ਜਲੰਧਰ: ਪੰਜਾਬ ਵਿੱਚ ਹੁਣ ਪੰਜਾਬ ਸਰਕਾਰ ਉੱਪਰ ਮਾਈਨਿੰਗ ਤੋਂ ਬਾਅਦ ਸ਼ਰਾਬ ਮਾਫੀਆ 'ਤੇ ਕਾਰਵਾਈ ਨਾ ਕਰਨ ਦੇ ਵੀ ਦੋਸ਼ ਲੱਗ ਰਹੇ ਹਨ। ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਪ੍ਰੈਸ਼ ਕਾਨਫਰੰਸ ਕਰਦਿਆਂ ਪੰਜਾਬ ਦੇ ਇੱਕ ਸਾਬਕਾ ਮੰਤਰੀ ਉੱਪਰ ਇਹ ਦੋਸ਼ ਲਗਾਏ।
ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਅਤੇ ਕਪੂਰਥਲਾ ਦੇ ਭੁਲੱਥ ਇਲਾਕੇ ਤੋਂ ਵਿਧਾਇਕ ਸੁਖਪਾਲ ਖਹਿਰਾ ਨੇ ਜਲੰਧਰ ਵਿਖੇ ਇੱਕ ਪ੍ਰੈੱਸ ਵਾਰਤਾ ਦੌਰਾਨ ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਰਾਣਾ ਗੁਰਜੀਤ ਸਿੰਘ ਦੀ ਸ਼ਰਾਬ ਮਾਫੀਆ ਦੇ ਨਾਲ ਸੰਬੰਧ ਹੋਣ ਦੇ ਦੋਸ਼ ਲਗਾਏ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸ਼ਰਾਬ ਮਾਫ਼ੀਆ ਕਰਕੇ ਪੰਜਾਬ ਨੂੰ ਇਸ ਵਾਰ ਦੋ ਹਜ਼ਾਰ ਕਰੋੜ ਦਾ ਘਾਟਾ ਪਿਆ ਹੈ।
ਖਹਿਰਾ ਨੇ ਕਿਹਾ ਕਿ ਰਾਣਾ ਗੁਰਜੀਤ ਸਿੰਘ ਉਤੇ ਪਹਿਲੇ ਵੀ ਮਾਈਨਿੰਗ ਦੇ ਦੋਸ਼ ਲੱਗਦੇ ਰਹੇ ਹਨ ਜਿਸ ਕਰਕੇ ਉਨ੍ਹਾਂ ਨੂੰ ਆਪਣਾ ਮੰਤਰੀ ਅਹੁੱਦਾ ਤੱਕ ਗਵਾਉਣਾ ਪਿਆ ਸੀ। ਉਨ੍ਹਾਂ ਕਿਹਾ ਕਿ ਕੋਰੋਨਾ ਕਰਕੇ ਜਦੋਂ ਤਕਰੀਬਨ ਕਰਫਿਊ ਕਰ ਕੇ ਹਰ ਅਦਾਰਾ ਬੰਦ ਸੀ।