ਪੰਜਾਬ

punjab

ETV Bharat / state

ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਵਿਰੁੱਧ ਧਰਨਾ-ਪ੍ਰਦਰਸ਼ਨ - proteast against chaudhary Santokh Singh

ਕਾਂਗਰਸੀ ਸਾਂਸਦ ਚੌਧਰੀ ਸੰਤੋਖ ਸਿੰਘ ਦੇ ਘਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਆਗੂਆਂ ਨੇ ਕੀਤਾ ਰੋਸ ਪ੍ਰਦਰਸ਼ਨ। ਕੂੜੇ ਵਿੱਚ ਸੁੱਟਿਆ ਚੌਧਰੀ ਸੰਤੋਖ ਸਿੰਘ ਦਾ ਪੁਤਲਾ।

ਜਲੰਧਰ 'ਚ ਸਾਂਸਦ ਚੌਧਰੀ ਸੰਤੋਖ ਸਿੰਘ ਵਿਰੁੱਧ ਧਰਨਾ ਪ੍ਰਦਰਸ਼ਨ

By

Published : Mar 30, 2019, 11:45 PM IST

ਜਲੰਧਰ: ਕਾਂਗਰਸੀ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ ਦੇ ਘਰ ਦੇ ਬਾਹਰ ਭਾਰਤੀ ਜਨਤਾ ਪਾਰਟੀ ਦੀ ਮਿਸ਼ਨ ਮੋਦੀ ਅਗੇਨ ਸ਼ਾਖਾ ਨੇ ਪ੍ਰਦਰਸ਼ਨ ਕੀਤਾ। ਇਸ ਮੌਕੇ ਬੀਜੇਪੀ ਵਰਕਰਾਂ ਨੇ ਚੌਧਰੀ ਸੰਤੋਖ ਸਿੰਘ ਦੇ ਪੁਤਲੇ ਨੂੰ ਸਾੜਿਆ ਨਹੀਂ, ਸਗੋਂ ਉਸਨੂੰ ਕੂੜੇ ਵਿੱਚ ਸੁੱਟ ਦਿੱਤਾ।

ਧਰਨੇ-ਪ੍ਰਦਰਸ਼ਨ ਦੌਰਾਨ ਭਾਰਤੀ ਜਨਤਾ ਪਾਰਟੀ ਦੇ ਵੱਖ-ਵੱਖ ਨੇਤਾਵਾਂ ਨੇ ਕਿਹਾ ਕਿ ਕਾਂਗਰਸ ਵਿੱਚ ਭ੍ਰਿਸ਼ਟਾਚਾਰ ਕਦੀ ਵੀ ਖ਼ਤਮ ਨਹੀਂ ਹੋ ਸਕਦਾ।

ਦੱਸ ਦੇਈਏ ਕਿ ਅਜੇ ਤੱਕ ਜਲੰਧਰ ਲੋਕ ਸਭਾ ਹਲਕੇ ਲਈ ਕਾਂਗਰਸ ਨੇ ਕਿਸੇ ਵੀ ਨਾਂਅ ਦਾ ਐਲਾਨ ਨਹੀਂ ਕੀਤਾ ਹੈ ਪਰ ਬਾਵਜੂਦ ਇਸਦੇ ਸਾਰੀਆਂ ਵਿਰੋਧੀ ਪਾਰਟੀਆਂ ਕਾਂਗਰਸ ਦੇ ਸੰਸਦ ਚੌਧਰੀ ਸੰਤੋਖ ਸਿੰਘ ਦੇ ਸਟਿੰਗ ਆਪਰੇਸ਼ਨ ਨੂੰ ਠੰਡਾ ਨਹੀਂ ਪੈਣ ਦੇਣਾ ਚਾਹੁੰਦੀਆਂ।

ABOUT THE AUTHOR

...view details