ਜਲੰਧਰ:ਗੰਨਾ ਕਿਸਾਨਾਂ ਦਾ ਧਰਨਾ ਅੱਜ ਤੀਜੇ ਦਿਨ ਵਿੱਚ ਸ਼ਾਮਲ ਹੋ ਗਿਆ। ਗੰਨੇ ਦਾ ਘੱਟ ਮੁੱਲ ਤੇ ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈਕੇ ਕਿਸਾਨਾਂ ਵੱਲੋਂ ਪਿਛਲੇ 2 ਦਿਨਾਂ ਤੋਂ ਜਲੰਧਰ ਦੇ ਰਾਸ਼ਟਰੀ ਰਾਜਮਾਰਗ ਤੇ ਰੇਲ ਟਰੈਕ ਨੂੰ ਬੰਦ ਰੱਖਿਆ ਗਿਆ ਹੈ। ਹਾਲਾਂਕਿ ਕਿਸਾਨਾਂ ਵੱਲੋਂ ਅੱਜ ਆਪਣੀਆਂ ਮੰਗਾਂ ਨੂੰ ਲੈਕੇ ਪੰਜਾਬ ਸਰਕਾਰ ਦੇ ਮੰਤਰੀ ਨਾਲ ਇੱਕ ਮੀਟਿੰਗ ਵੀ ਕੀਤੀ ਗਈ ਸੀ। ਜੋ ਬੇਸਿੱਟਾ ਰਹੀ। ਇਸ ਮੀਟਿੰਗ ਵਿੱਚ ਕਿਸਾਨ ਆਗੂ ਤੇ ਪੰਜਾਬ ਦੇ ਕੈਬਨਿਟ ਮੰਤਰੀ ਸ਼ਾਮਲ ਸਨ।
ਜਲੰਧਰ ਵਿਖੇ ਧਰਨੇ ਵਾਲੀ ਥਾਂ ‘ਤੇ ਕਿਸਾਨ ਇਸ ਗੱਲ ਦਾ ਇੰਤਜ਼ਾਰ ਕਰ ਰਹੇ ਸੀ, ਕਿ ਸਰਕਾਰ ਨਾਲ ਮੀਟਿੰਗ ਵਿੱਚ ਕੋਈ ਸਹਿਮਤੀ ਬਣੇਗੀ ਅਤੇ ਧਰਨਾ ਚੁੱਕਿਆ ਜਾਏਗਾ, ਪਰ ਅਜਿਹਾ ਕੋਈ ਵੀ ਨਹੀਂ ਹੋਇਆ।
ਧਰਨੇ ਵਾਲੀ ਥਾਂ ‘ਤੇ ਕਿਸਾਨ ਰੱਖੜੀ ਦਾ ਤਿਉਹਾਰ ਮਨਾਉਂਦੇ ਹੋਏ ਵੀ ਨਜ਼ਰ ਆਏ। ਅੱਜ ਦੀ ਮੀਟਿੰਗ ਬੇਸਿੱਟ ਰਹਿਣ ਦੇ ਕਾਰਨ ਹੁਣ ਕੱਲ੍ਹ ਜਲੰਧਰ ਵਿਖੇ ਕਿਸਾਨ ਆਗੂਆਂ ਤੇ ਕੈਬਨਿਟ ਮੰਤਰੀਆਂ ਵਿਚਾਲੇ ਮੀਟਿੰਗ ਹੋਵੇਗੀ।