ਚੰਡੀਗੜ੍ਹ:ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਸਿਆਸੀ ਪਾਰਟੀਆਂ ਪੱਬਾਂ ਭਾਰ ਹੋਈਆਂ ਪਈਆਂ ਹਨ। ਚੋਣਾਂ ਨੂੰ ਲੈ ਕੇ ਪਾਰਟੀਆਂ ਵੱਲੋਂ ਕਾਫੀ ਹੱਦ ਤੱਕ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਸ ਤੋਂ ਬਾਅਦ ਉਮੀਦਵਾਰ ਆਪਣੇ ਆਪਣੇ ਹਲਕੇ ’ਚ ਚੋਣ ਪ੍ਰਚਾਰ ਕਰ ਰਹੇ ਹਨ। ਇਸੇ ਦੇ ਚੱਲਦੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅੱਜ ਪੰਜਾਬ ਦੌਰੇ ’ਤੇ ਆ ਰਹੇ ਹਨ।
ਇਹ ਵੀ ਪੜੋ:ਅੰਮ੍ਰਿਤਸਰ ਪੂਰਬੀ ਸੀਟ 'ਤੇ ਸਿੱਧੂ ਖਿਲਾਫ਼ ਮਜੀਠੀਆ ਲੜਨਗੇ ਚੋਣ
ਰਾਹੁਲ ਗਾਂਧੀ ਦੀ ਵਰਚੁਅਲ ਰੈਲੀ
ਰਾਹੁਲ ਗਾਂਧੀ ਵੱਲੋਂ ਜਲੰਧਰ ਵਿਖੇ ਸ਼ਾਮ 4 ਵਜੇ ਵਰਚੁਅਲ ਰੈਲੀ ਕੀਤੀ ਜਾਵੇਗੀ। ਦੱਸ ਦਈਏ ਕਿ ਪੰਜਾਬ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਨੂੰ ਲੈ ਕੇ ਨਵਾਂ ਨਾਅਰਾ ਵੀ ਦਿੱਤਾ ਹੈ। ਜੋ ਕਿ ‘ਨਵੀਂ ਸੋਚ ਨਵਾਂ ਪੰਜਾਬ’ (Navi Soch Nava Punjab) ਹੈ।
ਹਰਿਮੰਦਰ ਸਾਹਿਬ ਵਿਖੇ ਹੋਣਗੇ ਨਤਮਸਤਕ
ਕਾਂਗਰਸ ਪਾਰਟੀ ਦੇ ਆਗੂ ਰਾਹੁਲ ਗਾਂਧੀ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਲੰਧਰ ਵਿਖੇ 27 ਜਨਵਰੀ ਯਾਨੀ ਅੱਜ ਵਰਚੁਅਲ ਰੈਲੀ ਕਰਨਗੇ। ਇਸ ਦੌਰਾਨ ਉਹ ਅੰਮ੍ਰਿਤਸਰ ਵਿਖੇ ਵੀ ਆਉਣਗੇ। ਜਿਸ ਸਬੰਧੀ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਕਿਹਾ ਕਿ ਰਾਹੁਲ ਗਾਂਧੀ 27 ਜਨਵਰੀ 9 ਵਜੇ ਅੰਮ੍ਰਿਤਸਰ ਦੀ ਪਾਵਨ ਧਰਤੀ ’ਤੇ ਪਹੁੰਚਣਗੇ ਅਤੇ 117 ਉਮੀਦਵਾਰਾਂ ਨਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਤੋਂ ਬਾਅਦ ਸ੍ਰੀ ਦੁਰਗਿਆਣਾ ਤੀਰਥ ਅਤੇ ਵਾਲਮੀਕਿ ਤੀਰਥ ਦੇ ਵੀ ਦਰਸ਼ਨ ਕਰਨਗੇ।
ਰਾਹੁਲ ਗਾਂਧੀ ਦਾ ਪੰਜਾਬ ਦੌਰਾ
ਖੈਰ ਪੰਜਾਬ ਵਿਧਾਨ ਸਭਾ ਚੋਣਾਂ 2022 (Punjab Assembly Election 2022) ਚੋਣਾਂ ਨੂੰ ਲੈ ਕੇ ਪੰਜਾਬ ਵਿੱਚ ਚੋਣ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਾ ਹੈ, ਪਾਰਟੀਆਂ ਤੇ ਉਮੀਦਵਾਰ ਡੋਰ-ਟੂ-ਡੋਰ ਜਾ ਕੇ ਪ੍ਰਚਾਰ ਕਰ ਰਹੇ ਹਨ ਤਾਂ ਜੋ ਜਿੱਤ ਹਾਸਲ ਕੀਤੀ ਜਾ ਸਕੇ। ਸੋ ਹੁਣ ਇਹ ਤਾਂ ਲੋਕਾਂ ਦੇ ਹੱਥ ਹੈ ਕਿ ਉਹਨਾਂ ਨੇ ਪੰਜਾਬ ਦੀ ਡੋਰ ਕਿਸ ਪਾਰਟੀ ਹੱਥ ਦੇਣੀ ਹੈ, ਜਿਸ ਦਾ ਫੈਸਲਾ 10 ਮਾਰਚ ਨੂੰ ਹੋ ਜਾਵੇਗਾ।
ਇਹ ਵੀ ਪੜੋ:ਮੁੜ ਚੋਣ ਮੈਦਾਨ ’ਚ ਉਤਰਨਗੇ ਪ੍ਰਕਾਸ਼ ਸਿੰਘ ਬਾਦਲ, ਲੰਬੀ ਤੋਂ ਲੜਨਗੇ ਚੋਣ
ਪੰਜਾਬ ਕਾਂਗਰਸ ਨੇ ਕੀਤਾ ਟਵੀਟ
ਪੰਜਾਬ ਕਾਂਗਰਸ ਨੇ ਟਵੀਟ ਕਰਦੇ ਹੋਏ ਲਿਖਿਆ ਹੈ ਕਿ ਹਰ ਪੰਜਾਬੀ ਰਾਹੁਲ ਗਾਂਧੀ ਦਾ ਸੁਆਗਤ ਕਰਨ ਲਈ ਉਤਾਵਲਾ ਹੈ। ਇੱਕ ਵਾਰ ਫਿਰ ਰਾਜ ਨੂੰ ਉਹ ਨਵੀ ਸੋਚ ਨਵਾਂ ਪੰਜਾਬ ਦੇ ਉਸ ਵਿਜ਼ਨ ਨੂੰ ਸੁਣਨ ਲਈ ਉਤਸੁਕ ਹਨ ਜੋ ਇੱਕ ਅਜਿਹੀ ਸਰਕਾਰ ਦਾ ਵਾਅਦਾ ਕਰਦਾ ਹੈ ਜੋ ਪੰਜਾਬ ਦੇ ਹਰ ਵਸਨੀਕ ਦੇ ਸੁਪਨੇ ਪੂਰੇ ਕਰੇਗੀ।
ਇਕ ਹੋਰ ਟਵੀਟ ਕਰਦੇ ਹੋਏ ਲਿਖਿਆ ਕਿ ‘ਪੰਜਾਬ ਦੇ ਲੋਕਾਂ ਦੀ ਸੇਵਾ ਲਈ ਹਮੇਸ਼ਾ ਯਤਨਸ਼ੀਲ ਰਹਿਣ ਵਾਲੀ ਕਾਂਗਰਸ ਸਰਕਾਰ ਰਾਹੁਲ ਗਾਂਧੀ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਲਈ ਰਾਹ ਪੱਧਰਾ ਕਰ ਰਹੀ ਹੈ। ਸਰਬੱਤ ਦੇ ਭਲੇ ਦੀ ਸੋਚ ਕਾਂਗਰਸ ਪਾਰਟੀ ਅਤੇ ਰਾਹੁਲ ਜੀ ਦਾ ਟੀਚਾ ਹੈ।