Protest against CM Mann: ਮੁੱਖ ਮੰਤਰੀ ਮਾਨ ਦੇ ਜਲੰਧਰ ਪਹੁੰਚਣ 'ਤੇ ਠੇਕਾ ਮੁਲਾਜ਼ਮ ਯੂਨੀਅਨ ਨੇ ਕੀਤਾ ਰੋਸ ਪ੍ਰਦਰਸ਼ਨ ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ 27 ਅਪ੍ਰੈਲ ਨੂੰ ਜਲੰਧਰ ਦੌਰੇ 'ਤੇ ਪਹੁੰਚੇ। ਜਿਥੇ ਭਗਵੰਤ ਮਾਨ ਵੱਲੋਂ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕੀਤਾ ਗਿਆ। ਭਗਵੰਤ ਮਾਨ ਵੱਲੋਂ ਵੇਰਕਾ ਮਿਲਕ ਪਲਾਂਟ ਵਿਖੇ ਸਵੈ-ਚਾਲਿਤ ਫਾਰਮੈਂਟਿਡ ਡੇਅਰੀ ਦਾ ਉਦਘਾਟਨ ਕੀਤਾ ਗਿਆ। ਇਸ ਕਾਰਨ ਪਲਾਂਟ ਦੀ ਦੁੱਧ ਸੰਭਾਲਣ ਦੀ ਸਮਰੱਥਾ 1.25 ਲੱਖ ਲੀਟਰ ਤੋਂ ਵੱਧ ਕੇ 6 ਲੱਖ ਲੀਟਰ ਹੋ ਗਈ ਹੈ। ਪਲਾਂਟ ਦੀ ਲਾਗਤ 84 ਕਰੋੜ ਰੁਪਏ ਦੱਸੀ ਜਾ ਰਹੀ ਹੈ। ਇਸ ਦੇ ਨਾਲ ਹੀ ਜਲੰਧਰ ਦੀ ਬਸਤੀ ਦਾਨਿਸ਼ਮੰਦਾਂ ਵਿੱਚ ਸੀਨੀਅਰ ਸੈਕੰਡਰੀ ਸਕੂਲ ਦੀ ਨਵੀਂ ਇਮਾਰਤ ਦਾ ਵੀ ਉਦਘਾਟਨ ਕੀਤਾ ਗਿਆ ਹੈ।
ਇਸ ਦੇ ਇਲਾਵਾ ਲੈਦਰ ਕੰਪਲੈਕਸ ਦੀਆਂ ਸੜਕਾਂ ਅਤੇ ਲਾਈਟਾਂ ਦਾ 5 ਕਰੋੜ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ , ਤਾਂ ਉਥੇ ਹੀ ਜਲੰਧਰ ਦੇ ਵੇਰਕਾ ਮਿਲਕ ਪਲਾਂਟ ਦੇ ਬਾਹਰ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ ਜਿੱਥੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਪੁੱਜੇ ਉਸ ਦੇ ਬਾਹਰ ਹੀ ਮੁਲਾਜ਼ਮਾਂ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸਨੂੰ ਲੈ ਕੇ ਇਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਮੁਲਾਜ਼ਮ ਕਾਫ਼ੀ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਰੋਸ ਮੁਜ਼ਾਹਰੇ ਅਤੇ ਮੀਟਿੰਗਾਂ ਕਰ ਚੁੱਕੇ ਹਨ ਲੇਕਿਨ ਇਨ੍ਹਾਂ ਦੀ ਕੋਈ ਵੀ ਸੁਣਵਾਈ ਨਹੀਂ ਹੋ ਰਹੀ ਹੈ।
ਰੋਸ ਮੁਜ਼ਾਹਰਾ ਕੀਤਾ: ਇਸ ਬਾਬਤ ਜਾਣਕਾਰੀ ਦਿੰਦੇ ਹੋਏ ਵੇਰਕਾ ਮਿਲਕ ਐਂਡ ਕੈਟਲਫੀਡ ਪਲਾਂਟ outsource ਯੂਨੀਅਨ ਦੇ ਸੂਬਾ ਪ੍ਰਧਾਨ ਪਵਨਦੀਪ ਸਿੰਘ ਵੱਲੋਂ ਕਿਹਾ ਗਿਆ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਤ ਮਾਨ ਦੇ ਵੱਲੋਂ ਲੋਕਾਂ ਦੇ ਨਾਲ ਅਤੇ ਮੁਲਾਜ਼ਮਾਂ ਦੇ ਨਾਲ ਵੱਡੇ-ਵੱਡੇ ਵਾਅਦੇ ਕੀਤੇ ਗਏ ਸੀ। ਜਿਨ੍ਹਾਂ ਨੂੰ ਸੱਤਾ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ। ਜਿਸ ਨੂੰ ਲੈ ਕੇ ਇਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਇਹ ਆਪਣੀਆਂ ਮੰਗਾਂ ਨੂੰ ਲੈ ਕੇ ਕਈ ਵਾਰ ਡੀਸੀ ਨੂੰ ਅਤੇ ਮੈਨੇਜਮੈਂਟ ਨੂੰ ਵੀ ਕਹਿ ਚੁੱਕੇ ਹਨ ਅਤੇ ਕਈ ਵਾਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਇਨ੍ਹਾਂ ਦੀ ਮੀਟਿੰਗ ਕਰਵਾਉਣ ਦੀ ਮੈਨੇਜਮੈਂਟ ਵੱਲੋਂ ਕੋਸ਼ਿਸ਼ ਕੀਤੀ। ਪਰ ਮੁੱਖ ਮੰਤਰੀ ਦੇ ਵਲੋਂ ਇਕ ਮੀਟਿੰਗ ਨਹੀਂ ਕੀਤੀ ਗਈ ਅਤੇ ਨਾ ਹੀ ਇਨ੍ਹਾਂ ਦੀ ਮੰਗ ਨੂੰ ਪੂਰਾ ਕੀਤਾ। ਜਿਸ ਦੇ ਰੋਸ ਵਜੋਂ ਇਹ ਅੱਜ ਪੰਜਾਬ ਦੇ ਮੁੱਖ ਮੰਤਰੀ ਜੋ ਕਿ ਇੱਥੇ ਉਦਘਾਟਨ ਦੇ ਲਈ ਆ ਰਹੇ ਹਨ ਅਤੇ ਉਨ੍ਹਾਂ ਦਾ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਕਿ ਇਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਦੀਆਂ ਮੁੱਖ ਮੰਗਾਂ ਹਨ ਆਊਟਸੋਰਸ ਮੁਲਾਜ਼ਮਾਂ ਨੂੰ ਰੈਗੂਲਰ ਕਰਨਾ ਅਤੇ ਜੋ ਠੇਕੇਦਾਰੀ ਹੈ ਉਸ ਨੂੰ ਖ਼ਤਮ ਕਰਨਾ ਹੈ ਇਸ ਨੂੰ ਲੈ ਕੇ ਇਨ੍ਹਾਂ ਦੇ ਵੱਲੋਂ ਕਿਹਾ ਗਿਆ ਕਿ ਗ਼ੈਰਲਰ ਨਾ ਹੋਣ ਕਾਰਨ ਜੋ ਵਿਭਾਗ ਹੈ।
ਇਹ ਵੀ ਪੜ੍ਹੋ :CM Mann Big Decision: ਫ਼ਸਲਾਂ ਦੇ ਨੁਕਸਾਨ 'ਤੇ ਸੀਐਮ ਮਾਨ ਦਾ ਵੱਡਾ ਐਲਾਨ, ਮੁਆਵਜ਼ਾ ਰਾਸ਼ੀ ਵਿੱਚ ਕੀਤਾ ਵਾਧਾ
ਕੋਈ ਸੁਣਵਾਈ ਨਾ ਹੋਈ:ਉਸ ਵਿੱਚ ਕਰਮਚਾਰੀਆਂ ਨੂੰ ਤਨਖਾਹ ਵੀ ਨਹੀਂ ਸਹੀ ਤਰੀਕੇ ਨਾਲ ਮਿਲਦੀ ਜਿਸ ਕਾਰਨ ਅੱਜ ਦੇ ਮਹਿੰਗਾਈ ਦੇ ਦੌਰ ਵਿਚ ਮੁਲਾਜ਼ਮਾਂ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਦੇ ਨਾਲ ਹੀ ਇਨ੍ਹਾਂ ਦੇ ਵੱਲੋਂ ਅੱਜ ਇਹ ਵੀ ਐਲਾਨ ਕੀਤਾ ਗਿਆ ਕਿ ਜੇਕਰ ਅੱਜ ਵੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਦੇ ਨਾਲ ਮੀਟਿੰਗ ਨਾ ਕੀਤੀ ਗਈ ਤੇ ਇਨ੍ਹਾਂ ਦੀ ਕੋਈ ਸੁਣਵਾਈ ਨਾ ਹੋਈ ਤੇ ਆਉਣ ਵਾਲੇ ਦਿਨਾਂ ਵਿਚ ਪੰਜਾਬ ਦੇ ਮੁੱਖ ਮੰਤਰੀ ਜਾਂ ਪੰਜਾਬ ਕੈਬਿਨੇਟ ਮਨਿਸਟਰ ਕੋਈ ਵੀ ਜਲੰਧਰ ਆਉਣਗੇ ਤਾਂ ਇਹਨਾਂ ਦਾ ਕਾਲੀਆਂ ਝੰਡੀਆਂ ਦਿਖਾ ਕੇ ਪ੍ਰਦਰਸ਼ਨ ਕਰਨਗੇ ।