ਪੰਜਾਬ

punjab

ETV Bharat / state

Punjab cabinet meeting: ਜਲੰਧਰ ਵਿਖੇ ਇਸ ਦਿਨ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ, ਸੀਐਮ ਮਾਨ ਨੇ ਕੀਤਾ ਟਵੀਟ

ਜਲੰਧਰ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਪੰਜਾਬ ਕੈਬਨਿਟ ਮੀਟਿੰਗ ਜਲੰਧਰ ਵਿਖੇ ਹੋਣ ਜਾ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਜਾਰੀ ਕੀਤਾ ਹੈ।

Punjab cabinet meeting will be held in Jalandhar, CM Mann tweeted
ਜਲੰਧਰ ਵਿਖੇ ਇਸ ਦਿਨ ਹੋਵੇਗੀ ਪੰਜਾਬ ਕੈਬਨਿਟ ਮੀਟਿੰਗ, ਸੀਐਮ ਮਾਨ ਨੇ ਕੀਤਾ ਟਵੀਟ

By

Published : May 15, 2023, 9:35 AM IST

ਚੰਡੀਗੜ੍ਹ ਡੈਸਕ :ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੀ ਕੈਬਨਿਟ ਮੀਟਿੰਗ ਜਲੰਧਰ ਦੇ ਸਰਕਟ ਹਾਊਸ ਵਿਖੇ ਹੋਣ ਜਾ ਰਹੀ ਹੈ। ਇਸ ਸਬੰਧੀ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਟਵੀਟ ਜਾਰੀ ਕੀਤਾ ਹੈ। ਜਲੰਧਰ ਵਿੱਚ ਆਪ ਦੀ ਕੈਬਨਿਟ ਦੀ ਇਹ ਪਹਿਲੀ ਮੀਟਿੰਗ ਹੈ।

ਮੁੱਖ ਮੰਤਰੀ ਨੇ ਕੀਤਾ ਟਵੀਟ : ਜਲੰਧਰ ਵਿੱਚ ਹੋਣ ਜਾ ਰਹੀ ਪੰਜਾਬ ਕੈਬਨਿਟ ਮੀਟਿੰਗ ਸਬੰਧੀ ਟਵੀਟ ਜਾਰੀ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ ਹੈ ਕਿ “ਸਰਕਾਰ ਤੁਹਾਡੇ ਦੁਆਰ” ਵਾਅਦੇ ਮੁਤਾਬਕ ਪੰਜਾਬ ਸਰਕਾਰ ਦੀ ਅਗਲੀ ਕੈਬਨਿਟ ਮੀਟਿੰਗ 17 ਮਈ ਬੁੱਧਵਾਰ ਨੂੰ ਸਵੇਰੇ 10:30 am ਸਰਕਟ ਹਾਊਸ ਜਲੰਧਰ ਵਿਖੇ ਹੋਵੇਗੀ..ਜਿਸ ਵਿੱਚ ਜਲੰਧਰ ਸਮੇਤ ਪੰਜਾਬ ਦੇ ਕਈ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਸਮੇਤ ਪੁਰਾਣੇ ਲਟਕਦੇ ਮਸਲਿਆਂ ਨੂੰ ਹੱਲ ਕਰਨ ਤੇ ਵਿਚਾਰ ਹੋਵੇਗਾ ਅਤੇ ਤੁਰੰਤ ਫੈਸਲੇ ਲਏ ਜਾਣਗੇ …"।

ਜਲੰਧਰ ਦੇ ਲਟਕਦੇ ਮੁੱਦਿਆਂ ਉਤੇ ਹੋਵੇਗੀ ਚਰਚਾ :ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਕੈਬਨਿਟ ਦੀ ਇਸ ਮੀਟਿੰਗ ਵਿੱਚ ਜਲੰਧਰ ਸਮੇਤ ਪੰਜਾਬ ਦੇ ਵਿਕਾਸ ਕਾਰਜਾਂ ਤੇ ਪੈਡਿੰਗ ਮੁੱਦਿਆਂ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ ਤੇ ਇਨ੍ਹਾਂ ਮਾਮਲਿਆਂ ਦਾ ਫੌਰੀ ਹੱਲ ਵੀ ਕੀਤਾ ਜਾਵੇਗਾ।

  1. ਸ੍ਰੀ ਚਮਕੌਰ ਸਾਹਿਬ ਦੇ ਸਰਕਾਰੀ ਹਸਪਤਾਲ ਦੇ ਬਾਹਰ ਪ੍ਰਦਰਸ਼ਨ, ਮੁਆਵਜ਼ੇ ਦੇ ਭਰੋਸੇ ਮਗਰੋਂ ਚੁੱਕਿਆ ਧਰਨਾ
  2. Pathankot News: ਨੌਜਵਾਨ ਨੇ ਰਚੀ ਝੂਠੀ ਲੁੱਟ ਦੀ ਵਾਰਦਾਤ, ਪੁਲਿਸ ਨੇ ਸੁਲਝਾਇਆ ਮਾਮਲਾ
  3. ਬਿਜਲੀ ਵੋਲਟਜ ਵਧਣ ਕਾਰਨ ਦੋ ਵਾਟਰ ਵਰਕਸ ਦੀਆਂ ਮੋਟਰਾਂ ਸੜੀਆਂ, 500 ਘਰਾਂ ਵਿੱਚ ਨਹੀਂ ਪਹੁੰਚ ਰਿਹਾ ਪਾਣੀ

ਆਮ ਆਦਮੀ ਪਾਰਟੀ ਨੇ ਜਲੰਧਰ ਵਿੱਚ ਦਰਜ ਕੀਤੀ ਸ਼ਾਨਦਾਰ ਜਿੱਤ :ਦੱਸ ਦਈਏ ਕਿ ਸੁਸ਼ੀਲ ਕੁਮਾਰ ਰਿੰਕੂ ਨੇ ਜ਼ਿਮਨੀ ਚੋਣ ਵਿੱਚ 58647 ਵੋਟਾਂ ਨਾਲ ਜਿੱਤ ਹਾਸਲ ਕੀਤੀ ਹੈ। ਚੋਣ ਦੌਰਾਨ ਇਹ ਮੁਕਾਬਲਾ ਆਪ ਦੇ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ, ਕਾਂਗਰਸ ਦੀ ਉਮੀਦਵਾਰ ਕਰਮਜੀਤ ਕੌਰ ਚੌਧਰੀ ਤੇ ਸੁਖਵਿੰਦਰ ਸਿੰਘ ਸੁੱਖੀ ਵਿਚਕਾਰ ਸੀ। ਪਹਿਲੇ ਤਿੰਨ ਰਾਊਂਡ ਦੀ ਗਿਣਤੀ ਤੋਂ ਹੀ ਆਮ ਆਦਮੀ ਪਾਰਟੀ ਦੇ ਉਮੀਦਵਾਰ ਅੱਗੇ ਰਹੇ। ਆਖਰੀ ਗੇੜ ਦੀ ਗਿਣਤੀ ਵਿੱਚ ਰਿੰਕੂ ਨੂੰ 2,26, 731, ਕਾਂਗਰਸ ਦੀ ਕਰਮਜੀਤ ਕੌਰ ਚੌਧਰੀ ਨੂੰ 1,83,052 ਤੇ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਸੁਖਵਿੰਦਰ ਸਿੰਘ ਸੁੱਖੀ ਨੂੰ 1,06,286 ਵੋਟਾਂ ਹਾਸਲ ਹੋਈਆਂ। ਆਖਰੀ ਐਲਾਨ ਵਿੱਚ ਸਾਫ਼ ਹੋਇਆ ਕਿ ਰਿੰਕੂ ਨੇ 302097 ਵੋਟਾਂ ਹਾਸਲ ਕਰ ਕੇ 58647 ਵੋਟਾਂ ਦੇ ਫਰਕ ਨਾਲ ਇਹ ਯਾਦਗਾਰ ਜਿੱਤ ਹਾਸਲ ਕੀਤੀ।

ਬੀਤੇ ਦਿਨ ਕੇਜਰੀਵਾਲ ਤੇ ਭਗਵੰਤ ਮਾਨ ਨੂੰ ਮਿਲੇ ਸੀ ਸੁਸ਼ੀਲ ਰਿੰਕੂ : ਜਲੰਧਰ ਲੋਕ ਸਭਾ ਜ਼ਿਮਨੀ ਚੋਣ 'ਚ ਸ਼ਾਨਦਾਰ ਜਿੱਤ ਹਾਸਲ ਕਰਨ ਵਾਲੇ ਸੁਸ਼ੀਲ ਕੁਮਾਰ ਰਿੰਕੂ ਬੀਤੇ ਦਿਨੀਂ ਦਿੱਲੀ ਪਹੁੰਚੇ ਸਨ। ਦਿੱਲੀ 'ਚ ਉਹ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਘਰ ਪਹੁੰਚੇ। ਰਿੰਕੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਮੁਲਾਕਾਤ ਕੀਤੀ, ਜੋ ਆਪ ਆਗੂ ਰਾਘਵ ਚੱਢਾ ਅਤੇ ਅਦਾਕਾਰਾ ਪਰਿਣੀਤੀ ਚੋਪੜਾ ਦੇ ਵਿਆਹ ਵਿੱਚ ਸ਼ਾਮਲ ਹੋਣ ਲਈ ਦਿੱਲੀ ਵਿੱਚ ਹੀ ਗਏ ਸਨ। ਜਲੰਧਰ ਤੋਂ ਚੁਣੇ ਗਏ ਸੰਸਦ ਮੈਂਬਰ ਸੁਸ਼ੀਲ ਰਿੰਕੂ ਸਵੇਰੇ 11 ਵਜੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਪਾਰਟੀ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਉਨ੍ਹਾਂ ਦੇ ਘਰ ਪਹੁੰਚੇ। ਲੋਕ ਸਭਾ ਜ਼ਿਮਨੀ ਚੋਣ ਵਿਚ ਜਿੱਤ ਤੋਂ ਬਾਅਦ ਸੁਸ਼ੀਲ ਰਿੰਕੂ ਦੀ ਇਹ ਪਹਿਲੀ ਦਿੱਲੀ ਫੇਰੀ ਸੀ ਅਤੇ ਦੋਵਾਂ ਮੁੱਖ ਮੰਤਰੀਆਂ ਨਾਲ ਉਨ੍ਹਾਂ ਦੀ ਪਹਿਲੀ ਮੁਲਾਕਾਤ ਵੀ।

ABOUT THE AUTHOR

...view details