ਜਲੰਧਰ: ਨਕੋਦਰ ਇਲਾਕੇ ਦੇ ਪਿੰਡ ਮੱਲ੍ਹੀਆਂ ਵਿਖੇ ਕਬੱਡੀ ਟੂਰਨਾਮੈਂਟ ਦੌਰਾਨ ਕਤਲ ( (Sandeep Ambian murder case) ) ਕੀਤੇ ਗਏ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਸਿੰਘ ਨੰਗਲ ਅੰਬੀਆਂ ਦੇ ਵੱਡੇ ਭਰਾ ਅਮਰੀਕ ਸਿੰਘ ਨੰਗਲ ਨੇ ਪੁਲਿਸ ਪ੍ਰਸ਼ਾਸਨ ਅਤੇ ਸਰਕਾਰ ਅੱਗੇ ਗੁਹਾਰ ਲਗਾਈ ਹੈ ਕਿ ਉਸ ਦੇ ਭਰਾ ਦੇ ਕਾਤਲਾਂ ਨੂੰ ਜਲਦ ਤੋਂ ਜਲਦ ਫੜਿਆ ਜਾਵੇ। ਸੰਦੀਪ ਅੰਬੀਆਂ ਦੇ ਪਰਿਵਾਰ ਨੇ ਸਾਫ ਕਰ ਦਿੱਤਾ ਹੈ ਕਿ ਜਦੋਂ ਤੱਕ ਉਸ ਦੇ ਭਰਾ ਸੰਦੀਪ ਸਿੰਘ ਦੇ ਕਾਤਲਾਂ ਨੂੰ ਪੁਲਿਸ ਗ੍ਰਿਫਤਾਰ ਨਹੀਂ ਕਰ ਲੈਂਦੀ ਉਦੋਂ ਤੱਕ ਨਾ ਤਾਂ ਉਹ ਸੰਦੀਪ ਦਾ ਪੋਸਟਮਾਰਟਮ ਹੋਣ ਦੇਣਗੇ ਅਤੇ ਨਾ ਹੀ ਉਸ ਦਾ ਅੰਤਿਮ ਸਸਕਾਰ ਕਰਨਗੇ।
ਅਮਰੀਕ ਸਿੰਘ ਨੰਗਲ ਨੇ ਇੱਕ ਸੁਨੇਹੇ ਜ਼ਰੀਏ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੱਲ੍ਹ ਸਵੇਰੇ 9 ਵਜੇ ਨਕੋਦਰ ਦੇ ਸਿਵਲ ਹਸਪਤਾਲ ਪਹੁੰਚਣ ਤਾਂ ਕਿ ਸਰਕਾਰ ਉੱਪਰ ਸੰਦੀਪ ਸਿੰਘ ਦੇ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦਾ ਦਬਾਅ ਬਣਾਇਆ ਜਾ ਸਕੇ।