ਜਲੰਧਰ: ਸ਼ਕਾਲਰਸ਼ਿਪ ਘਪਲੇ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਨੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਦਾ ਘਿਰਾਓ ਕਰਕੇ ਧਰਨਾ ਪ੍ਰਦਰਸ਼ਨ ਕੀਤਾ। ਇੰਨਾ ਹੀ ਨਹੀਂ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਤੇ ਕਈ ਆਗੂ ਸੰਤੋਖ ਸਿੰਘ ਚੌਧਰੀ ਦੇ ਘਰ ਦੇ ਅੰਦਰ ਚਲੇ ਗਏ। ਇਸ ਦੌਰਾਨ ਉਨ੍ਹਾਂ ਨੂੰ ਸੰਤੋਖ ਸਿੰਘ ਚੌਧਰੀ ਦੇ ਘਰ ਦੇ ਬਾਹਰ ਤਾਇਨਾਤ ਸਕਿਊਰਿਟੀ ਨੇ ਫੜ ਕੇ ਬਾਹਰ ਕੱਢਿਆ।
ਵਜ਼ੀਫਾ ਘਪਲਾ: ਅਕਾਲੀ ਆਗੂਆਂ ਨੇ ਘੇਰੀ ਸੰਤੋਖ ਸਿੰਘ ਚੌਧਰੀ ਦੀ ਕੋਠੀ, ਹੋਈ ਧੱਕਾ- ਮੁੱਕੀ - scholarship scam punjab
ਸਕਾਲਰਸ਼ਿਪ ਘੁਟਾਲੇ ਨੂੰ ਲੈ ਕੇ ਸ਼ਨਿੱਚਰਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੇ ਜਲੰਧਰ ਤੋਂ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ 'ਤੇ ਧਾਵਾ ਬੋਲ ਦਿੱਤਾ। ਇਸ ਧਰਨੇ ਪ੍ਰਦਰਸ਼ਨ ਦੌਰਾਨ ਅਕਾਲੀ ਦਲ ਆਗੂਆਂ ਦੀ ਪੁਲਿਸ ਨਾਲ ਕਾਫੀ ਧੱਕਾ-ਮੁੱਕੀ ਹੋਈ।

ਵਜ਼ੀਫਾ ਘਪਲਾ: ਅਕਾਲੀ ਆਗੂਆਂ ਨੇ ਘੇਰੀ ਸੰਤੋਖ ਸਿੰਘ ਚੌਧਰੀ ਦੀ ਕੋਠੀ, ਹੋਈ ਧੱਕਾ- ਮੁੱਕੀ
ਵਜ਼ੀਫਾ ਘਪਲਾ: ਅਕਾਲੀ ਆਗੂਆਂ ਨੇ ਘੇਰੀ ਸੰਤੋਖ ਸਿੰਘ ਚੌਧਰੀ ਦੀ ਕੋਠੀ, ਹੋਈ ਧੱਕਾ- ਮੁੱਕੀ
ਇਸ ਸਬੰਧੀ ਅਕਾਲੀ ਆਗੂ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਉਹ ਸੰਤੋਖ ਸਿੰਘ ਚੌਧਰੀ ਨੂੰ ਮਿਲਣ ਉਨ੍ਹਾਂ ਦੇ ਘਰ ਆਏ ਸਨ ਪਰ ਉਹ ਨਹੀਂ ਮਿਲੇ। ਉਨ੍ਹਾਂ ਨੇ ਕਿਹਾ ਕਿ ਕੇਂਦਰ ਨੇ ਵਿਦਿਆਰਥੀਆਂ ਲਈ ਜਿਹੜਾ ਪੈਸਾ ਭੇਜਿਆ ਸੀ, ਉਹ ਹਾਲੇ ਤੱਕ ਵਿਦਿਆਰਥੀਆਂ ਨੂੰ ਨਹੀਂ ਦਿੱਤਾ ਗਿਆ।
ਟੀਨੂੰ ਨੇ ਕਿਹਾ ਕਿ ਸਰਕਾਰ ਦਾ ਖਜ਼ਾਨਾ ਖਾਲੀ ਨਹੀਂ ਹੈ ਤੇ ਸਰਕਾਰ ਨੇ ਮੁਲਾਜ਼ਮਾਂ ਦੇ ਭੱਤੇ 'ਚੋਂ 200 ਤੋਂ ਲੈ ਕੇ 1600 ਰੁਪਏ ਤੱਕ ਦੀ ਕਟੌਤੀ ਵੀ ਕੀਤੀ ਹੈ। ਇੱਥੇ ਤੁਹਾਨੂੰ ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਵੱਖ-ਵੱਖ ਪਾਰਟੀਆਂ ਦੇ ਆਗੂ ਵਜ਼ੀਫ਼ਾ ਘਪਲੇ ਨੂੰ ਲੈ ਕੇ ਥਾਂ-ਥਾਂ 'ਤੇ ਧਰਨੇ ਦੇ ਰਹੇ ਹਨ।
Last Updated : Sep 5, 2020, 4:11 PM IST