ਪੰਜਾਬ

punjab

ETV Bharat / state

ਹੁਣ ਕੇਂਦਰ ਨੂੰ ਕਿਸਾਨ ਲੱਗ ਰਹੇ ਬੋਝ: ਜਾਖੜ - punjab farmers news

ਜਲੰਧਰ ਦੇ ਨੂਰਮਹਿਲ ਇਲਾਕੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਸਾਨਾਂ ਨਾਲ ਮੁਲਾਕਾਤ ਕੀਤੀ। ਇਸ ਮੌਕੇ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਲਿਆ ਕੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਸੁਨੀਲ ਜਾਖੜ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ
ਸੁਨੀਲ ਜਾਖੜ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ

By

Published : Jul 7, 2020, 4:17 PM IST

ਜਲੰਧਰ: ਜਿੱਥੇ ਇੱਕ ਪਾਸੇ ਅੱਜ ਅਕਾਲੀ ਦਲ ਨੇ ਕਾਂਗਰਸ ਸਰਕਾਰ ਦੇ ਖ਼ਿਲਾਫ਼ ਧਰਨਾ ਪ੍ਰਦਰਸ਼ਨ ਕੀਤਾ, ਉੱਥੇ ਹੀ ਦੂਜੇ ਪਾਸੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਜਲੰਧਰ ਦੇ ਨੂਰਮਹਿਲ ਇਲਾਕੇ ਵਿੱਚ ਕਿਸਾਨਾਂ ਨਾਲ ਮੁਲਾਕਾਤ ਕੀਤੀ ਅਤੇ ਕਿਸਾਨਾਂ ਦੀ ਸਮੱਸਿਆਵਾ ਲਈ ਕੇਂਦਰ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ।

ਸੁਨੀਲ ਜਾਖੜ ਨੇ ਕੀਤੀ ਕਿਸਾਨਾਂ ਨਾਲ ਮੁਲਾਕਾਤ

ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦਾ ਦੇਸ਼ ਲਈ ਅਨਾਜ ਉਤਪਾਦਨ ਵਿੱਚ ਸਭ ਤੋਂ ਵੱਡਾ ਯੋਗਦਾਨ ਹੈ ਅਤੇ ਅੱਜ ਇਹੀ ਕਿਸਾਨ ਹਨ, ਜਿਨ੍ਹਾਂ ਕਰਕੇ ਅਨਾਜ ਦੇ ਗੋਦਾਮ ਭਰੇ ਹੋਏ ਪਏ ਹਨ ਪਰ ਇਸ ਦੇ ਬਾਵਜੂਦ ਕੇਂਦਰ ਸਰਕਾਰ ਵੱਲੋਂ ਕਿਸਾਨ ਮਾਰੂ ਨੀਤੀਆਂ ਲਿਆਂਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗਰੀਬ ਲੋਕਾਂ ਨੂੰ ਤਿੰਨ-ਤਿੰਨ ਮਹੀਨੇ ਤੱਕ ਅਨਾਜ ਮੁਫ਼ਤ ਦੇਣ ਦੀ ਗੱਲ ਸਿਰਫ ਇਸ ਲਈ ਕਰ ਰਹੇ ਹਨ ਕਿਉਂਕਿ ਦੇਸ਼ ਵਿੱਚ ਅਨਾਜ ਦੀ ਕੋਈ ਕਮੀ ਨਹੀਂ ਹੈ ਪਰ ਇਸ ਦੇ ਦੂਸਰੇ ਪਾਸੇ ਕੇਂਦਰ ਸਰਕਾਰ ਕਿਸਾਨ ਮਾਰੂ ਨੀਤੀਆਂ ਲਿਆ ਕੇ ਕਿਸਾਨਾਂ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਦੀ ਇਸ ਨੀਤੀ ਵਿੱਚ ਅਕਾਲੀ ਦਲ ਵੀ ਨਾਲ ਰਲਿਆ ਹੋਇਆ ਹੈ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵਿੱਚ ਪੰਜਾਬ ਦੇ ਕਈ ਮੰਤਰੀ ਹਨ ਪਰ ਇਹ ਮੰਤਰੀ ਪੰਜਾਬ ਲਈ ਕੁਝ ਵੀ ਕਰਨ ਦੀ ਬਜਾਏ ਪੰਜਾਬ ਨੂੰ ਪਿੱਛੇ ਕਰਨ 'ਤੇ ਲੱਗੇ ਹੋਏ ਹਨ। ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧੇ ਨੂੰ ਲੈ ਕੇ ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਡੀਜ਼ਲ ਅਤੇ ਪੈਟਰੋਲ 'ਤੇ ਲਗਾਏ ਗਏ ਟੈਕਸ ਕਰਕੇ ਡੀਜ਼ਲ ਪੈਟਰੋਲ ਮਹਿੰਗਾ ਹੈ ਅਤੇ ਜੇ ਅਕਾਲੀ ਦਲ ਇਸ ਬਾਰੇ ਕੋਈ ਪ੍ਰਦਰਸ਼ਨ ਕਰਦਾ ਹੈ ਤਾਂ ਪਹਿਲੇ ਉਨ੍ਹਾਂ ਨੂੰ ਕੇਂਦਰ ਸਰਕਾਰ ਨਾਲ ਗੱਲ ਕਰਨੀ ਚਾਹੀਦੀ ਹੈ।

ਇਹ ਵੀ ਪੜੋ: ਸੁਖਦੇਵ ਢੀਂਡਸਾ ਨੇ ਨਵੀਂ ਪਾਰਟੀ ਦਾ ਕੀਤਾ ਐਲਾਨ

ਆਪਣੇ ਚੋਣ ਵਾਅਦੇ ਮੁਤਾਬਕ ਨੌਜਵਾਨਾਂ ਨੂੰ ਮੋਬਾਈਲ ਦੇਣ ਦੇ ਮਾਮਲੇ ਵਿੱਚ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਆਪਣੇ ਇਸ ਵਾਅਦੇ ਨੂੰ ਜ਼ਰੂਰ ਪੂਰਾ ਕਰੇਗੀ। ਹਾਲਾਂਕਿ ਚੀਨ ਤੋਂ ਹੁਣ ਸਾਮਾਨ ਨਹੀਂ ਆ ਰਿਹਾ, ਉਹ ਆਪਣੇ ਵਾਅਦੇ ਨੂੰ ਪੂਰਾ ਕਰਨਗੇ, ਚਾਹੇ ਉਨ੍ਹਾਂ ਨੂੰ ਇਹ ਮੋਬਾਈਲ ਤਾਈਵਾਨ ਤੋਂ ਮੰਗਵਾਉਣੇ ਪੈਣ।

ABOUT THE AUTHOR

...view details