ 50362 ਸਕੁਏਅਰ ਕਿਲੋਮੀਟਰ ਹੈ ਅਤੇ ਪੰਜਾਬ ਦੇ ਬਾਰਡਰ ਦੀ ਗੱਲ ਕਰੀਏ ਤਾਂ ਪੰਜਾਬ 10600 ਕਿਲੋਮੀਟਰ ਲੰਮਾ ਇਲਾਕਾਂ ਪਾਕਿਸਤਾਨ ਨਾਲ ਬਾਰਡਰ ਦੇ ਤੌਰ 'ਤੇ ਜੁੜਿਆ ਹੋਇਆ ਹੈ। ਇਸ 600 ਕਿਲੋਮੀਟਰ ਦੇ ਨਾਲ ਲੱਗਦੇ ਪੰਜਾਬ ਦੇਸ਼ ਅੰਦਰ 15 ਕਿਲੋਮੀਟਰ ਤੱਕ ਦੇ ਇਲਾਕੇ ਵਿੱਚ ਬੀ.ਐੱਸ.ਐੱਫ (BSF) ਦੇ ਅਧੀਨ ਸੀ।
ਜਿਸ ਵਿੱਚ ਪੰਜਾਬ ਦੇ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫਿਰੋਜ਼ਪੁਰ, ਫ਼ਾਜ਼ਿਲਕਾ ਅਤੇ ਪਠਾਨਕੋਟ ਜ਼ਿਲ੍ਹਿਆਂ ਵਿੱਚ ਇਸ ਦਾ ਖਾਸ ਅਸਰ ਦੇਖਣ ਨੂੰ ਮਿਲਦਾ ਸੀ। ਬਾਰਡਰ ਨਾਲ ਜੁੜਦੇ ਇਨ੍ਹਾਂ ਜ਼ਿਲ੍ਹਿਆਂ ਦੇ 15 ਕਿਲੋਮੀਟਰ ਦੇ ਹਿੱਸੇ ਵਿੱਚ ਬੀ.ਐੱਸ.ਐੱਫ ਦਾ ਇਕਤਿਹਾਰ ਸੀ। ਜਿਸ ਵਿੱਚ ਬੀ.ਐਸ.ਐਫ (BSF) ਕੋਈ ਵੀ ਕਾਰਵਾਈ ਨੂੰ ਅੰਜ਼ਾਮ ਦੇ ਸਕਦੀ ਸੀ। ਪਰ ਹੁਣ ਇਸ ਦਾ ਅਸਰ ਫ਼ਰੀਦਕੋਟ, ਮੁਕਤਸਰ, ਮੋਗਾ, ਜਲੰਧਰ ਅਤੇ ਕਪੂਰਥਲਾ ਜ਼ਿਲ੍ਹਿਆਂ ਦੇ ਵੀ ਕਈ ਇਲਾਕਿਆਂ ਅਤੇ ਪਿੰਡਾਂ 'ਤੇ ਪਏਗਾ। ਜਿੱਥੇ ਬੀ.ਐਸ.ਐਫ ਆਪਣੇ ਤੌਰ 'ਤੇ ਕੋਈ ਵੀ ਸਿੱਧੀ ਕਾਰਵਾਈ ਕਰ ਸਕੇਗੀ।
15 ਕਿਲੋਮੀਟਰ ਤੱਕ ਦੇ ਇਲਾਕੇ ਵਿੱਚ ਕਿੱਦਾਂ ਹੁੰਦੀ ਸੀ, ਬੀ.ਐਸ.ਐਫ ਦੀ ਦਖ਼ਲ ਅੰਦਾਜ਼ੀ
ਪੰਜਾਬ ਵਿੱਚ ਹਿੰਦੁਸਤਾਨ ਅਤੇ ਪਾਕਿਸਤਾਨ ਦੇ ਬਾਰਡਰ ਨਾਲ ਲੱਗਦੇ ਕਰੀਬ 600 ਕਿਲੋਮੀਟਰ ਦਾ ਇਲਾਕਾ ਜੋ ਕਿ ਤਕਰੀਬਨ ਸਾਰਾ ਹੀ ਮੈਦਾਨੀ ਇਲਾਕਾ ਹੈ ਅਤੇ ਖੇਤੀਬਾੜੀ ਇੱਥੇ ਦਾ ਮੁੱਖ ਕੀਤਾ ਹੈ, ਖ਼ਾਸ ਤੌਰ 'ਤੇ ਬਾਰਡਰ ਨਾਲ ਲੱਗਦੇ ਇਲਾਕੇ ਜਿਸ ਵਿੱਚ ਬੀ.ਐਸ.ਐਫ ਕਦੀ ਵੀ ਕੋਈ ਕਾਰਵਾਈ ਕਰ ਸਕਦੀ ਹੈ ਅਤੇ ਖਾਸ ਤੌਰ 'ਤੇ ਬਾਰਡਰ ਦੇ ਬਿਲਕੁਲ ਨਾਲ ਲੱਗਦੇ ਇਲਾਕਿਆਂ ਵਿੱਚ ਕਿਸਾਨਾਂ ਨੂੰ ਬੀ.ਐਸ.ਐਫ (BSF) ਤੋਂ ਪਰਮਿਸ਼ਨ ਲੈ ਕੇ ਆਪਣੇ ਖੇਤਾਂ ਵਿੱਚ ਜਾਣਾ ਪੈਂਦਾ ਹੈ।
ਜਿਸ ਲਈ ਇੱਕ ਖ਼ਾਸ ਸਮਾਂ ਮੁਕੱਰਰ ਕੀਤਾ ਗਿਆ ਹੈ। ਇਹੀ ਕਾਰਨ ਹੈ ਕਿ ਬਾਰਡਰ ਨਾਲ ਲੱਗਦੇ, ਇਨ੍ਹਾਂ ਇਲਾਕਿਆਂ ਵਿੱਚ ਲੋਕ ਐਨੀ ਤਰੱਕੀ ਨਹੀਂ ਕਰ ਪਾਏ, ਜਿੰਨੀ ਤਰੱਕੀ ਸ਼ਹਿਰਾਂ ਦੇ ਇਲਾਕਿਆਂ ਵਿੱਚ ਜਾਂ ਪੰਜਾਬ ਦੇ ਬਾਕੀ ਹਿੱਸਿਆਂ ਵਿੱਚ ਲੋਕਾਂ ਨੇ ਕੀਤੀ ਹੈ। ਬਾਰਡਰ ਦੇ ਨਾਲ ਲੱਗਦੇ ਇਨ੍ਹਾਂ ਇਲਾਕਿਆਂ ਵਿੱਚੋਂ ਬਹੁਤ ਸਾਰੇ ਇਲਾਕੇ ਦੇ ਲੋਕ ਅੱਜ ਵੀ ਮਿਹਨਤ ਮਜ਼ਦੂਰੀ ਅਤੇ ਛੋਟੀ ਮੋਟੀ ਕਿਸਾਨੀ 'ਤੇ ਨਿਰਭਰ ਕਰਦੇ ਹਨ।
ਆਖ਼ਿਰ ਇਹ 15 ਕਿਲੋਮੀਟਰ ਦੇ ਇਲਾਕੇ ਵਿੱਚ ਬੀ.ਐਸ.ਐਫ ਕਿਉਂ ਹੈ ਇੰਨੀ ਸਖ਼ਤ
ਭਾਰਤ ਪਾਕਿਸਤਾਨ ਨਾਲ ਜੁੜਿਆ ਪੰਜਾਬ ਦਾ 600 ਕਿਲੋਮੀਟਰ ਲੰਮਾ ਬਾਰਡਰ ਖ਼ਾਸ ਤੌਰ 'ਤੇ ਪਾਕਿਸਤਾਨ ਵੱਲੋਂ ਹਥਿਆਰ ਅਤੇ ਨਸ਼ਾ ਤਸਕਰੀ ਲਈ ਇਸਤੇਮਾਲ ਕੀਤਾ ਜਾਂਦਾ ਹੈ। ਇਸ ਬਾਰਡਰ ਉੱਪਰ ਆਮ ਤੌਰ 'ਤੇ ਕਈ ਵਾਰ ਸੁਰੰਗਾਂ ਬਣਾ ਕੇ ਹੱਥ ਨਾਲ ਕਿਸਾਨਾਂ ਦੇ ਖੇਤਾਂ ਵਿੱਚ ਨਸ਼ਾ ਜਾਂ ਹਥਿਆਰ ਸੁੱਟ ਕੇ ਤੇ ਜਾਂ ਫਿਰ ਅੱਜਕੱਲ੍ਹ ਦੇ ਨਵੇਂ ਦੌਰ ਵਿੱਚ ਡ੍ਰੋਨ ਰਾਹੀਂ ਨਸ਼ਾ ਜਾਂ ਹਥਿਆਰ ਸੁੱਟ ਕੇ ਪਾਕਿਸਤਾਨ ਤੋਂ ਇਸ ਦੀ ਸਮੱਗਲਿੰਗ ਕੀਤੀ ਜਾਂਦੀ ਹੈ।
ਜ਼ਾਹਿਰ ਹੈ, ਕਿ ਇਸ ਨੂੰ ਰੋਕਣ ਲਈ ਕੇਂਦਰ ਸਰਕਾਰ ਵੱਲੋਂ ਬੀ.ਐੱਸ.ਐੱਫ ਦੀ ਤੈਨਾਤੀ ਕੀਤੀ ਗਈ ਹੈ। ਬੀ.ਐੱਸ.ਐੱਫ ਇੱਕ ਅਜਿਹੀ ਪੈਰਾ ਮਿਲਟਰੀ ਫੋਰਸ ਹੈ। ਜਿਸ ਨੂੰ ਭਾਰਤ ਸਰਕਾਰ ਵੱਲੋਂ ਦੇਸ਼ ਦੀਆਂ ਸੀਮਾਵਾਂ ਦੀ ਰੱਖਿਆ ਕਰਨ ਲਈ ਤੈਨਾਤ ਕੀਤਾ ਜਾਂਦਾ ਹੈ। ਪੰਜਾਬ ਵਿੱਚ 15 ਕਿਲੋਮੀਟਰ ਬਾਰਡਰ ਨਾਲ ਲੱਗਦੇ ਇਲਾਕਿਆਂ ਵਿੱਚ ਬੀ.ਐਸ.ਐਫ ਇਨ੍ਹਾਂ ਚੀਜ਼ਾਂ ਨੂੰ ਰੁੱਕਣ ਲਈ ਕਦੇ ਵੀ ਕੋਈ ਵੀ ਕਾਰਵਾਈ ਕਰ ਸਕਦੀ ਹੈ। ਕਿਉਂਕਿ ਬੀ.ਐਸ.ਐਫ (BSF) ਦੀ ਜ਼ਿੰਮੇਵਾਰੀ ਇਨ੍ਹਾਂ ਚੀਜ਼ਾਂ ਨੂੰ ਰੋਕਣ ਦੀ ਹੈ, ਤਾਂ ਉਹ ਇਸ ਲਈ ਆਪਣੀ ਹਰ ਕਾਰਵਾਈ ਕਰਨ ਲਈ ਆਜ਼ਾਦ ਹੈ।
ਸੀਮਾਵਰਤੀ ਇਲਾਕੇ ਦੇ ਲੋਕਾਂ ਦੀ ਪ੍ਰਤੀਕਿਰਿਆ
ਬੀ.ਐਸ.ਐਫ (BSF) ਦੇ ਦਾਇਰੇ ਨੂੰ 15 ਕਿਲੋਮੀਟਰ ਤੋਂ 50 ਕਿਲੋਮੀਟਰ ਤੱਕ ਵਧਾਉਣ ਤੋਂ ਬਾਅਦ ਬਾਰਡਰ ਉੱਤੇ ਰਹਿੰਦੇ ਪੰਜਾਬ ਦੇ ਲੋਕਾਂ ਵਿੱਚ ਵੀ ਨਿਰਾਸ਼ਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦੇ ਨਾਲ ਪੰਜਾਬ ਦੇ ਲੋਕਾਂ ਨੂੰ ਖਾਸ ਤੌਰ 'ਤੇ ਕਿਸਾਨਾਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਿਉਂਕਿ ਇਹ ਸਾਰਾ ਇਲਾਕਾ ਖੇਤੀਬਾੜੀ ਇਲਾਕਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਪੰਜਾਬ ਵਿੱਚ ਬੀ.ਐਸ.ਐਫ ਦੇ ਦਾਇਰੇ ਨੂੰ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰ ਦਿੱਤਾ ਗਿਆ ਹੈ।
ਉਧਰ ਗੁਜਰਾਤ ਵਿੱਚ ਇਸ ਨੂੰ ਘਟਾ ਕੇ 50 ਕਿਲੋਮੀਟਰ ਤੋਂ 15 ਕਿਲੋਮੀਟਰ ਕਰ ਦਿੱਤਾ ਗਿਆ ਹੈ। ਲੋਕਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਉਨ੍ਹਾਂ ਇਲਾਕਿਆਂ ਵਿੱਚ ਲੋਕਾਂ ਨੂੰ ਦਬਾਉਣਾ ਚਾਹੁੰਦੀ ਹੈ। ਜਿਨ੍ਹਾਂ ਇਲਾਕਿਆਂ ਵਿੱਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਨਹੀਂ ਹੈ। ਲੋਕ ਕਹਿ ਰਹੇ ਹਨ ਕਿ ਭਾਰਤੀ ਜਨਤਾ ਪਾਰਟੀ ਪੰਜਾਬ ਵਿੱਚ ਵੀ ਦਿੱਲੀ ਵਾਂਗੂ ਕਰਨਾ ਚਾਹੁੰਦੀ ਹੈ। ਜਿਵੇਂ ਦਿੱਲੀ ਵਿੱਚ ਕੇਂਦਰ ਸਰਕਾਰ ਨੇ ਪੁਲਿਸ ਨੂੰ ਆਪਣੇ ਅਖਤਿਆਰ ਵਿੱਚ ਰੱਖਿਆ ਹੈ।
ਉਸੇ ਤਰ੍ਹਾਂ ਹੁਣ ਪੰਜਾਬ ਵਿੱਚ ਉਹ ਬੀ.ਐਸ.ਐਫ ਦੇ ਜ਼ਰੀਏ ਪੰਜਾਬ ਨੂੰ ਵੀ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਲੋਕਾਂ ਦਾ ਕਹਿਣਾ ਹੈ ਕਿ ਇਹ ਫ਼ੈਸਲਾ ਕੇਂਦਰ ਸਰਕਾਰ ਵੱਲੋਂ ਪੰਜਾਬੀਆਂ 'ਤੇ ਥੋਪਿਆ ਜਾਂ ਰਿਹਾ ਹੈ ਤਾਂ ਕਿ ਕਿਸਾਨੀ ਅੰਦੋਲਨ ਨੂੰ ਠੱਲ੍ਹ ਪਾਈ ਜਾ ਸਕੇ। ਪਿੰਡਾਂ ਦੇ ਲੋਕਾਂ ਦਾ ਇਹ ਵੀ ਕਹਿਣਾ ਹੈ, ਕਿ ਬੀ.ਐਸ.ਐਫ ਹੁਣ ਬਿਨ੍ਹਾਂ ਕਿਸੇ ਦੀ ਇਜਾਜ਼ਤ ਕਿਸੇ ਦੇ ਘਰ ਵਿੱਚ ਘੁਸ ਕੇ ਘਰ ਦੀ ਤਲਾਸ਼ੀ ਜਾਂ ਕਿਸੇ ਦੀ ਵੀ ਗ੍ਰਿਫ਼ਤਾਰੀ ਕਰ ਸਕਦੀ ਹੈ। ਉਨ੍ਹਾਂ ਮੁਤਾਬਿਕ ਪਹਿਲੇ ਬੀ.ਐਸ.ਐਫ ਕੋਲ ਇੰਨੀਆਂ ਪਾਵਰਾਂ ਨਹੀਂ ਸੀ।