ਪੰਜਾਬ

punjab

ETV Bharat / state

ਸੰਤ ਸਮਾਜ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ

ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰਨ ਦਾ ਫੈਸਲਾ ਅੱਜ ਇਥੇ ਹੋਈ ਮੀਟਿੰਗ ਵਿਚ ਲਿਆ ਗਿਆ ਜਿਸ ਵਿਚ 300 ਦੇ ਕਰੀਬ ਸੰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਕੀਤੀ। ਮੀਟਿੰਗ ਵਿਚ ਉਦਾਸੀਨ, ਨਿਰਮਲੇ, ਕਾਰ ਸੇਵਾ ਵਾਲੇ ਤੇ ਨਿਹੰਗ ਸਿੰਘਾਂ ਸਮੇਤ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਤੇ ਪ੍ਰਤੀਨਿਧਾਂ ਨੇ ਭਾਗ ਲਿਆ।

By

Published : Feb 9, 2022, 9:21 PM IST

ਸੰਤ ਸਮਾਜ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ
ਸੰਤ ਸਮਾਜ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ

ਜਲੰਧਰ: ਗੁਰਮਤਿ ਸਿਧਾਂਤ ਪ੍ਰਚਾਰਕ ਸੰਤ ਸਮਾਜ ਨੇ ਅੱਜ ਪੰਜਾਬ ਦੀਆਂ ਆਉਂਦੀਆਂ ਚੋਣਾਂ ਵਿਚ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ ਕੀਤਾ ਤੇ ਪੰਜਾਬ ਦੀ ਬੇਹਤਰੀ ਲਈ ਸਾਰੇ ਸਿੱਖਾਂ ਤੇ ਪੰਜਾਬੀਆਂ ਨੂੰ ਗਠਜੋੜ ਦੀ ਡਟਵੀਂ ਹਮਾਇਤ ਦੀ ਅਪੀਲ ਕੀਤੀ।

ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਕਰਨ ਦਾ ਫੈਸਲਾ ਅੱਜ ਇਥੇ ਹੋਈ ਮੀਟਿੰਗ ਵਿਚ ਲਿਆ ਗਿਆ ਜਿਸ ਵਿਚ 300 ਦੇ ਕਰੀਬ ਸੰਤਾਂ ਨੇ ਸ਼ਮੂਲੀਅਤ ਕੀਤੀ। ਇਸ ਮੀਟਿੰਗ ਦੀ ਪ੍ਰਧਾਨਗੀ ਦਮਦਮੀ ਟਕਸਾਲ ਦੇ ਮੁਖੀ ਸੰਤ ਬਾਬਾ ਹਰਨਾਮ ਸਿੰਘ ਧੁੰਮਾਂ ਨੇ ਕੀਤੀ। ਮੀਟਿੰਗ ਵਿਚ ਉਦਾਸੀਨ, ਨਿਰਮਲੇ, ਕਾਰ ਸੇਵਾ ਵਾਲੇ ਤੇ ਨਿਹੰਗ ਸਿੰਘਾਂ ਸਮੇਤ ਵੱਖ-ਵੱਖ ਸੰਪਰਦਾਵਾਂ ਦੇ ਮੁਖੀਆਂ ਤੇ ਪ੍ਰਤੀਨਿਧਾਂ ਨੇ ਭਾਗ ਲਿਆ।

ਸੰਤ ਸਮਾਜ ਵੱਲੋਂ ਅਕਾਲੀ ਦਲ ਤੇ ਬਸਪਾ ਗਠਜੋੜ ਦੀ ਹਮਾਇਤ ਦਾ ਐਲਾਨ

ਸੰਤ ਸਮਾਜ ਦੇ ਫੈਸਲੇ ਦਾ ਐਲਾਨ ਕਰਦਿਆਂ ਸੰਤ ਹਰਨਾਮ ਸਿੰਘ ਧੁੰਮਾਂ ਨੇ ਕਿਹਾ ਕਿ ਇਹ ਫੈਸਲਾ ਪਿਛਲੀਆਂ ਅਕਾਲੀ ਦਲ ਦੀ ਅਗਵਾਈ ਵਾਲੀਆਂ ਸਰਕਾਰਾਂ ਵੱਲੋਂ ਪੰਥਕ ਹਿੱਤਾਂ ਦੀ ਪਹਿਰੇਦਾਰੀ ਕਰਦਿਆਂ ਵੱਡੇ-ਵੱਡੇ ਮੋਰਚੇ ਲਗਾ ਕੇ ਦਿੱਤੀਆਂ ਕੁਰਬਾਨੀਆਂ ਨੂੰ ਵੇਖਦਿਆਂ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਅਕਾਲੀ ਸਰਕਾਰਾਂ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਵਿਰਾਸਤੀ ਮਾਰਗ ਦਾ ਸੁੰਦਰੀਕਰਨ, ਜੂਨ 1984 ਦੇ ਸ਼ਹੀਦੀ ਘੱਲੂਘਾਰੇ ਦੀ ਯਾਦਗਾਰ, ਛੋਟੇ ਤੇ ਵੱਡੇ ਘੱਲੂਘਾਰੇ ਦੀ ਯਾਦਗਾਰ, ਵਿਰਾਸਤ ਏ ਖਾਲਸਾ, ਚਪੜਚਿੜੀ ਵਿਖੇ ਬਾਬਾ ਬੰਦਾ ਸਿੰਘ ਬਹਾਦਰ ਦੀ ਯਾਦਗਾਰ ਬਣਾਉਣ ਆਦਿ ਦੀ ਸੇਵਾ ਕਰ ਕੇ ਪੰਥ ਦੇ ਸ਼ਾਨਾਮੱਤੇ ਇਤਿਹਾਸ ਅਤੇ ਵਿਰਾਸਤ ਨੂੰ ਸੰਭਾਲਣ ਲਈ ਕੀਤੇ ਗਏ ਕਾਰਜਾਂ ਉਪਰ ਪੰਥ ਨੂੰ ਮਾਣ ਹੈ। ਉਨ੍ਹਾਂ ਨੇ ਸਮੁੱਚੇ ਸੰਤ ਸਮਾਜ ਵੱਲੋਂ ਗੁਰੂ ਪੰਥ ਅਤੇ ਪੰਜਾਬ ਵਾਸੀਆਂ ਨੂੰ ਪੰਜਾਬ ਅਤੇ ਪੰਥ ਦੇ ਵਡੇਰੇ ਹਿੱਤਾਂ ਲਈ 20 ਫਰਵਰੀ ਨੂੰ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗਠਜੋੜ ਦੇ ਉਮੀਦਵਾਰਾਂ ਦੇ ਹੱਕ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ।

ਜਿਹੜੇ ਪ੍ਰਮੁੱਖ ਸੰਤਾਂ ਨੇ ਅੱਜ ਦੀ ਮੀਟਿੰਗ 'ਚ ਭਾਗ ਲਿਆ, ਉਨ੍ਹਾਂ 'ਚ ਬਾਬਾ ਗੁਰਦਿਆਲ ਸਿੰਘ ਟਾਂਡੇਵਾਲੇ, ਬਾਬਾ ਮਹਿੰਦਰ ਸਿੰਘ ਜਨੇਰ ਵਾਲੇ, ਬਾਬਾ ਹਾਕਮ ਸਿੰਘ, ਬਾਬਾ ਬੁੱਧ ਸਿੰਘ ਜੀ ਨਿੱਕੇ ਘੁੰਮਣਾਂ ਵਾਲੇ, ਤਰਲੋਕ ਸਿੰਘ ਖਿਆਲੇ ਵਾਲੇ, ਸੁਰਜੀਤ ਸਿੰਘ ਘਨੁਰਕੀ ਵਾਲੇ, ਬਾਬਾ ਅਮਰਜੀਤ ਸਿੰਘ ਹਰਖੋਵਾਲ, ਅਵਤਾਰ ਸਿੰਘ ਧੂਲਕੋਟ, ਭਾਈ ਅਮਰਜੀਤ ਸਿੰਘ ਚਾਵਲਾ, ਮਾਨ ਸਿੰਘ ਮੜ੍ਹੀਆਂਵਾਲੇ, ਬਾਬਾ ਧੰਨਾ ਸਿੰਘ ਨਾਨਕਸਰ ਬੂੜੰਦੀ ਨੇ ਬਾਬਾ ਪਰਮਜੀਤ ਸਿੰਘ ਹੰਸਾਲੀ ਸਾਹਿਬ ਸਮੇਤ ਵੱਡੀ ਗਿਣਤੀ ਵਿਚ ਸੰਤ ਮਹਾਂਪੁਰਖ ਸ਼ਾਮਲ ਸਨ।

ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਹਮਾਇਤ ਲਈ ਸੰਤ ਸਮਾਜ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਜੋ ਜ਼ਿੰਮੇਵਾਰੀ ਉਹਨਾਂ ਨੇ ਮੇਰੇ ਮੋਢਿਆਂ ’ਤੇ ਪਾਈ ਹੈ, ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਅਕਾਲ ਪੁਰਖ ਮੈਨੂੰ ਪ੍ਰਕਾਸ਼ ਸਿੰਘ ਬਾਦਲ ਦੀ ਵਿਰਾਸਤ ਨੂੰ ਅੱਗੇ ਲਿਜਾਣ ਦਾ ਬੱਲ ਬਖਸ਼ੇ। ਪ੍ਰਕਾਸ਼ ਸਿੰਘ ਬਾਦਲ ਨੇ ਹੀ ਸੂਬੇ 'ਚ ਵਿਰਸੇ ਤੇ ਸਭਿਆਚਾਰ ਦੀ ਰਾਖੀ ਲਈ ਸਿਰਤੋੜ ਯਤਨ ਕੀਤੇ।

ਉਨ੍ਹਾਂ ਕਿਹਾ ਕਿ ਮੈਂ ਭਰੋਸਾ ਦੁਆਉਂਦਾ ਹਾਂ ਕਿ ਅਗਲੀ ਦਲ ਤੇ ਬਸਪਾ ਸਰਕਾਰ ਪੰਥਕ ਤੇ ਪੰਜਾਬੀ ਵਿਰਸੇ ਤੇ ਕਦਰਾਂ ਕੀਮਤਾਂ ਨੂੰ ਬਾਹਰਲਿਆਂ ਦੇ ਹਮਲੇ ਤੋਂ ਬਚਾਉਣ ਲਈ ਕੰਮ ਕਰਦੀ ਰਹੇਗੀ ਅਤੇ ਸ਼ਾਂਤੀ ਤੇ ਖੁਸ਼ਹਾਲੀ ਲਈ ਸਮੁੱਚੇ ਪੰਥ ਨੂੰ ਨਾਲ ਲੈਕੇ ਚੱਲੇਗੀ।

ਇਹ ਵੀ ਪੜ੍ਹੋ :ਪੰਜਾਬ ਦੇ ਹੁਣ ਤੱਕ ਦੇ ਮੁੱਖ ਮੰਤਰੀਆਂ ਦਾ ਕਿਹੋ-ਜਿਹਾ ਰਿਹੈ ਕਾਰਜਕਾਲ, ਕੌਣ ਹੋ ਸਕਦੈ 36ਵਾਂ ਮੁੱਖ ਮੰਤਰੀ ?

ABOUT THE AUTHOR

...view details