ਜਲੰਧਰ: ਗੰਨੇ ਦੀਆਂ ਕੀਮਤਾਂ ਵਧਾਉਣ ਅਤੇ ਉਸ ਦੀ ਬਕਾਇਆ ਰਾਸ਼ੀ ਦੇ ਭੁਗਤਾਨ ਦੀ ਮੰਗ ਕਰ ਰਹੇ ਕਿਸਾਨਾਂ ਦੇ ਧਰਨੇ ਦਾ ਅੱਜ ਤੀਸਰਾ ਦਿਨ ਹੈ। ਸ਼ਨੀਵਾਰ ਨੂੰ ਧਰਨੇ ਦੇ ਦੂਜੇ ਦਿਨ ਪੰਜਾਬ ਸਰਕਾਰ ਨੇ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਤੇ ਅੱਜ ਚੰਡੀਗੜ੍ਹ ਵਿਖੇ 11 ਵਜੇ ਕਿਸਾਨਾਂ ਤੇ ਸਰਕਾਰ ਦਰਮਿਆਨ ਗੱਲਬਾਤ ਹੋਵੇਗੀ।
ਸ਼ੁੱਕਰਵਾਰ ਤੋਂ ਧੰਨੋਵਾਲੀ ਫਾਟਕ ਲਾਗੇ ਕਿਸਾਨਾਂ ਦਾ ਧਰਨਾ ਅੱਜ ਵੀ ਬਾਦਸਤੂਰ ਜਾਰੀ ਹੈ। ਜਿੱਥੇ ਇੱਕ ਪਾਸੇ ਕਿਸਾਨ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕਰਕੇ ਸੜਕ ‘ਤੇ ਬੈਠੇ ਹੋਏ ਹਨ, ਦੂਜੇ ਪਾਸੇ ਕਿਸਾਨਾਂ ਨੇ ਦਿੱਲੀ-ਜੰਮੂ ਅਤੇ ਦਿੱਲੀ-ਅੰਮ੍ਰਿਤਸਰ ਹਾਈਵੇਅ ਵੀ ਜਾਮ ਕੀਤਾ ਹੋਇਆ ਹੈ।
ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਸ਼ਨੀਵਾਰ ਨੂੰ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਉਨ੍ਹਾਂ ਦੀ ਇੱਕ ਟੀਮ ਨੂੰ ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ, ਤਾਂ ਕਿ ਇਸ ਮਸਲੇ ਦਾ ਕੋਈ ਹੱਲ ਕੱਢਿਆ ਜਾ ਸਕੇ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਇਸ ਬਾਰੇ ਗੱਲਬਾਤ ਕੀਤੀ ਜਾਏਗੀ, ਪਰ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸ਼ਰਤਾਂ ਨੂੰ ਨਾ ਮੰਨਿਆ ਤਾਂ ਮੰਗਲਵਾਰ ਤੋਂ ਪੰਜਾਬ ਵਿੱਚ ਪੂਰਨ ਤੌਰ ‘ਤੇ ਚੱਕਾ ਜਾਮ ਕਰ ਦਿੱਤਾ ਜਾਵੇਗਾ।
ਰੱਖੜੀ ਦੇ ਤਿਉਹਾਰ ਨੂੰ ਨਜ਼ਰ ਵਿੱਚ ਰੱਖਦੇ ਹੋਏ, ਉਨ੍ਹਾਂ ਨੇ ਕਿਹਾ ਕਿ ਕੋਸ਼ਿਸ਼ ਕੀਤੀ ਜਾਵੇਗੀ, ਕਿ ਕਿਸੇ ਵੀ ਭੈਣ-ਭਰਾ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ, ਪਰ ਜੋ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ, ਉਹ ਪੰਜਾਬ ਸਰਕਾਰ ਦੇ ਵਿਰੋਧ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਪ੍ਰਦਰਸ਼ਨ ਹੈ ਅਤੇ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਖੁਦ ਹੈ।
ਗੰਨਾ ਕਿਸਾਨਾਂ ਦੀ ਮੰਗ ਹੈ ਕਿ ਗੰਨੇ ਦੀ ਕੀਮਤ ਚਾਰ ਸੌ ਰੁਪਏ ਫੀ ਕੁਇੰਟਲ ਕੀਤੀ ਜਾਵੇ ਅਤੇ ਬਕਾਇਆ 200 ਕਰੋੜ ਦੀ ਰਾਸ਼ੀ ਜਲਦ ਜਾਰੀ ਕੀਤੀ ਜਾਵੇ। ਇਸ ਦੇ ਚੱਲਦਿਆਂ 22 ਅਗਸਤ ਨੂੰ ਕਿਸਾਨਾਂ ਦੀ ਚੰਡੀਗੜ੍ਹ 'ਚ ਸਰਕਾਰ ਨਾਲ ਮੀਟਿੰਗ ਵੀ ਹੋਣ ਜਾ ਰਹੀ ਹੈ। ਕਿਸਾਨਾਂ ਦਾ ਕਹਿਣਾ ਕਿ ਮੀਟਿੰਗ ਤੋਂ ਬਾਅਦ ਹੀ ਅਗਲੀ ਰਣਨੀਤੀ ਉਲੀਕੀ ਜਾਵੇਗੀ।
ਲੰਗਰ ਦਾ ਪ੍ਰਬੰਧ