ਜਲੰਧਰ: ਜੰਮੂ ਅਤੇ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾ ਵਿੱਚ ਲਾਗੂ ਨਾ ਕੀਤੇ ਜਾਣ ਨੂੰ ਲੈ ਕੇ ਪੰਜਾਬ ਵਿੱਚ ਲਗਾਤਾਰ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ। ਇਸੇ ਨੂੰ ਲੈ ਕੇ ਜਲੰਧਰ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ।
ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਲਾਗੂ ਨਾ ਕੀਤੇ ਜਾਣ 'ਤੇ ਸਿੱਖ ਤਾਲਮੇਲ ਕਮੇਟੀ ਨੇ ਕੀਤਾ ਰੋਸ ਪ੍ਰਦਰਸ਼ਨ
ਜੰਮੂ ਅਤੇ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਖੇਤਰੀ ਭਾਸ਼ਾ ਵਜੋਂ ਲਾਗੂ ਨਾ ਕੀਤੇ ਜਾਣ 'ਤੇ ਜਲੰਧਰ ਵਿੱਚ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫੋਟੋ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ।
ਜੰਮੂ ਕਸ਼ਮੀਰ 'ਚ ਪੰਜਾਬੀ ਭਾਸ਼ਾ ਨੂੰ ਲਾਗੂ ਨਾ ਕੀਤੇ ਜਾਣ 'ਤੇ ਸਿੱਖ ਤਾਲਮੇਲ ਕਮੇਟੀ ਨੇ ਕੀਤਾ ਰੋਸ ਪ੍ਰਦਰਸ਼ਨ
ਇਸ ਦੌਰਾਨ ਪ੍ਰਦਰਸ਼ਨਕਾਰੀਆਂ ਨੇ ਕੋਰੋਨਾ ਦੇ ਲਈ ਬਣਾਏ ਗਏ ਨਿਯਮਾਂ ਦੀ ਪਾਲਣਾ ਕਰਦੇ ਹੋਏ ਕਿਹਾ ਕਿ ਅਸੀਂ ਸਮਾਜਿਕ ਦੂਰੀ ਦੇ ਨਾਲ ਆਪਣੇ ਛਾਤੀਆਂ 'ਤੇ ਪੰਜਾਬੀ ਭਾਸ਼ਾ ਦੇ 35 ਅੱਖਰਾਂ ਨੂੰ ਲਿਖਕੇ ਪ੍ਰਦਰਸ਼ਨ ਕਰ ਰਹੇ ਹਾਂ। ਇਸ ਚਲਦੇ ਪ੍ਰਦਰਸ਼ਨਕਾਰੀਆਂ ਨੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਕਿ ਜੇਕਰ ਜੰਮੂ ਤੇ ਕਸ਼ਮੀਰ ਵਿੱਚ ਪੰਜਾਬੀ ਭਾਸ਼ਾ ਨੂੰ ਲਾਗੂ ਨਹੀਂ ਕੀਤਾ ਗਿਆ ਤਾਂ ਉਹ ਆਪਣਾ ਰੋਸ ਪ੍ਰਦਰਸ਼ਨ ਹੋਰ ਤਿੱਖਾ ਕਰ ਸਰਕਾਰ ਖਿਲਾਫ਼ ਰੋਸ ਮੁਜ਼ਾਹਰਾ ਕਰਨਗੇ।
TAGGED:
Sikh talmail Committee