ਜਲੰਧਰ: ਇੱਕ ਪਾਸੇ ਜਿੱਥੇ ਤਿੰਨ ਖੇਤੀਬਾੜੀ ਕਾਨੂੰਨਾਂ (three agriculture bills) ਨੂੰ ਲੈ ਕੇ ਕਿਸਾਨਾਂ ਵੱਲੋਂ ਦਿੱਲੀ ਦੇ ਸਰਹੱਦ ’ਤੇ ਸੰਘਰਸ਼ ਕੀਤਾ ਜਾ ਰਿਹਾ ਹੈ। ਉੱਥੇ ਹੀ ਦੂਜੇ ਪਾਸੇ ਪੰਜਾਬ ’ਚ ਵੀ ਕਿਸਾਨਾਂ (Farmers) ਵੱਲੋਂ ਵੱਖ-ਵੱਖ ਥਾਵਾਂ ’ਤੇ ਰੋਸ ਪ੍ਰਦਰਸ਼ਨ (Protest) ਵੀ ਕੀਤਾ ਜਾ ਰਿਹਾ ਹੈ। ਇਸੇ ਦੇ ਚੱਲਦੇ ਜਲੰਧਰ ਵਿਖੇ ਕਿਸਾਨਾਂ ਵੱਲੋਂ ਸ਼ੋਮਣੀ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ ਦੀ ਰੈਲੀ ਨੂੰ ਰੋਕਣ ਦੇ ਲਈ ਦੋਹਾਂ ਰਸਤਿਆਂ ’ਤੇ ਟ੍ਰੈਫਿਕ ਰੋਕਣ ਦਾ ਪੂਰਾ ਇੰਤਜਾਮ ਕੀਤਾ ਹੋਇਆ ਹੈ।
ਦੱਸ ਦਈਏ ਕਿ ਕਾਂਸ਼ੀ ਰਾਮ ਦੀ ਬਰਸੀ ਦੇ ਸਬੰਧ ’ਚ ਅਕਾਲੀ ਦਲ ਅਤੇ ਬਹੁਜਨ ਸਮਾਜ ਪਾਰਟੀ (Bahujan Samaj Party) ਵੱਲੋਂ ਅੱਜ ਜਲੰਧਰ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਇੱਕ ਰੈਲੀ ਕੀਤੀ ਜਾ ਰਹੀ ਹੈ। ਇਸ ਰੈਲੀ ’ਚ ਬਹੁਜਨ ਸਮਾਜ ਪਾਰਟੀ ਦੇ ਆਗੂਆਂ ਸਣੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸ਼ਿਰਕਤ ਕਰਨੀ ਹੈ। ਰੈਲੀ ਨੂੰ ਸਫਲ ਬਣਾਉਣ ਦੇ ਲਈ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਸਾਰੇ ਇੰਤਜਾਮ ਕੀਤੇ ਗਏ ਹਨ। ਦੂਸਰੇ ਪਾਸੇ ਕਿਸਾਨ ਇਸ ਰੈਲੀ ਨੂੰ ਰੋਕਣ ਦੀ ਪੂਰੀ ਤਿਆਰੀ ਵਿੱਚ ਹਨ।