ਜਲੰਧਰ: ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪ੍ਰਧਾਨ ਮੰਤਰੀ ਅਤੇ ਨਿਤਿਨ ਗਡਕਰੀ ਨੂੰ ਇਕ ਚਿੱਠੀ ਲਿਖੀ ਗਈ ਹੈ ਜਿਸ ਵਿੱਚ ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਜਿੱਥੇ ਕਰਤਾਰਪੁਰ ਕੋਰੀਡਰ ਬਾਰੇ ਪਾਕਿਸਤਾਨ ਸਰਕਾਰ ਨੂੰ ਵੀ ਡਾਲਰ ਦਾ ਟੈਕਸ ਵਾਪਸ ਲਏ ਜਾਣ ਦੀ ਗੱਲ ਕੀਤੀ ਗਈ ਹੈ।
550ਵਾਂ ਪ੍ਰਕਾਸ਼ ਪੁਰਬ ਮੌਕੇ ਪੰਜਾਬ ਵਿੱਚ ਸਾਰੇ ਟੋਲ ਮੁਕਤ ਕਰਨ ਦੀ ਮੰਗ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਪ੍ਰਧਾਨ ਮੰਤਰੀ ਅਤੇ ਨਿਤਿਨ ਗਡਕਰੀ ਨੂੰ ਇਕ ਚਿੱਠੀ ਲਿਖੀ ਹੈ।
ਉੱਥੇ ਕੇਂਦਰ ਸਰਕਾਰ ਵੀ ਪੰਜਾਬ ਵਿੱਚ ਆਪਣੇ ਰਾਸ਼ਟਰੀ ਰਾਜ ਮਾਰਗਾਂ ਤੋਂ ਟੋਲ ਪਲਾਜ਼ਾ 5 ਤਰੀਕ ਤੋਂ ਲੈ ਕੇ 12 ਨਵੰਬਰ ਤੱਕ ਫ੍ਰੀ ਕਰੇ ਤਾਂ ਕਿ ਪੂਰੀ ਦੁਨੀਆ ਤੋਂ ਪੰਜਾਬ ਦੇ ਡੇਰਾ ਬਾਬਾ ਨਾਨਕ ਅਤੇ ਸੁਲਤਾਨਪੁਰ ਲੋਧੀ ਵਿਖੇ ਚੱਲ ਰਹੇ ਸਮਾਗਮਾਂ ਵਿੱਚ ਪਹੁੰਚਣ ਵਾਲੀ ਸੰਗਤ ਨੂੰ ਕੋਈ ਵੀ ਪਰੇਸ਼ਾਨੀ ਨਾ ਹੋਵੇ।
ਉਨ੍ਹਾਂ ਨੇ ਸਰਕਾਰ ਤੋਂ ਇਹ ਵੀ ਮੰਗ ਕੀਤੀ ਕਿ 5 ਤਰੀਕ ਤੋਂ 12 ਨਵੰਬਰ ਤੱਕ ਪੰਜਾਬ ਦੇ ਸਾਰੇ ਸ਼ਰਾਬ ਦੇ ਠੇਕਿਆ ਨੂੰ ਬੰਦ ਕੀਤਾ ਜਾਵੇ ਤਾਂ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੇ ਚੱਲਦੇ ਪੰਜਾਬ ਦਾ ਪੂਰਾ ਮਾਹੌਲ ਨਾਨਕ ਨਾਮ ਲੇਵਾ ਹੋ ਸਕੇ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸੰਦੇਸ਼ ਸਾਰੀ ਦੁਨੀਆਂ ਵਾਸਤੇ ਇੱਕ ਹੈ ਇਸ ਲਈ ਦਿੱਲੀ ਵਿਖੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਂਅ ਗੁਰੂ ਨਾਨਕ ਦੇਵ ਜੀ ਦੇ ਨਾਂਅ ਉੱਤੇ ਰੱਖਿਆ ਜਾਣਾ ਚਾਹੀਦਾ ਹੈ ।