ਜਲੰਧਰ: ਸ਼ਹਿਰ ਵਿੱਚ ਨਕੋਦਰ ਰਾਸਤੇ 'ਤੇ ਖਾਂਬਰਾ ਰਵਿਦਾਸ ਚੌਕ 'ਤੇ ਦਿੱਲੀ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਤੋੜਨ ਦੇ ਵਿਰੋਧ 'ਚ ਰਵਿਦਾਸ ਸਮਾਜ ਵੱਲੋਂ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਰਵਿਦਾਸ ਸਮਾਜ ਨੇ ਕੇਂਦਰ ਸਰਕਾਰ ਤੇ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਤੇ ਨਾਲ ਹੀ ਟਾਇਰ ਸਾੜ ਕੇ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ ਵਿੱਚ ਰਵਿਦਾਸ ਸਮਾਜ ਤੋਂ ਇਲਾਵਾ ਸਿੱਖ ਤਾਲਮੇਲ ਕਮੇਟੀ ਵੀ ਸ਼ਾਮਿਲ ਰਹੀ।
ਰਵਿਦਾਸ ਮੰਦਿਰ ਨੂੰ ਤੋੜਨ ਦਾ ਮਾਮਲਾ: ਰਵਿਦਾਸ ਸਮਾਜ ਨੇ ਟਾਇਰ ਸਾੜ ਕੇ ਕੀਤਾ ਪ੍ਰਦਰਸ਼ਨ
ਦਿੱਲੀ ਵਿੱਚ ਸਥਿਤ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਮੰਦਿਰ ਤੋੜਨ ਦੇ ਵਿਰੋਧ 'ਚ ਰਵਿਦਾਸ ਸਮਾਜ ਵੱਲੋਂ ਜਲੰਧਰ ਵਿੱਚ ਧਰਨਾ ਪ੍ਰਦਰਸ਼ਨ ਕੀਤਾ ਗਿਆ। ਇਸ ਦੇ ਨਾਲ ਹੀ ਕੇਂਦਰ ਸਰਕਾਰ ਤੇ ਕੇਜਰੀਵਾਲ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।
ਇਹ ਵੀ ਪੜ੍ਹੋ: 'ਕਸ਼ਮੀਰ 'ਚ ਨਾ ਸਹੁਰੇ ਚਾਹੀਦੇ, ਨਾ ਹੀ ਮਕਾਨ'
ਉੱਥੇ ਹੀ ਰਵਿਦਾਸ ਭਾਈਚਾਰੇ ਨੇ ਦੱਸਿਆ ਕਿ ਦਿੱਲੀ 'ਚ ਜਿੱਥੇ ਮੰਦਿਰ ਨੂੰ ਤੋੜਿਆ ਗਿਆ ਹੈ, ਉਸ ਰੋਡ ਦਾ ਨਾਂਅ ਰਵਿਦਾਸ ਜੀ ਦੇ ਨਾਂਅ 'ਤੇ ਹੈ ਤੇ ਉਸ ਥਾਂ ਦੀ ਫ਼ਰਦ ਰਜਿਸਟਰੀ ਵੀ ਹੈ। ਇਸ ਦੇ ਬਾਵਜੂਦ ਸਰਕਾਰ ਵੱਲੋਂ ਮੰਦਿਰ ਨੂੰ ਤੋੜਿਆ ਗਿਆ। ਇਸ ਤੋਂ ਇਲਾਵਾ ਆਲ ਇੰਡੀਆ ਸਫ਼ਾਈ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਚੰਦਨ ਗਰੇਵਾਲ ਨੇ ਦਿੱਲੀ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਜੇ ਕੱਲ੍ਹ ਤੱਕ ਦਿੱਲੀ ਸਰਕਾਰ ਤੇ ਕੇਂਦਰ ਸਰਕਾਰ ਨੇ ਮੰਦਿਰ ਦੀ ਮੁੜ ਉਸਾਰੀ ਨਹੀਂ ਕੀਤੀ ਗਈ ਤਾਂ ਉਹ 13 ਅਗਸਤ ਨੂੰ ਸਾਰੇ ਦੇਸ਼ ਵਿੱਚ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਜਾਵੇਗਾ।