ਜਲੰਧਰ:ਇੱਕ ਪਾਸੇ ਪੰਜਾਬ ਸਰਕਾਰ (Government of Punjab) ਵੱਡੇ-ਵੱਡੇ ਘੁਟਾਲਿਆਂ ਦੀ ਜਾਂਚ ਕਰ ਰਹੀ ਹੈ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਵੀ ਗੱਲ ਕਰ ਰਹੀ ਹੈ, ਉੱਥੇ ਦੂਸਰੇ ਪਾਸੇ ਪੰਜਾਬ ਸਰਕਾਰ (Government of Punjab) ਦੇ ਪਨਬੱਸ, ਰੋਡਵੇਜ਼ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ (PUNBUS, ROADWAYS AND PRTC Raw employees of) ਨੂੰ ਆਪਣੀ ਤਨਖ਼ਾਹ ਵਾਸਤੇ ਸੰਘਰਸ਼ ਕਰਨਾ ਪੈ ਰਿਹਾ ਹੈ। ਇਨ੍ਹਾਂ ਮੁਲਾਜ਼ਮਾਂ ਵੱਲੋਂ ਮੁੜ ਤੋਂ ਬੱਸ ਸਟੈਂਡ ਵਿਖੇ ਸਰਕਾਰੀ ਬੱਸਾਂ ਨੂੰ 2 ਘੰਟਿਆਂ ਲਈ ਬੰਦ ਕੀਤਾ ਗਿਆ।
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਤਨਖਾਹ ਹਰ ਮਹੀਨੇ ਲੇਟ ਦਿੱਤੀ ਜਾਂਦੀ ਹੈ, ਜਿਸ ਕਾਰਨ ਉਨ੍ਹਾਂ ਨੂੰ 2 ਘੰਟੇ ਵਾਸਤੇ ਸਰਕਾਰੀ ਬੱਸਾਂ ਨੂੰ ਬੰਦ (Government buses closed) ਕਰਨਾ ਪਿਆ ਅਤੇ ਜੇਕਰ ਅਜੇ ਵੀ ਉਨ੍ਹਾਂ ਦੀ ਤਨਖਾਹ ਰਿਲੀਜ਼ ਨਾ ਕੀਤੀ ਗਈ, ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਉਧਰ ਦੂਜੇ ਪਾਸੇ ਇਨ੍ਹਾਂ ਮੁਲਾਜ਼ਮਾਂ ਦੀ ਹੜਤਾਲ ਕਾਰਨ ਸਵਾਰੀਆਂ ਨੂੰ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ਪਿਆ। ਪਹਿਲਾਂ ਵੀ ਇਨ੍ਹਾਂ ਮੁਲਾਜ਼ਮਾਂ ਨੂੰ ਆਪਣੀਆਂ ਤਨਖਾਹਾਂ ਲਈ ਧਰਨੇ ਪ੍ਰਦਰਸ਼ਨ (Demonstrations for salaries) ਕਰਨੇ ਪੈਦੇ ਸਨ ਅਤੇ ਅੱਜ ਵੀ ਇਹ ਮੁਲਜ਼ਮ ਧਰਨੇ ਪ੍ਰਦਰਸ਼ਨ ਕਰਨ ਦੇ ਲਈ ਮਜ਼ਬੂਰ ਹਨ।