ਜਲੰਧਰ: ਪਨਬੱਸ ਕਾਂਟਰੈਕਟਰ ਵਰਕਰਜ਼ ਯੂਨੀਅਨ ਵੱਲੋਂ ਸੂਬੇ ਦੇ 18 ਡੀਪੂਆਂ 'ਤੇ ਗੇਟ ਰੈਲੀਆਂ ਦਾ ਆਯੋਜਨ ਕੀਤਾ ਗਿਆ ਜਿੱਥੇ ਉਨ੍ਹਾਂ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਆਗੂ ਨੇ ਦੱਸਿਆ ਕਿ ਸੂਬੇ ਦੇ ਮੰਤਰੀ ਨਾਲ ਉਨ੍ਹਾਂ ਦੀਆਂ ਚਾਰ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ।
ਪੱਨਬੱਸ ਮੁਲਾਜ਼ਮਾਂ ਵੱਲੋਂ ਸਰਕਾਰ ਵਿਰੁੱਧ ਪ੍ਰਦਰਸ਼ਨ
ਜਲੰਧਰ ਦੇ ਪਨਬੱਸ ਕਾਂਟਰੈਕਟਰ ਵਰਕਰਜ਼ ਯੂਨੀਅਨ ਵੱਲੋਂ ਸੂਬੇ ਦੇ 18 ਡੀਪੂਆਂ 'ਤੇ ਗੇਟ ਰੈਲੀਆਂ ਦਾ ਆਯੋਜਨ ਕੀਤਾ ਗਿਆ ਜਿੱਥੇ ਉਨ੍ਹਾਂ ਰੋਸ ਪ੍ਰਦਰਸ਼ਨ ਕਰਦੇ ਹੋਏ ਪੰਜਾਬ ਸਰਕਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਇਸ ਮੌਕੇ ਯੂਨੀਅਨ ਆਗੂ ਨੇ ਦੱਸਿਆ ਕਿ ਸੂਬੇ ਦੇ ਮੰਤਰੀ ਨਾਲ ਉਨ੍ਹਾਂ ਦੀਆਂ ਚਾਰ ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਹਾਲੇ ਤੱਕ ਕੋਈ ਸਿੱਟਾ ਨਹੀਂ ਨਿਕਲਿਆ।
ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨਾਲ ਉਨ੍ਹਾਂ ਦੀਆਂ ਸਾਰੀਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ ਜਿਸਦੇ ਚਲਦੇ ਆਪਣੀਆਂ ਮੰਗਾਂ ਨੂੰ ਲੈ ਕੇ ਉਨ੍ਹਾਂ ਗੇਟ 'ਤੇ ਰੈਲੀ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਮੰਗਾਂ ਪੂਰੀਆਂ ਨਾ ਹੋਣ 'ਤੇ 2 ਅਗਸਤ ਨੂੰ ਜਲੰਧਰ, ਅੰਮ੍ਰਿਤਸਰ ਅਤੇ ਲੁਧਿਆਣਾ ਦੇ ਅੱਡੇ ਬੰਦ ਕੀਤੇ ਜਾਣਗੇ ਅਤੇ 14, 15 ਅਤੇ 16 ਅਗਸਤ ਨੂੰ ਸੂਬੇ ਵਿੱਚ ਪਨਬੱਸ ਦਾ ਚੱਕਾ ਜਾਮ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ 15 ਅਗਸਤ ਨੂੰ ਆਜ਼ਾਦੀ ਦਿਵਸ ਮੌਕੇ ਮੁੱਖ ਮੰਤਰੀ ਜਿੱਥੇ ਵੀ ਝੰਡਾ ਲਹਿਰਾਉਣਗੇ ਉੱਥੇ ਯੂਨੀਅਨ ਦੇ ਨੇਤਾ ਅਤੇ ਉਨ੍ਹਾਂ ਦੇ ਸਾਥੀ ਕਾਲੇ ਕੱਪੜੇ ਪਾ ਕੇ ਵਿਰੋਧ ਪ੍ਰਦਰਸ਼ਨ ਕਰਨਗੇ।