ਜਲੰਧਰ: ਕੈਨੇਡਾ ਦੇ ਸ਼ਹਿਰ ਸਰੀ ਵਿੱਚ 21 ਸਾਲਾ ਪੰਜਾਬੀ ਵਿਦਿਆਰਥਣ ਦਾ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕਾ ਦੀ ਪਛਾਣ ਪ੍ਰਭਲੀਨ ਕੌਰ ਮਠਾਰੂ ਵਜੋਂ ਹੋਈ ਹੈ ਜੋ ਕਿ ਜਲੰਧਰ ਵਿੱਚ ਸਥਿਤ ਲਾਂਬੜਾ ਦੇ ਪਿੰਡ ਚਿੱਟੀ ਦੀ ਰਹਿਣ ਵਾਲੀ ਸੀ।
ਕੈਨੇਡਾ ਦੇ ਸਰੀ ਵਿੱਚ ਪੰਜਾਬੀ ਵਿਦਿਆਰਥਣ ਦਾ ਕਤਲ - ਸਰੀ ਵਿੱਚ ਪੰਜਾਬੀ ਵਿਦਿਆਰਥਣ ਦਾ ਕਤਲ
ਕੈਨੇਡਾ ਦੇ ਸ਼ਹਿਰ ਸਰੀ ਵਿੱਚ ਪੰਜਾਬੀ ਵਿਦਿਆਰਥਣ ਪ੍ਰਭਲੀਨ ਕੌਰ ਮਠਾਰੂ ਦਾ ਕਤਲ ਕਰ ਦਿੱਤਾ ਗਿਆ ਹੈ। ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।
ਮ੍ਰਿਤਕਾ ਦੇ ਪਿਤਾ ਗੁਰਦਿਆਲ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ਦੀ ਧੀ 2016 ਵਿੱਚ ਪੜ੍ਹਾਈ ਕਰਨ ਲਈ ਕੈਨੇਡਾ ਗਈ ਸੀ। ਹੁਣ ਉਸ ਦੀ ਪੜ੍ਹਾਈ ਖ਼ਤਮ ਹੋ ਚੁੱਕੀ ਸੀ ਅਤੇ ਉਹ ਉੱਥੇ ਕੰਮ ਕਰ ਰਹੀ ਸੀ।
ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕਾ ਆਪਣੀਆਂ ਸਹੇਲੀਆਂ ਨਾਲ ਰਹਿੰਦੀ ਸੀ। 21 ਨਵੰਬਰ ਨੂੰ ਘਰ ਵਿੱਚ ਹੀ ਉਸ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਕੈਨੇਡਾ ਪੁਲਿਸ ਨੇ ਸਵੇਰੇ ਉਨ੍ਹਾਂ ਨੂੰ ਫ਼ੋਨ ਕਰਕੇ ਦੱਸਿਆ ਕਿ ਉਨ੍ਹਾਂ ਦੀ ਧੀ ਦਾ ਕਤਲ ਹੋ ਗਿਆ ਹੈ। ਅਜੇ ਤੱਕ ਕਤਲ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਧੀ ਦੀ ਮੌਤ ਦੀ ਖ਼ਬਰ ਤੋਂ ਬਾਅਦ ਪਰਿਵਾਰ ਵਿੱਚ ਸੋਗ ਦੀ ਲਹਿਰ ਹੈ।