ਜਲੰਧਰ: ਅੱਜ ਗੁਰਾਇਆ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਕਿਸਾਨੀ ਅੰਦੋਲਨ ਦੇ ਹੱਕ 'ਚ ਆਵਾਜ਼ ਨੂੰ ਬੁਲੰਦ ਕਰਦਿਆਂ ਪੈਦਲ ਰੋਸ ਮਾਰਚ ਪੀਂਘਾਂ ਵਾਲੇ ਚੌਂਕ ਤੋਂ ਲੈ ਕੇ ਗੁਰਾਇਆ ਦਾਣਾ ਮੰਡੀ ਤੱਕ ਕੱਢਿਆ ਗਿਆ।ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਆਪਣਾ ਰੋਸ ਪ੍ਰਦਰਸ਼ਨ ਕਰਦਿਆਂ ਤਕਰੀਬਨ ਤਿੰਨ ਮਹੀਨੇ ਦਾ ਸਮਾਂ ਹੋ ਚੱਲਿਆ ਹੈ, ਪਰ ਕੇਂਦਰ ਸਰਕਾਰ ਹੁਣ ਤੱਕ ਆਪਣੇ ਅੜੀਅਲ ਰਵੱਈਏ ਤੇ ਬੈਠੀ ਹੋਈ ਹੈ। ਸਰਕਾਰ ਕਿਸਾਨਾਂ ਦੀਆਂ ਮੰਗਾਂ ਨਹੀਂ ਮੰਨ ਰਹੀ, ਜਿਸ ਦੇ ਚੱਲਦਿਆਂ ਵੱਖ-ਵੱਖ ਅਦਾਰਿਆਂ ਦੇ ਲੋਕ ਅਤੇ ਹਰ ਇੱਕ ਭਾਈਚਾਰੇ ਦੇ ਲੋਕ ਕਿਸਾਨੀ ਅੰਦੋਲਨ ਨੂੰ ਆਪਣਾ ਸਹਿਯੋਗ ਦੇ ਰਹੇ ਹਨ।
ਸਕੂਲੀ ਵਿਦਿਆਰਥਣਾਂ ਨੇ ਕਿਸਾਨਾਂ ਦੇ ਹੱਕ ‘ਚ ਕੱਢੀ ਰੈਲੀ
ਅੱਜ ਗੁਰਾਇਆ ਵਿਖੇ ਸਕੂਲੀ ਵਿਦਿਆਰਥਣਾਂ ਵੱਲੋਂ ਕਿਸਾਨੀ ਅੰਦੋਲਨ ਦੇ ਹੱਕ 'ਚ ਆਵਾਜ਼ ਨੂੰ ਬੁਲੰਦ ਕਰਦਿਆਂ ਪੈਦਲ ਰੋਸ ਮਾਰਚ ਪੀਂਘਾਂ ਵਾਲੇ ਚੌਂਕ ਤੋਂ ਲੈ ਕੇ ਗੁਰਾਇਆ ਦਾਣਾ ਮੰਡੀ ਤੱਕ ਕੱਢਿਆ ਗਿਆ।ਖੇਤੀ ਕਾਨੂੰਨਾਂ ਦੇ ਵਿਰੋਧ ‘ਚ ਕਿਸਾਨਾਂ ਨੂੰ ਦਿੱਲੀ ਦੇ ਬਾਰਡਰਾਂ ’ਤੇ ਆਪਣਾ ਰੋਸ ਪ੍ਰਦਰਸ਼ਨ ਕਰਦਿਆਂ ਤਕਰੀਬਨ ਤਿੰਨ ਮਹੀਨੇ ਦਾ ਸਮਾਂ ਹੋ ਚੱਲਿਆ ਹੈ, ਪਰ ਕੇਂਦਰ ਸਰਕਾਰ ਹੁਣ ਤੱਕ ਆਪਣੇ ਅੜੀਅਲ ਰਵੱਈਏ ਤੇ ਬੈਠੀ ਹੋਈ ਹੈ।
ਇਸੇ ਤਰ੍ਹਾਂ ਹੀ ਜਲੰਧਰ ‘ਚ ਸਕੂਲੀ ਵਿਦਿਆਰਥਣਾਂ ਵੱਲੋਂ ਕਿਸਾਨੀ ਅੰਦੋਲਨ ਨੂੰ ਪੂਰੀ ਤਰ੍ਹਾਂ ਸਹਿਯੋਗ ਦਿੱਤਾ ਜਾ ਰਿਹਾ ਹੈ। ਵਿਦਿਆਰਥਣਾਂ ਨੇ ਨਾਅਰੇ ਲਾਉਂਦਿਆਂ ਕਿਹਾ ਕਿ ਕਿਸਾਨ ਹੈ ਤਾਂ ਜਹਾਨ ਹੈ। ਵਿਦਿਆਰਥਣਾਂ ਨੇ ਕਿਹਾ ਕਿ ਕਿਸਾਨਾਂ ਦੀ ਆਵਾਜ਼ ‘ਚ ਆਪਣੀ ਆਵਾਜ਼ ਮਿਲਾ ਕੇ ਕਿਸਾਨੀ ਅੰਦੋਲਨ ਨੂੰ ਹੋਰ ਤੇਜ਼ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਅੰਦੋਲਨ ਹੁਣ ਕਿਸਾਨਾਂ ਦਾ ਨਹੀਂ ਬਲਕਿ ਹੁਣ ਬੱਚੇ-ਬੱਚੇ ਦਾ ਅੰਦੋਲਨ ਹੈ। ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਨੂੰ ਇਹ ਅਪੀਲ ਕੀਤੀ ਕਿ ਖੇਤੀ ਕਾਨੂੰਨਾਂ ਨੂੰ ਰੱਦ ਕਰ ਦੇਣ ਤਾਂ ਜੋ ਕਿਸਾਨ ਆਪਣੇ ਘਰਾਂ ਨੂੰ ਵਾਪਿਸ ਆ ਸਕਣ।
ਇਹ ਵੀ ਪੜ੍ਹੋ:ਪਟਿਆਲਾ ਵਿਖੇ ਕਿਸਾਨਾਂ ਨੇ ਗੋਦਾਮ ਬਾਹਰ ਟਰੱਕ ਰੋਕ ਕੀਤੀ ਨਾਅਰੇਬਾਜ਼ੀ