ਜਲੰਧਰ: ਸੂਬੇ ’ਚ ਬਿਜਲੀ ਦਾ ਮੁੱਦਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ। ਇੱਕੇ ਪਾਸੇ ਜਿੱਥੇ ਬਿਜਲੀ ਨਾ ਆਉਣ ਕਾਰਨ ਥਾਂ ਥਾਂ ਤੇ ਧਰਨੇ ਲੱਗੇ ਹੋਏ ਹਨ ਉੱਥੇ ਹੀ ਦੂਜੇ ਪਾਸੇ ਕਿਸਾਨਾਂ ਨੇ ਵੀ ਪੰਜਾਬ ਸਰਕਾਰ ਖਿਲਾਫ ਬਿਜਲੀ ਦੇ ਮੁੱਦੇ ਨੂੰ ਲੈ ਕੇ ਮੋਰਚਾ ਖੋਲ੍ਹਿਆ ਹੋਇਆ ਹੈ।
ਜ਼ਿਲ੍ਹੇ ਦੇ ਪਰਾਗਪੁਰ ਦੇ ਨੇੜੇ ਲਗਾਏ ਗਏ ਧਰਨੇ ਦੌਰਾਨ ਕਿਸਾਨਾਂ ਨੇ ਰਾਸ਼ਟਰੀ ਰਾਜਮਾਰਗ ਨੂੰ ਬੰਦ ਕਰਦੇ ਹੋਏ ਅਣਮਿੱਥੇ ਸਮੇਂ ਲਈ ਜਾਮ ਲਗਾ ਦਿੱਤਾ ਹੈ। ਕਿਸਾਨਾਂ ਦਾ ਕਹਿਣਾ ਹੈ ਕਿ ਇੱਕ ਪਾਸੇ ਜਿੱਥੇ ਇਸ ਸਮੇਂ ਝੋਨੇ ਦੀ ਬਿਜਾਈ ਦਾ ਕੰਮ ਚੱਲ ਰਿਹਾ ਹੈ, ਇਸ ਦੌਰਾਨ ਪਾਣੀ ਦੀ ਸਭ ਤੋਂ ਜ਼ਿਆਦਾ ਲੋੜ ਹੈ ਉਸ ਸਮੇਂ ਬਿਜਲੀ ਮਹਿਕਮੇ ਵੱਲੋਂ ਲਗਾਏ ਜਾ ਰਹੇ ਲਗਾਤਾਰ ਕੱਟਾਂ ਕਰਕੇ ਉਨ੍ਹਾਂ ਦਾ ਬੀਜਿਆ ਹੋਇਆ ਝੋਨਾ ਸੁੱਕਣ ਨੂੰ ਆ ਗਿਆ ਹੈ।