ਜਲੰਧਰ: ਸ਼ਿਕਾਇਤ ਨਿਵਾਰਨ ਕਮੇਟੀ ਦੀ ਮੀਟਿੰਗ ਵਿੱਚ ਕੈਬਿਨੇਟ ਮੰਤਰੀ ਓਪੀ ਸੋਨੀ ਨੇ ਸ਼ਿਰਕਤ ਕੀਤੀ। ਇਸ ਮੀਟਿੰਗ ਵਿੱਚ ਉਨ੍ਹਾਂ ਕੋਲ 10 ਸ਼ਿਕਾਇਤਾਂ ਆਈਆਂ ਸਨ, ਜਿਨ੍ਹਾਂ 'ਚੋਂ 8 ਦਾ ਮੌਕੇ 'ਤੇ ਨਿਪਟਾਰਾ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਓਪੀ ਸੋਨੀ ਨੇ ਕਿਹਾ ਕਿ ਜਿਹੜੇ ਵਿਧਾਇਕ ਮੀਟਿੰਗ ਵਿੱਚ ਨਹੀਂ ਪਹੁੰਚੇ ਸਨ, ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਅਗਲੀ ਮੀਟਿੰਗ ਵਿੱਚ ਕਰ ਦਿੱਤਾ ਜਾਵੇਗਾ।
ਕੈਬਿਨੇਟ ਮੰਤਰੀ ਨੇ ਡਿਪਟੀ ਕਮਿਸ਼ਨਰ ਨੂੰ ਹਦਾਇਤਾਂ ਦਿੱਤੀਆਂ ਕਿ ਅਗਲੀ ਵਾਰ ਤੋਂ 15 ਦਿਨ ਪਹਿਲਾਂ ਏਜੰਡਾ ਤਿਆਰ ਕਰਕੇ ਮੀਟਿੰਗ ਤੋਂ ਇੱਕ ਹਫ਼ਤੇ ਪਹਿਲਾ ਵਿਧਾਇਕਾਂ ਨੂੰ ਭੇਜ ਦਿੱਤਾ ਜਾਵੇ, ਤਾਂ ਕਿ ਸਾਰੇ ਸਮੇਂ ਨਾਲ ਮੀਟਿੰਗ ਵਿੱਚ ਪਹੁੰਚ ਸਕਣ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਅਗਲੀ ਮੀਟਿੰਗ ਵਿੱਚ ਇਹ ਵੀ ਵਿਚਾਰਿਆ ਜਾਵੇਗਾ ਕੀ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਚਲਾਈਆਂ ਸਕੀਮਾਂ ਦਾ ਲੋਕਾਂ ਨੂੰ ਕਿੰਨਾਂ ਕੁੰ ਫ਼ਾਇਦਾ ਮਿਲ ਰਿਹਾ ਹੈ?