ਜਲੰਧਰ: ਸ਼ਹਿਰ ਵਿੱਚ ਸੋਸ਼ਲ ਡਿਸਟੈਂਸ ਦਾ ਪਾਲਣ ਨਾ ਹੋਣ ਕਾਰਨ ਪੁਲਿਸ ਵਲੋਂ ਦੁਕਾਨਾਂ ਨੂੰ ਬੰਦ ਕਰਵਾ ਦਿੱਤਾ ਗਿਆ। ਇਸ ਤੋਂ ਬਾਅਦ ਹੁਣ ਥਾਣਾ ਡਵੀਜ਼ਨ ਨੰ. 3 ਦੀ ਪੁਲਿਸ ਤੇ ਪ੍ਰਸ਼ਾਸਨ ਦੇ ਅਧਿਕਾਰੀਆਂ ਦੇ ਨਾਲ ਸ਼ਹਿਰ ਦੇ ਐਸੋਸੀਏਸ਼ਨ ਅਤੇ ਦੁਕਾਨਦਾਰਾਂ ਨੇ ਮੀਟਿੰਗ ਕੀਤੀ।
ਪੰਜਾਬ ਵਿੱਚ ਕਰਫਿਊ ਖ਼ਤਮ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੁੱਝ ਢਿੱਲ ਦੇ ਕੇ ਤਾਲਾਬੰਦੀ 31 ਮਈ ਤੱਕ ਵਧਾਈ। ਇਸ ਦੇ ਮੱਦੇਨਜ਼ਰ ਦੁਕਾਨਦਾਰਾਂ ਨੇ ਦੁਕਾਨ ਖੋਲ੍ਹਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਵਿੱਚ ਵੱਖ-ਵੱਖ ਦੁਕਾਨਦਾਰੀ ਕਰਨ ਵਾਲੇ ਦੁਕਾਨਦਾਰ ਸ਼ਾਮਲ ਹੋਏ।
ਥਾਣਾ ਨੰਬਰ 3 ਅਤੇ 4 ਦੇ ਥਾਣੇਦਾਰ ਅਤੇ ਐਸਡੀਐਮ ਜੈ ਇੰਦਰ ਸਿੰਘ ਮੀਟਿੰਗ ਵਿੱਚ ਮਾਰਕੀਟ ਐਸੋਸੀਏਸ਼ਨ ਦੇ ਅਹੁਦੇਦਾਰ ਅਧਿਕਾਰੀ ਨਾਲ ਮੌਜੂਦ ਰਹੇ। ਮੀਟਿੰਗ ਵਿੱਚ ਇਹ ਫੈਸਲਾ ਲਿਆ ਗਿਆ ਕਿ ਜੋ ਵੀ ਮਾਰਕੀਟ ਵਿੱਚ ਦੁਕਾਨਾਂ ਖੁੱਲਣਗੀਆਂ, ਉਹ Odd-Even ਦੇ ਹਿਸਾਬ ਨਾਲ ਹੀ ਖੁੱਲ੍ਹਣਗੀਆਂ। ਇਸ ਵਿੱਚ ਸਮਾਜਿਕ ਦੂਰੀ ਦਾ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜੇਕਰ ਕੋਈ ਇਸ ਦੀ ਉਲੰਘਣਾ ਕਰੇਗਾ ਤੇ ਉਸ ਉਤੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਇਸ ਵਿੱਚ ਪੰਜ ਪੀਰ ਤੋਂ ਬੂਟ ਚੱਪਲ ਵਾਲੇ, ਰੈਡੀਮੇਟ ਗਾਰਮੈਂਟਸ ਵਾਲੇ, ਜਰਨਲ ਮਾਰਕੀਟ ਵਾਲੇ, ਮਾਈ ਹੀਰਾ ਗੇਟ, ਰੈਣਕ ਬਾਜ਼ਾਰ, ਸ਼ੇਖਾ ਬਾਜ਼ਾਰ, ਜੋਤੀ ਚੌਕ ਤੇ ਹੋਰ ਬਾਜ਼ਾਰਾਂ ਦੇ ਦੁਕਾਨਦਾਰ ਮੌਜੂਦ ਰਹੇ।
ਇਹ ਵੀ ਪੜ੍ਹੋ: ਸੈਲੂਨ ਖੋਲ੍ਹਣ ਦੀ ਕਦੋਂ ਮਿਲੇਗੀ ਮੰਜੂਰੀ...