ਜਲੰਧਰ: ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਆ ਗਈ ਹੈ। ਇਸ ਗੱਲ ਦੀ ਪੁਸ਼ਟੀ ਉਨ੍ਹਾਂ ਦੇ ਸੇਵਕ ਪ੍ਰੋ. ਕੁਲਵਿੰਦਰ ਸਿੰਘ ਨੇ ਕੀਤੀ ਹੈ। ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਤ ਸੀਚੇਵਾਲ ਨੂੰ ਦੋ-ਤਿੰਨ ਦਿਨਾਂ ਤੋਂ ਹਲਕਾ ਬੁਖਾਰ ਸੀ, ਜਿਸ ਕਾਰਨ ਕਰੋਨਾ ਦੀ ਜਾਂਚ ਕੀਤੀ ਗਈ, ਜਿਸ ਦੀ ਰਿਪੋਰਟ ਪਾਜ਼ੇਟਿਵ ਆਈ ਹੈ। ਸੰਤ ਸੀਚੇਵਾਲ ਨੇ ਆਪਣੇ ਆਪ ਨੂੰ ਅਲੱਗ ਕਰ ਲਿਆ ਹੈ ਅਤੇ ਅਗਲੇ ਕੁਝ ਦਿਨਾਂ ਲਈ ਸਾਰੇ ਪ੍ਰੋਗਰਾਮ ਰੱਦ ਕਰ ਦਿੱਤੇ ਹਨ।
ਕੁਲਵਿੰਦਰ ਸਿੰਘ ਨੇ ਦੱਸਿਆ ਕਿ ਸੰਤ ਸੀਚੇਵਾਲ ਦੇ ਨਾਲ-ਨਾਲ ਉਨ੍ਹਾਂ ਦੇ ਸੇਵਾਦਾਰ ਸੁਰਜੀਤ ਸਿੰਘ ਸ਼ੰਟੀ ਅਤੇ ਅੰਮ੍ਰਿਤਪਾਲ ਸਿੰਘ ਦੀ ਵੀ ਕਰੋਨਾ ਰਿਪੋਰਟ ਪਾਜ਼ੇਟਿਵ ਆਈ ਹੈ। ਇਨ੍ਹਾਂ ਸੇਵਕਾਂ ਨੇ ਵੀ ਆਪਣੇ ਆਪ ਨੂੰ ਅਲੱਗ-ਅਲੱਗ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਸੰਤ ਸੀਚੇਵਾਲ ਸਮੇਤ ਦੋਵਾਂ ਸੇਵਾਦਾਰਾਂ ਦੀ ਸਿਹਤ ਬਿਲਕੁਲ ਠੀਕ ਹੈ।