ਜਲੰਧਰ: ਨਾਗਰਿਕਤਾ ਸੋਧ ਬਿੱਲ ਸੰਸਦ 'ਚ ਪਾਸ ਹੋਣ ਤੇ ਰਾਸ਼ਟਰਪਤੀ ਦੀ ਮਨਜ਼ੂਰੀ ਤੋਂ ਬਾਅਦ ਜਲੰਧਰ ਵਾਸੀ ਸ਼ਰਨਾਰਥੀਆਂ ਨੇ ਢੋਲ ਵਜਾ ਕੇ ਤੇ ਕੇਕ ਕੱਟ ਕੇ ਅਤੇ ਇੱਕ ਦੂਜੇ ਦਾ ਮੂੰਹ ਮਿੱਠਾ ਕਰਕੇ ਖੁਸ਼ੀ ਮਨਾਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਇਸ ਬਿੱਲ ਨੂੰ ਪੰਜਾਬ 'ਚ ਲਾਗੂ ਨਾ ਕਰਨ ਦੀ ਗੱਲ ਕਹੀ ਸੀ, ਇਸ ਦੇ ਚੱਲਦੇ ਸ਼ਰਨਾਰਥੀਆਂ ਵੱਲੋਂ ਡੀਸੀ ਨੂੰ ਕੇਂਦਰ ਸਰਕਾਰ ਦਾ ਧੰਨਵਾਦ ਅਤੇ ਇਸ ਬਿੱਲ ਨੂੰ ਪੰਜਾਬ ਵਿੱਚ ਲਾਗੂ ਕਰਨ ਦੇ ਲਈ ਮੰਗ ਪੱਤਰ ਸੌਂਪਿਆ ਗਿਆ।
ਇਸ ਮੌਕੇ ਸ਼ਰਨਾਰਥੀਆਂ ਨੇ ਜਿੱਥੇ ਕੇਂਦਰ ਸਰਕਾਰ ਦਾ ਇਸ ਬਿੱਲ ਨੂੰ ਲਾਗੂ ਕਰਨ ਦੇ ਲਈ ਧੰਨਵਾਦ ਦਿੰਦੇ ਹੋਏ ਕਿਹਾ,ਕਿ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਦੇਸ਼ ਦੇ ਵਿੱਚ ਰਹਿਣ ਦਾ ਸਹੀ ਸਨਮਾਨ ਦਿੱਤਾ ਹੈ। ਇਸ ਦੇ ਨਾਲ ਨਾਲ ਉਨ੍ਹਾਂ ਦੁਆਰਾ ਪੰਜਾਬ ਸਰਕਾਰ ਨੂੰ ਬੇਨਤੀ ਹੈ ਕਿ, ਇਸ ਕਾਨੂੰਨ ਨੂੰ ਪੰਜਾਬ ਵਿਚ ਵੀ ਲਾਗੂ ਕੀਤਾ ਜਾਵੇ ਤਾਂ ਕਿ ਜਿੰਨ੍ਹੇ ਵੀ ਲੋਕ ਪਾਕਿਸਤਾਨ ਤੋਂ ਭਾਰਤ ਆਏ ਹਨ। ਉਨ੍ਹਾਂ ਨੂੰ ਭਾਰਤ ਦੀ ਨਾਗਰਿਕਤਾ ਮਿਲ ਸਕੇ।