ਜਲੰਧਰ: ਵਜੀਫਾ ਘੁਟਾਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਪੰਜਾਬ ਦੇ ਕੈਬਿਨੇਟ ਮੰਤਰੀ ਸਾਧੂ ਸਿੰਘ ਧਰਮਸੋਤ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ। ਸ਼੍ਰੋਮਣੀ ਅਕਾਲੀ ਦਲ ਪੰਜਾਬ ਦੇ ਐਸੀ ਵਿੰਗ ਦੇ ਪ੍ਰਧਾਨ ਸੁਭਾਸ਼ ਸੋਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੇ ਲਈ ਜੋ ਪੈਸੇ ਭੇਜੇ ਸੀ ਉਹ ਕਿਸੇ ਵੀ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿੱਚ ਨਹੀਂ ਦਿੱਤੇ ਗਏ ਹਨ।
ਸਕਾਲਰਸ਼ਿਪ ਘੁਟਾਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਮਸੋਤ ਦੇ ਖਿਲਾਫ਼ ਰੋਸ ਪ੍ਰਦਰਸ਼ਨ - ਐਸੀ ਵਿੰਗ ਪ੍ਰਧਾਨ ਸੁਭਾਸ਼ ਸੋਂਧੀ
ਸ਼੍ਰੋਮਣੀ ਅਕਾਲੀ ਦਲ ਐਸੀ ਵਿੰਗ ਪ੍ਰਧਾਨ ਸੁਭਾਸ਼ ਸੋਂਧੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਸਰਕਾਰ ਨੂੰ ਦਲਿਤ ਵਿਦਿਆਰਥੀਆਂ ਦੇ ਲਈ ਜੋ ਪੈਸੇ ਭੇਜੇ ਸੀ, ਉਹ ਪੰਜਾਬ ਵਿੱਚ ਕਿਸੇ ਵੀ ਯੂਨੀਵਰਸਿਟੀ ਅਤੇ ਕਾਲਜ ਵਿੱਚ ਪੜ੍ਹਾਈ ਕਰ ਰਹੇ ਦਲਿਤ ਵਿਦਿਆਰਥੀਆਂ ਦੀ ਸਕਾਲਰਸ਼ਿਪ ਵਿੱਚ ਨਹੀਂ ਦਿੱਤੇ ਗਏ ਹਨ।
![ਸਕਾਲਰਸ਼ਿਪ ਘੁਟਾਲਾ: ਸ਼੍ਰੋਮਣੀ ਅਕਾਲੀ ਦਲ ਵੱਲੋਂ ਧਰਮਸੋਤ ਦੇ ਖਿਲਾਫ਼ ਰੋਸ ਪ੍ਰਦਰਸ਼ਨ ਫ਼ੋੋਟੋ](https://etvbharatimages.akamaized.net/etvbharat/prod-images/768-512-8640035-thumbnail-3x2-s.jpg)
ਫ਼ੋੋਟੋ
ਵੀਡੀਓ
ਉਨ੍ਹਾਂ ਨੇ ਕਿਹਾ ਕੇਂਦਰ ਸਰਕਾਰ ਨੇ 309 ਕਰੋੜ ਪੰਜਾਬ ਸਰਕਾਰ ਨੂੰ ਦਿੱਤੇ ਸੀ, ਜਿਸ ਵਿੱਚ ਘੁਟਾਲਾ ਕੀਤਾ ਗਿਆ ਹੈ। ਇਸ ਵਿੱਚ ਕੇਵਲ 57 ਕਰੋੜ ਦਲਿਤ ਵਿਦਿਆਰਥੀਆਂ ਦੀ ਫ਼ੀਸ ਦੇ ਲਈ ਆਏ ਸਨ। ਉਨ੍ਹਾਂ ਕਿਹਾ ਉਸ ਦੇ ਵਿੱਚ ਵੀ ਘੁਟਾਲਾ ਕੀਤਾ ਗਿਆ, ਉਨ੍ਹਾਂ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਸਾਧੂ ਸਿੰਘ ਧਰਮਸੋਤ ਨੂੰ ਮੰਤਰੀ ਪਦ ਤੋਂ ਬਰਖ਼ਾਸਤ ਕੀਤਾ ਜਾਣਾ ਚਾਹੀਦਾ ਹੈ। ਜੇਕਰ ਉਨ੍ਹਾਂ ਨੂੰ ਬਚਾਉਣ ਲਈ ਮੁੱਖ ਮੰਤਰੀ ਸਹਾਇਤਾ ਕਰਨਗੇ ਤਾਂ ਉਨ੍ਹਾਂ ਦੇ ਖਿਲਾਫ਼ ਵੀ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।