ਪੰਜਾਬ

punjab

ETV Bharat / state

ਲੁੱਟ ਦੀ ਵਾਰਦਾਤ ਦੌਰਾਨ ਜ਼ਖਮੀ ਹੋਈ ਮਹਿਲਾ ਨੇ ਤੋੜਿਆ ਦਮ, ਪਰਿਵਾਰ ਵਾਲਿਆਂ ਨੇ ਪੁਲਿਸ 'ਤੇ ਲਾਏ ਗੰਭੀਰ ਦੋਸ਼ - jalandhar police

ਜਲੰਧਰ ਵਿੱਚ ਕੁਝ ਦਿਨ ਪਹਿਲਾਂ ਲੁਟੇਰਿਆਂ ਨੇ ਇੱਕ ਬਜ਼ੁਰਗ ਮਹਿਲਾ ਨੂੰ ਲੁੱਟ ਦੀ ਵਾਰਦਾਤ ਦੌਰਾਨ ਜ਼ਖਮੀ ਕਰ ਦਿੱਤਾ ਸੀ, ਇਸ ਬਜ਼ੁਰਗ ਮਹਿਲਾ ਨੇ ਹੁਣ ਇੱਕ ਨਿੱਜੀ ਹਸਪਤਾਲ 'ਚ ਦਮ ਤੋੜ ਦਿੱਤਾ ਹੈ।

robbers killed the woman in jalandhar
ਲੁੱਟ ਦੀ ਵਾਰਦਾਤ ਦੌਰਾਨ ਜ਼ਖਮੀ ਹੋਈ ਮਹਿਲਾ ਨੇ ਤੋੜਿਆ ਦਮ, ਪਰਿਵਾਰ ਵਾਲਿਆਂ ਨੇ ਪੁਲਿਸ 'ਤੇ ਲਾਏ ਗੰਭੀਰ ਦੋਸ਼

By

Published : Sep 30, 2020, 5:41 PM IST

ਜਲੰਧਰ: ਸ਼ਹਿਰ ਵਿੱਚ ਲੁਟੇਰਿਆਂ ਨੇ ਪੂਰਾ ਆਤੰਕ ਮਚਾ ਰੱਖਿਆ ਹੈ। ਇਹ ਲੁਟੇਰੇ ਜਿੱਥੇ ਕੀਮਤੀ ਸਾਮਾਨ ਲੁੱਟ ਰਹੇ ਹਨ। ਉੱਥੇ ਹੀ ਲੁਟੇਰੇ ਲੁੱਟ ਦੀਆਂ ਵਾਰਦਾਤਾਂ ਦੌਰਾਨ ਲੋਕਾਂ ਦੀਆਂ ਜਾਨਾਂ ਵੀ ਲੈ ਰਹੇ ਹਨ।

ਲੁੱਟ ਦੀ ਵਾਰਦਾਤ ਦੌਰਾਨ ਜ਼ਖਮੀ ਹੋਈ ਮਹਿਲਾ ਨੇ ਤੋੜਿਆ ਦਮ, ਪਰਿਵਾਰ ਵਾਲਿਆਂ ਨੇ ਪੁਲਿਸ 'ਤੇ ਲਾਏ ਗੰਭੀਰ ਦੋਸ਼

ਅਜਿਹੀ ਹੀ ਇੱਕ ਘਟਨਾ ਜਲੰਧਰ ਦੇ ਕਿਸ਼ਨਪੁਰਾ ਗਲੀ ਨੰਬਰ ਸੱਤ ਤੋਂ ਸਾਹਮਣੇ ਆਈ ਹੈ। ਜਿੱਥੇ ਬੀਤੇ ਕੁਝ ਦਿਨ ਪਹਿਲਾਂ ਇੱਕ ਬਜ਼ੁਰਗ ਮਹਿਲਾ ਦੇ ਨਾਲ ਲੁੱਟ ਦੀ ਵਾਰਦਾਤ ਹੋਈ ਸੀ। ਜਿਸ ਵਿੱਚ ਲੁਟੇਰੇ ਇੱਕ ਬਜ਼ੁਰਗ ਮਹਿਲਾ ਤੋਂ ਸੋਨੇ ਦੀਆਂ ਵਾਲੀਆਂ ਲੁੱਟਣ ਸਮੇਂ ਮਹਿਲਾ ਨੂੰ ਧੱਕਾ ਦੇ ਕੇ ਸੁੱਟ ਕੇ ਚਲੇ ਗਏ। ਜਿਸ ਤੋਂ ਬਾਅਦ ਮਹਿਲਾ ਨੂੰ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਉਸ ਦੇ ਚੂਲੇ ਦਾ ਇਲਾਜ ਕੀਤਾ ਜੋ ਕਿ ਪੂਰੀ ਤਰ੍ਹਾਂ ਨਾਲ ਟੁੱਟ ਚੁੱਕਿਆ ਸੀ। ਜਿਸ ਤੋਂ ਬਾਅਦ ਹੁਣ ਮਹਿਲਾ ਨੇ ਦਮ ਤੋੜ ਦਿੱਤਾ ਹੈ।

ਉੱਥੇ ਹੀ ਪਰਿਵਾਰਕ ਮੈਂਬਰਾਂ ਨੇ ਪੁਲਿਸ 'ਤੇ ਇਲਜ਼ਾਮ ਲਗਾਉਂਦਿਆਂ ਕਿਹਾ ਕਿ ਕਈ ਦਿਨ ਪਹਿਲਾਂ ਉਨ੍ਹਾਂ ਨੇ ਇਸ ਘਟਨਾ ਬਾਰੇ ਪੁਲਿਸ ਨੂੰ ਸ਼ਿਕਾਇਤ ਵੀ ਦਿੱਤੀ ਸੀ ਪਰ ਇਸ ਦੇ ਬਾਵਜੂਦ ਪੁਲਿਸ ਨੇ ਦੋਸ਼ੀਆਂ ਖਿਲਾਫ਼ ਕੋਈ ਕਾਰਵਾਈ ਨਹੀਂ ਕੀਤੀ। ਉਨ੍ਹਾਂ ਦੱਸਿਆ ਕਿ ਪੁਲਿਸ ਦਾ ਕੋਈ ਮੁਲਾਜ਼ਮ ਉਨ੍ਹਾਂ ਦੇ ਬਿਆਨ ਤੱਕ ਵੀ ਲੈਣ ਨਹੀਂ ਆਇਆ। ਉਨ੍ਹਾਂ ਕਿਹਾ ਕਿ ਇਸ ਸਬੰਧੀ ਉਨ੍ਹਾਂ ਨੇ ਕਈ ਵਾਰ ਪੁਲਿਸ ਨੂੰ ਇਤਲਾਹ ਵੀ ਦਿੱਤੀ ਸੀ।

ਉੱਥੇ ਹੀ ਇਸ ਪੂਰੇ ਮਾਮਲੇ ਵਿੱਚ ਜਲੰਧਰ ਸੈਂਟਰਲ ਦੇ ਏਸੀਪੀ ਹਰਸਿਮਰਤ ਸਿੰਘ ਛੇਤਰਾ ਨੇ ਦੱਸਿਆ ਕਿ ਉਨ੍ਹਾਂ ਨੂੰ ਇਸ ਸਬੰਧੀ ਸ਼ਿਕਾਇਤ ਆਈ ਸੀ ਅਤੇ ਇਸ 'ਤੇ ਕਾਰਵਾਈ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀਆਂ ਨੂੰ ਗ੍ਰਿਫ਼ਤਾਰ ਲਿਆ ਜਾਵੇਗਾ।

ABOUT THE AUTHOR

...view details