ਜਲੰਧਰ: ਈਦ ਮੌਕੇ ਮੁਸਲਮਾਨ ਭਾਈਚਾਰੇ ਨੇ ਆਪਣੇ-ਆਪਣੇ ਘਰ ਵਿੱਚ ਹੀ ਈਦ ਦੀ ਨਮਾਜ਼ ਅਦਾ ਕੀਤੀ ਤੇ ਘਰਾਂ ਵਿੱਚ ਰਹਿ ਕੇ ਹੀ ਈਦ ਮਨਾਈ। ਕੋਰੋਨਾ ਜਿਹੀ ਮਹਾਂਮਾਰੀ ਦੇ ਚੱਲਦਿਆਂ ਮਸਜ਼ਿਦਾਂ 'ਚ ਰੌਣਕ ਦੇਖਣ ਨੂੰ ਨਹੀਂ ਮਿਲੀ ਪਰ ਲੋਕਾਂ ਨੇ ਆਪਣੇ ਘਰਾਂ ਵਿੱਚ ਰਹਿ ਕੇ ਹੀ ਈਦ ਨੂੰ ਬੜੀ ਹੀ ਸ਼ਰਧਾ ਨਾਲ ਮਨਾਇਆ।
ਮੁਸਲਿਮ ਭਾਈਚਾਰੇ ਨੇ ਘਰਾਂ 'ਚ ਰਹਿ ਕੇ ਨਮਾਜ਼ ਕੀਤੀ ਅਦਾ - muslim community
ਕੋਰੋਨਾ ਵਾਇਰਸ ਦੇ ਚਲਦਿਆਂ ਜਲੰਧਰ ਵਿੱਚ ਮੁਸਲਿਮ ਭਾਈਚਾਰੇ ਦੇ ਲੋਕਾਂ ਨੇ ਸੋਸ਼ਲ ਡਿਸਟੈਂਸਿੰਗ ਦਾ ਧਿਆਨ ਰੱਖਦੇ ਹੋਏ ਈਦ ਦੀ ਨਮਾਜ਼ ਅਦਾ ਕੀਤੀ।
ਮੁਸਲਿਮ ਭਾਈਚਾਰੇ ਨੇ ਘਰਾਂ 'ਚ ਰਹਿ ਕੇ ਨਮਾਜ਼ ਕੀਤੀ ਅਦਾ
ਇਸ ਦੇ ਨਾਲ ਹੀ ਵਿਧਾਇਕ ਸੁਸ਼ੀਲ ਰਿੰਕੂ ਨੇ ਈਦ ਮੌਕੇ ਸਾਰੇ ਮੁਸਲਿਮ ਭਾਈਚਾਰੇ ਨੂੰ ਈਦ ਦੀ ਵਧਾਈ ਦਿੱਤੀ ਤੇ ਇਸ ਤਿਉਹਾਰ ਵਿੱਚ ਖ਼ੁਦ ਸ਼ਾਮਲ ਹੋ ਕੇ ਸੋਸ਼ਲ ਡਿਸਟੈਂਸਿੰਗ ਦਾ ਖ਼ਿਆਲ ਰੱਖਿਆ।
ਇਸ ਬਾਰੇ ਸੁਲੇਮਾਨੀ ਨੇ ਕਿਹਾ ਕਿ ਮਹਾਂਮਾਰੀ ਦੇ ਚੱਲਦਿਆਂ ਸਾਰੇ ਮੁਸਲਿਮ ਭਾਈਚਾਰੇ ਨੇ ਆਪਣੇ ਘਰਾਂ ਵਿੱਚ ਬੈਠ ਕੇ ਹੀ ਨਮਾਜ਼ ਅਦਾ ਕੀਤੀ ਤੇ ਸਾਰੇ ਦੇਸ਼ ਵਾਸੀਆਂ ਨੂੰ ਈਦ ਦੇ ਪਾਵਨ ਅਫ਼ਸਰ 'ਤੇ ਸ਼ੁੱਭਕਾਮਨਾਵਾਂ ਵੀ ਦਿੱਤੀਆਂ।