ਜਲੰਧਰ: ਜਲੰਧਰ ਦੇ ਵਿੱਚ ਸਾਬਕਾ ਮੁਖ ਮੰਤਰੀ ਬੇਅੰਤ ਸਿੰਘ ਦੀ ਪ੍ਰਤਿਮਾ ਤੇ ਖਾਲਿਸਤਾਨ ਜਿੰਦਾਬਾਦ ਦੇ ਨਾਅਰੇ ਲਿਖਣ ਦਾ ਮਾਮਲਾ ਹੁਣ ਤੂਲ ਫੜਦਾ ਜਾ ਰਿਹਾ ਹੈ। ਇਸ ਮਾਮਲੇ ਨੂੰ ਲੈ ਕੇ ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ (Member Parliament Ravneet Bittu) ਨੇ ਆਪਣੀ ਵਿਰੋਧ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਇਸ ਘਟਨਾ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦੇ ਹੋਏ ਕਿਹਾ ਕਿ ਇਹ ਕੰਮ ਕਿਸੇ ਬਹਾਦਰ ਦਾ ਨਹੀਂ ਸਗੋਂ ਗਿੱਦੜਾਂ ਦਾ ਕੰਮ ਹੈ। ਇਸ ਦੌਰਾਨ ਉਹਨਾਂ ਬੇਅੰਤ ਸਿੰਘ ਦੇ ਬੁੱਤ ਤੇ ਫੁੱਲ ਅਰਪਿਤ ਕੀਤੇ ਅਤੇ ਸ਼ਰਧਾਂਜਲੀ ਭੇਟ ਕੀਤੀ ਨਾਲ ਹੀ ਦੇਸ਼ ਵਿਰੋਧੀ ਤਾਕਤਾਂ ਤੇ ਵੀ ਜੰਮ ਕੇ ਵਰ੍ਹੇ।
ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਕਿਹਾ ਕਿ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਪਰ ਅਸੀਂ ਬੇਅੰਤ ਸਿੰਘ ਦੀ ਤੀਜੀ ਪੀੜ੍ਹੀ ਹਾਂ ਇਨ੍ਹਾਂ ਸਮਾਜ ਵਿਰੋਧੀ ਅਨਸਰਾ ਮਨਸੂਬਿਆਂ ਦੇ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਰਵਨੀਤ ਬਿੱਟੂ ਨੇ ਕਿਹਾ ਕਿ ਜੋ ਅਮਰੀਕਾ ਵਿਚ ਬੈਠ ਕੇ ਪੰਨੂੰ ਵਰਗੇ ਦੇਸ਼ ਦਾ ਮਾਹੌਲ ਖਰਾਬ ਕਰ ਰਹੇ ਹਨ, ਉਹਨਾਂ ਦਾ ਵਕਤ ਵੀ ਜਲਦ ਆ ਜਾਵੇਗਾ। ਉਨ੍ਹਾਂ ਕਿਹਾ ਪੰਜਾਬ ਦੇ ਨੌਜਵਾਨਾਂ ਨੂੰ ਵਰਗਲਾ ਕੇ ਗ਼ਲਤ ਰਾਹ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਦੋਂਕਿ ਸਾਡੇ ਬਜੁਰਗਾਂ ਨੇ ਇਨ੍ਹਾਂ ਤਾਕਤਾਂ ਨੂੰ ਕੁਚਲਣ ਲਈ ਅੱਡੀ ਚੋਟੀ ਦਾ ਜੋਰ ਲਗਾ ਦਿੱਤਾ ਸੀ ਅਤੇ ਇਹਨਾਂ ਨੂੰ ਕਦੇ ਵੀ ਉੱਠਣ ਨਹੀਂ ਦਿੱਤਾ ਗਿਆ।