ਪੰਜਾਬ

punjab

ETV Bharat / state

ਤੇਜ਼ਧਾਰਾਂ ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ਤੋਂ ਲੁੱਟ

ਜਲੰਧਰ ‘ਚ 2 ਲੁਟੇਰਿਆਂ ਨੇ ਦੇਰ ਰਾਤ ਹਥਿਆਰਾਂ ਦੀ ਨੋਕ ਤੇ ਪੈਟਰੋਲ ਪੰਪ ਦੇ ਕਰਿੰਦਿਆਂ ਤੋਂ ਹਜ਼ਾਰਾਂ ਰੁਪਏ ਦੀ ਲੁੱਟ ਕੀਤੀ ਗਈ ਹੈ। ਪੁਲਿਸ ਨੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਤੇਜ਼ਧਾਰਾਂ ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ਤੋਂ ਲੁੱਟ
ਤੇਜ਼ਧਾਰਾਂ ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ਤੋਂ ਲੁੱਟ

By

Published : Jul 21, 2021, 11:38 AM IST

ਜਲੰਧਰ:ਕਸਬਾ ਗੁਰਾਇਆ ਨੈਸ਼ਨਲ ਹਾਈਵੇ ‘ਤੇ ਭਗਵਤੀ ਪੈਟਰੋਲ ਪੰਪ ‘ਤੇ ਸਵਿਫਟ ਡਿਜ਼ਾਇਰ ਕਾਰ ਸਵਾਰ ਦੋ ਲੁਟੇਰਿਆਂ ਨੇ ਪੈਟਰੋਲ ਪੰਪ ਤੋਂ ਤੇਲ ਪੁਆ ਕੇ ਕਰਮਚਾਰੀਆਂ ਨਾਲ ਮਾਰਕੁੱਟ ਕਰਕੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ।

ਤੇਜ਼ਧਾਰਾਂ ਹਥਿਆਰਾਂ ਦੀ ਨੋਕ ‘ਤੇ ਪੈਟਰੋਲ ਪੰਪ ਤੋਂ ਲੁੱਟ

ਇਸ ਸਬੰਧੀ ਜਾਣਕਾਰੀ ਦਿੰਦੇ ਪੈਟਰੋਲ ਪੰਪ ਦੇ ਕਰਿੰਦੇ ਉੱਜਵਲ ਕੁਮਾਰ ਨੇ ਦੱਸਿਆ ਕਿ ਉਹ ਚਾਰ ਕਰਮਚਾਰੀ ਪੈਟਰੋਲ ਪੰਪ ‘ਤੇ ਸੁੱਤੇ ਹੋਏ ਸਨ। ਜਿਨ੍ਹਾਂ ਵਿੱਚ ਦੋ ਕਮਰੇ ਦੇ ਅੰਦਰ ਤੇ 2 ਬਾਹਰ ਸੁੱਤੇ ਹੋਏ ਸਨ। ਉਨ੍ਹਾਂ ਦੱਸਿਆ ਕਿ ਚਿੱਟੇ ਰੰਗ ਦੀ ਸਵਿਫਟ ਡਿਜ਼ਾਇਰ ਕਾਰ ਸਵਾਰ ਦੋ ਨੌਜਵਾਨ ਪੰਪ ‘ਤੇ ਆਏ। ਕਰਿੰਦੇ ਨੇ ਦੱਸਿਆ ਕਿ ਉਨ੍ਹਾਂ ਬਹਾਨਾ ਮਾਰਿਆ ਕਿ ਉਨ੍ਹਾਂ ਮਾਂ ਬਿਮਾਰ ਹੈ ਤੇ ਇਸ ਲਈ ਉਨ੍ਹਾਂ ਦੀ ਮਦਦ ਕੀਤੀ ਜਾਵੇ। ਜਿਸ ‘ਤੇ ਉਨ੍ਹਾਂ ਦੀ ਮਜਬੂਰੀ ਸਮਝਦੇ ਹੋਏ ਪੈਟਰੋਲ ਪੰਪ ਨੂੰ ਚਾਲੂ ਕਰਕੇ ਉਨ੍ਹਾਂ ਦੀ ਕਾਰ ਵਿਚ ਤਿੰਨ ਹਜ਼ਾਰ ਰੁਪਏ ਦਾ ਤੇਲ ਪਾਇਆ।

ਇਸ ਦੌਰਾਨ ਉਹ ਕਾਰਡ ਨਾਲ ਪੇਮੈਂਟ ਕਰਨ ਦੇ ਬਹਾਨੇ ਕਮਰੇ ਵਿੱਚ ਦਾਖ਼ਲ ਹੋ ਗਏ। ਜਿਨ੍ਹਾਂ ਨੇ ਤੇਜ਼ਧਾਰ ਹਥਿਆਰਾਂ ਦੀ ਨੋਕ ‘ਤੇ ਉਨ੍ਹਾਂ ਤੋਂ ਪੰਦਰਾਂ ਹਜ਼ਾਰ ਰੁਪਏ ਦੀ ਨਕਦੀ ਲੁੱਟ ਲਈ ਅਤੇ ਪੈਟਰੋਲ ਦੇ ਪੈਸੇ ਵੀ ਨਹੀਂ ਦਿੱਤੇ। ਲੁਟੇਰੇ ਪੈਟਰੋਲ ਪੰਪ ‘ਤੇ ਲੱਗੇ ਸੀਸੀਟੀਵੀ ਦਾ ਡੀਵੀਆਰ ਵੀ ਜਾਂਦੇ ਹੋਏ ਆਪਣੇ ਨਾਲ ਲੈ ਗਏ। ਇਸ ਸਬੰਧੀ ਗੁਰਾਇਆ ਪੁਲਿਸ ਨੂੰ ਸ਼ਿਕਾਇਤ ਦੇ ਦਿੱਤੀ ਹੈ। ਮੌਕੇ ‘ਤੇ ਆਏ ਸਬ ਇੰਸਪੈਕਟਰ ਜਗਦੀਸ਼ ਰਾਜ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਜਿਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ:Jalandhar:ਲੈਬੋਰਟਰੀ ਦੇ ਮਾਲਕ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ

ABOUT THE AUTHOR

...view details