ਪੰਜਾਬ

punjab

ETV Bharat / state

ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਪ ’ਚ ਹੋਏ ਸ਼ਾਮਲ - ਜਲੰਧਰ

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਸ਼ਟਰੀ ਬੁਲਾਰੇ ਰਾਘਵ ਚੱਢਾ ਨੇ ਰਿਟਾਇਰਡ ਸੀਨੀਅਰ ਪੁਲਿਸ ਅਧਿਕਾਰੀ ਬਲਕਾਰ ਸਿੰਘ ਸਮੇਤ ਕੁਝ ਲੋਕਾਂ ਨੂੰ ਆਮ ਆਦਮੀ ਪਾਰਟੀ ’ਚ ਸ਼ਾਮਲ ਕੀਤਾ।

ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਪ ’ਚ ਹੋਏ ਸ਼ਾਮਲ
ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਪ ’ਚ ਹੋਏ ਸ਼ਾਮਲ

By

Published : Jun 15, 2021, 7:14 PM IST

ਜਲੰਧਰ: ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਅਤੇ ਰਾਸ਼ਟਰੀ ਬੁਲਾਰੇ ਰਾਘਵ ਚੱਢਾ ਨੇ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਨੇ ਪੰਜਾਬ ਦੇ ਇੱਕ ਰਿਟਾਇਰਡ ਸੀਨੀਅਰ ਪੁਲਿਸ ਅਧਿਕਾਰੀ ਬਲਕਾਰ ਸਿੰਘ ਸਮੇਤ ਕੁਝ ਲੋਕਾਂ ਨੂੰ ਪਾਰਟੀ ਚ ਸ਼ਾਮਲ ਕੀਤਾ। ਇਸ ਦੌਰਾਨ ਉਨ੍ਹਾਂ ਨੇ ਕਿਹਾ ਕਿ ਬਲਕਾਰ ਸਿੰਘ ਜਿਨ੍ਹਾਂ ਨੇ ਪਿਛਲੇ 32 ਸਾਲ ਪੰਜਾਬ ਪੁਲਿਸ ਵਿੱਚ ਰਹਿ ਕੇ ਲੋਕਾਂ ਦੀ ਸੇਵਾ ਕੀਤੀ ਹੈ ਉਹ ਇਸੇ ਤਰ੍ਹਾਂ ਹੁਣ ਪਾਰਟੀ ਵਿੱਚ ਰਹਿ ਕੇ ਵੀ ਲੋਕਾਂ ਦੀ ਸੇਵਾ ਕਰਦੇ ਰਹਿਣਗੇ।

ਪੰਜਾਬ ਦੇ ਸੀਨੀਅਰ ਪੁਲਿਸ ਅਧਿਕਾਰੀ ਬਲਕਾਰ ਸਿੰਘ ਆਪ ’ਚ ਹੋਏ ਸ਼ਾਮਲ

ਉੱਧਰ ਪਾਰਟੀ ਵਿੱਚ ਸ਼ਾਮਲ ਹੋਣ ਤੋਂ ਬਾਅਦ ਸਾਬਕਾ ਡੀਸੀਪੀ ਬਲਕਾਰ ਸਿੰਘ ਨੇ ਵੀ ਕਿਹਾ ਕਿ ਉਨ੍ਹਾਂ ਦੀ ਜ਼ਿੰਦਗੀ ਦਾ ਅੱਜ ਇੱਕ ਬਹੁਤ ਖ਼ੁਸ਼ੀ ਦਾ ਦਿਨ ਹੈ ਜਦੋ ਉਹ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦੀ ਸੋਚ ਤੋਂ ਕਾਫੀ ਪ੍ਰਭਾਵਿਤ ਹਨ। ਇਸ ਮੌਕੇ ਉਨ੍ਹਾਂ ਨੇ ਰਾਘਵ ਚੱਢਾ ਅਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਵੀ ਕੀਤਾ।

ਇਹ ਵੀ ਪੜੋ: ਸਕਾਲਰਸ਼ਿਪ ਘੁਟਾਲੇ ਖ਼ਿਲਾਫ਼ 'ਆਪ' ਨੇ ਕੀਤੀ ਭੁੱਖ ਹੜਤਾਲ

ABOUT THE AUTHOR

...view details