ਪੰਜਾਬ

punjab

ETV Bharat / state

ਮੰਗਲਵਾਰ ਨੂੰ ਹੋਵੇਗਾ ਪੂਰਨ ਤੌਰ ‘ਤੇ ਪੰਜਾਬ ਬੰਦ: ਮਨਜੀਤ ਸਿੰਘ ਰਾਏ - completely closed on Tuesday

ਧੰਨੋਵਾਲੀ ਫਾਟਕ ਲਾਗੇ ਕੱਲ੍ਹ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਵੀ ਬਾਦਸਤੂਰ ਜਾਰੀ ਹੈ। ਜਿੱਥੇ ਇੱਕ ਪਾਸੇ ਕਿਸਾਨ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕਰਕੇ ਸੜਕ ‘ਤੇ ਬੈਠੇ ਹੋਏ ਹਨ। ਦੂਜੇ ਪਾਸੇ ਕਿਸਾਨਾਂ ਨੇ ਕੱਲ੍ਹ ਤੋਂ ਦਿੱਲੀ-ਜੰਮੂ ਅਤੇ ਦਿੱਲੀ-ਅੰਮ੍ਰਿਤਸਰ ਹਾਈਵੇਅ ਵੀ ਜਾਮ ਕੀਤਾ ਹੋਇਆ ਹੈ।

ਮੰਗਲਵਾਰ ਨੂੰ ਹੋਵੇਗਾ ਪੂਰਨ ਤੌਰ ‘ਤੇ ਪੰਜਾਬ ਬੰਦ: ਮਨਜੀਤ ਸਿੰਘ ਰਾਏ
ਮੰਗਲਵਾਰ ਨੂੰ ਹੋਵੇਗਾ ਪੂਰਨ ਤੌਰ ‘ਤੇ ਪੰਜਾਬ ਬੰਦ: ਮਨਜੀਤ ਸਿੰਘ ਰਾਏ

By

Published : Aug 21, 2021, 5:54 PM IST

Updated : Aug 21, 2021, 8:14 PM IST

ਜਲੰਧਰ: ਧੰਨੋਵਾਲੀ ਫਾਟਕ ਲਾਗੇ ਕੱਲ੍ਹ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਅੱਜ ਵੀ ਬਾਦਸਤੂਰ ਜਾਰੀ ਹੈ। ਜਿੱਥੇ ਇੱਕ ਪਾਸੇ ਕਿਸਾਨ ਰਾਸ਼ਟਰੀ ਰਾਜ ਮਾਰਗ ਨੂੰ ਜਾਮ ਕਰਕੇ ਸੜਕ ‘ਤੇ ਬੈਠੇ ਹੋਏ ਹਨ। ਦੂਜੇ ਪਾਸੇ ਕਿਸਾਨਾਂ ਨੇ ਕੱਲ੍ਹ ਤੋਂ ਦਿੱਲੀ-ਜੰਮੂ ਅਤੇ ਦਿੱਲੀ-ਅੰਮ੍ਰਿਤਸਰ ਹਾਈਵੇਅ ਵੀ ਜਾਮ ਕੀਤਾ ਹੋਇਆ ਹੈ। ਜਿਸ ਤੋਂ ਬਾਅਦ ਪੰਜਾਬ ਸਰਕਾਰ ਵੱਲੋਂ ਕਿਸਾਨ ਯੂਨੀਅਨਾਂ ਨੂੰ ਕੱਲ੍ਹ ਚੰਡੀਗੜ੍ਹ ਲਈ ਇੱਕ ਬੁਲਾਵਾ ਭੇਜਿਆ ਗਿਆ ਹੈ।

ਮੰਗਲਵਾਰ ਨੂੰ ਹੋਵੇਗਾ ਪੂਰਨ ਤੌਰ ‘ਤੇ ਪੰਜਾਬ ਬੰਦ: ਮਨਜੀਤ ਸਿੰਘ ਰਾਏ

ਇਸ ਬਾਰੇ ਦੱਸਦੇ ਹੋਏ, ਦੋਆਬਾ ਕਿਸਾਨ ਯੂਨੀਅਨ ਦੇ ਪ੍ਰਧਾਨ ਮਨਜੀਤ ਸਿੰਘ ਰਾਏ ਨੇ ਕਿਹਾ, ਕਿ ਪੰਜਾਬ ਸਰਕਾਰ ਵੱਲੋਂ ਕੱਲ੍ਹ ਉਨ੍ਹਾਂ ਦੀ ਇੱਕ ਟੀਮ ਨੂੰ ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ, ਤਾਂ ਕਿ ਇਸ ਮਸਲੇ ਦਾ ਕੋਈ ਹੱਲ ਕੱਢਿਆ ਜਾ ਸਕੇ।

ਉਨ੍ਹਾਂ ਕਿਹਾ, ਕਿ ਸਰਕਾਰ ਨਾਲ ਕੱਲ੍ਹ ਇਸ ਬਾਰੇ ਗੱਲਬਾਤ ਕੀਤੀ ਜਾਏਗੀ, ਪਰ ਜੇਕਰ ਪੰਜਾਬ ਸਰਕਾਰ ਨੇ ਉਨ੍ਹਾਂ ਦੀਆਂ ਸ਼ਰਤਾਂ ਨੂੰ ਨਾ ਮੰਨਿਆ, ਤਾਂ ਮੰਗਲਵਾਰ ਤੋਂ ਪੰਜਾਬ ਵਿੱਚ ਪੂਰਨ ਤੌਰ ‘ਤੇ ਚੱਕਾ ਜਾਮ ਕਰ ਦਿੱਤਾ ਜਾਵੇਗਾ।

ਕੱਲ੍ਹ ਰੱਖੜੀ ਦਾ ਤਿਉਹਾਰ ਨੂੰ ਨਜ਼ਰ ਵਿੱਚ ਰੱਖਦੇ ਹੋਏ, ਉਨ੍ਹਾਂ ਨੇ ਕਿਹਾ, ਕਿ ਕੋਸ਼ਿਸ਼ ਕੀਤੀ ਜਾਵੇਗੀ, ਕਿ ਕਿਸੇ ਵੀ ਭੈਣ-ਭਰਾ ਨੂੰ ਕਿਸੇ ਤਰ੍ਹਾਂ ਦੀ ਪ੍ਰੇਸ਼ਾਨੀ ਨਾ ਹੋਵੇ, ਪਰ ਜੋ ਕਿਸਾਨਾਂ ਵੱਲੋਂ ਕੀਤਾ ਜਾ ਰਿਹਾ ਹੈ, ਉਹ ਪੰਜਾਬ ਸਰਕਾਰ ਦੇ ਵਿਰੋਧ ਆਪਣੀਆਂ ਮੰਗਾਂ ਨੂੰ ਲੈ ਕੇ ਇੱਕ ਪ੍ਰਦਰਸ਼ਨ ਹੈ, ਅਤੇ ਇਸ ਦੀ ਜ਼ਿੰਮੇਵਾਰ ਪੰਜਾਬ ਸਰਕਾਰ ਖੁਦ ਹੈ।

ਇਹ ਵੀ ਪੜ੍ਹੋ:FARMER PROTEST: ਦੇਖੋ ਗੰਨਾ ਕਿਸਾਨਾਂ ਨੇ ਸਰਕਾਰ ਨੂੰ ਕੀ ਦਿੱਤੀ ਚਿਤਾਵਨੀ

Last Updated : Aug 21, 2021, 8:14 PM IST

ABOUT THE AUTHOR

...view details