ਅੰਮ੍ਰਿਤਸਰ: ਜੀਐਨਡੀਯੂ ਦੇ ਕੱਚੇ ਮੁਲਾਜ਼ਮ ਦੀ ਖ਼ੁਦਕੁਸ਼ੀ ਮਾਮਲੇ 'ਚ ਪੀੜਤ ਪਰਿਵਾਰ ਤੇ ਇਲਾਕਾ ਵਾਸੀਆਂ ਨੇ ਯੂਨੀਵਰਸਿਟੀ ਸਾਹਮਣੇ ਚੱਕਾ ਜਾਮ ਕਰ ਕੇ ਧਰਨਾ ਦਿੱਤਾ। ਬਾਅਦ 'ਚ ਪੁਲਿਸ ਅਧਿਕਾਰੀਆਂ ਨੇ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰਨ ਦਾ ਵਿਸ਼ਵਾਸ਼ ਦੇ ਕੇ ਜਾਮ ਖੁੱਲ੍ਹਵਾਇਆ।
ਇਸ ਮੌਕੇ ਪੀੜਤ ਪਰਿਵਾਰ ਨੇ ਕਿਹਾ ਹਰਪ੍ਰੀਤ ਸਿੰਘ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਵੱਲੋਂ ਪੱਖਾ ਚੋਰੀ ਕਰਨ ਦੇ ਮਾਮਲੇ 'ਚ ਝੂਠਾ ਫਸਾਇਆ ਗਿਆ ਸੀ ਅਤੇ ਬਾਅਦ ਵਿੱਚ ਯੂਨੀਵਰਸਿਟੀ ਦੇ ਸੁਰੱਖਿਆ ਕਰਮਚਾਰੀ ਅਤੇ ਪੁਲਿਸ ਮੁਲਾਜ਼ਮਾਂ ਨੇ ਹਰਪ੍ਰੀਤ ਸਿੰਘ 'ਤੇ ਤਸ਼ੱਦਦ ਕਰਨ ਦੀ ਇੱਕ ਵੀਡੀਓ ਵਾਇਰਲ ਕਰ ਦਿੱਤੀ, ਜਿਸ ਤੋਂ ਬਾਅਦ ਨਮੋਸ਼ੀ ਕਾਰਨ ਹਰਪ੍ਰੀਤ ਨੇ ਖੁਦਕੁਸ਼ੀ ਕਰ ਲਈ। ਪੀੜਤ ਨੇ ਇਸ ਮੌਕੇ ਦੋਸ਼ੀਆਂ ਖਿਲਾਫ਼ ਕਾਰਵਾਈ ਕਰਨ ਦੀ ਮੰਗ ਕੀਤੀ।