ਜਲੰਧਰ: ਹੈਦਰਾਬਾਦ ਪੁਲਿਸ ਨੇ ਮਹਿਲ ਡਾਕਟਰ ਜਬਰ ਜਨਾਹ ਤੇ ਕਤਲ ਮਾਮਲੇ ਦੇ ਦੋਸ਼ੀਆਂ ਨੂੰ ਐਨਕਾਉਂਟਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਹੈਦਰਾਬਾਦ ਪੁਲਿਸ ਨੂੰ ਵਧਾਈ ਦਿੱਤੀ ਤੇ ਕਿਹਾ ਕਿ ਉਹ ਵਧਾਈ ਦੇ ਪਾਤਰ ਹਨ। ਪੁਲਿਸ ਨੇ ਸਾਬਿਤ ਕਰ ਦਿੱਤਾ ਕਿ ਅਜਿਹੀ ਘਿਨੌਣੀ ਹਰਕਤ ਕਰਨ ਵਾਲੇ ਨੂੰ ਕਾਨੂੰਨ ਮੁਆਫ਼ ਨਹੀਂ ਕਰੇਗਾ।
ਹੈਦਰਾਬਾਦ ਐਨਕਾਉਂਟਰ ਨੂੰ ਲੈ ਕੇ ਦਲਬੀਰ ਕੌਰ ਨੇ ਦਿੱਤੀ ਵਧਾਈ - hyderabad encounter
ਹੈਦਰਾਬਾਦ ਵਿੱਚ ਮਹਿਲਾ ਡਾਕਟਰ ਨਾਲ ਹੋਏ ਜਬਰ ਜਨਾਹ ਦੇ ਮਾਮਲੇ ਵਿੱਚ ਦੋਸ਼ੀਆਂ ਨੂੰ ਹੈਦਰਾਬਾਦ ਪੁਲਿਸ ਨੇ ਐਨਾਕਉਂਟਰ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਇਸ ਸਬੰਧੀ ਲੋਕਾਂ ਵਿੱਚ ਕਾਫ਼ੀ ਖ਼ੁਸ਼ੀ ਵੇਖਣ ਨੂੰ ਮਿਲ ਰਹੀ ਹੈ ਤੇ ਨਾਲ ਹੀ ਪਾਕਿਸਤਾਨ ਵਿੱਚ ਮਾਰੇ ਗਏ ਸਰਬਜੀਤ ਸਿੰਘ ਦੀ ਭੈਣ ਨੇ ਵੀ ਆਪਣੀ ਪ੍ਰਤੀਕਿਰਿਆ ਦਿੱਤੀ ਹੈ।
ਦਲਬੀਰ ਕੌਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਮਹਿਲਾਵਾਂ ਦੀ ਸੁਰੱਖਿਆ ਲਈ ਚੁੱਕੇ ਗਏ ਕਦਮ ਬਹੁਤ ਹੀ ਸ਼ਲਾਘਾਯੋਗ ਹਨ ਕਿ ਰਾਤ ਨੂੰ ਜੇਕਰ ਕੋਈ ਮਹਿਲਾ ਆਪਣੇ ਘਰ ਸੁਰੱਖਿਅਤ ਜਾਣਾ ਚਾਹੁੰਦੀ ਹੈ ਤਾਂ ਉਹ ਪੁਲਿਸ ਨੂੰ ਇਨਫਾਰਮ ਕਰ ਆਪਣੇ ਘਰ ਸੁਰੱਖਿਅਤ ਜਾ ਸਕਦੀ ਹੈ।
ਦੱਸ ਦਈਏ, ਹੈਦਰਾਬਾਦ ਵਿੱਚ ਮਹਿਲਾ ਡਾਕਟਰ ਦੇ ਦੋਸ਼ੀਆਂ ਦਾ ਐਨਕਾਉਂਟਰ ਕਰਨ ਤੋਂ ਬਾਅਦ ਕਿਤੇ ਨਾ ਕਿਤੇ ਅਜਿਹੀ ਸੋਚ ਰੱਖਣ ਵਾਲਿਆਂ ਦੇ ਮਨ ਵਿੱਚ ਵੀ ਡਰ ਬੈਠ ਗਿਆ ਹੋਵੇਗਾ। ਇਹ ਪਹਿਲੀ ਵਾਰ ਹੋਇਆ ਹੈ ਕਿ ਦੋਸ਼ੀਆਂ ਨੂੰ ਉਨ੍ਹਾਂ ਦੇ ਕੀਤੇ ਦੀ ਸਜ਼ਾ ਇੰਨੇ ਘੱਟ ਸਮੇਂ ਵਿੱਚ ਦੇ ਦਿੱਤੀ ਗਈ ਹੈ। ਪਰ ਹੁਣ ਆਉਣ ਵਾਲਾ ਸਮਾਂ ਹੀ ਦੱਸੇਗਾ ਕਿ ਅਜਿਹੀ ਸੋਚ ਰੱਖਣ ਵਾਲੇ ਦੀ ਸੋਚ ਤੇ ਲਗਾਮ ਪੈਂਦੀ ਹੈ ਜਾਂ ਨਹੀ।