ਜਲੰਧਰ:ਜਲੰਧਰ ਜਿਮਨੀ ਚੋਣ ਨੂੰ ਲੈ ਕੇ ਸਾਰੀਆਂ ਪਾਰਟੀਆਂ ਪੱਬਾ-ਭਾਰ ਹਨ। ਇਸੇ ਤਹਿਤ ਹੀ ਅੱਜ ਵੱਖ-ਵੱਖ ਪਾਰਟੀਆਂ ਨੇ ਜਲੰਧਰ ਜਿਮਨੀ ਚੋਣ ਲਈ ਨਾਮਜ਼ਦਗੀਆਂ ਭਰੀਆਂ ਗਈਆਂ। ਇਸੇ ਤਹਿਤ ਹੀ ਜਲੰਧਰ ਦੇ ਡੀਸੀ ਦਫ਼ਤਰ ਵਿਖੇ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੁਰਜੰਟ ਸਿੰਘ ਵੱਲੋਂ ਡੀਸੀ ਜਸਪ੍ਰੀਤ ਸਿੰਘ ਜ਼ਿਲਾ ਚੋਣ ਅਫਸਰ ਨੂੰ ਨਾਮਜ਼ਦਗੀ ਭਰੀ ਗਈ। ਇਸ ਮੌਕੇ ਉੱਤੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਆਗੂ ਸਿਮਰਨਜੀਤ ਸਿੰਘ ਮਾਨ ਵੀ ਮੌਜ਼ੂਦ ਰਹੇ। ਨਾਮਜ਼ਦਗੀ ਤੋਂ ਬਾਅਦ ਸਿਮਰਨਜੀਤ ਸਿੰਘ ਮਾਨ ਵੱਲੋਂ ਇੱਕ ਪ੍ਰੈਸ ਕਾਨਫਰੰਸ ਕਰਕੇ ਮੀਡੀਆ ਨਾਲ ਅਹਿਮ ਮੁੱਦਿਆਂ ਉੱਤੇ ਗੱਲ ਵੀ ਰੱਖੀ ਗਈ।
ਜਲੰਧਰ ਤੋਂ ਗੁਰਜੰਟ ਸਿੰਘ ਵੱਲੋਂ ਅੱਜ ਨਾਮਜ਼ਦਗੀ ਭਰੀ:-ਇਸ ਦੌਰਾਨ ਹੀ ਮੀਡੀਆ ਨਾਲ ਰੂਬਰੂ ਹੁੰਦੇ ਹੋਏ ਸਿਮਰਨਜੀਤ ਸਿੰਘ ਮਾਨ ਦੇ ਵੱਲੋਂ ਕਿਹਾ ਗਿਆ ਕਿ ਉਨ੍ਹਾਂ ਦੇ ਉਮੀਦਵਾਰ ਜਲੰਧਰ ਤੋਂ ਗੁਰਜੰਟ ਸਿੰਘ ਵੱਲੋਂ ਅੱਜ ਨਾਮਜ਼ਦਗੀ ਭਰੀ ਗਈ ਹੈ। ਉੱਥੇ ਹੀ ਉਨ੍ਹਾਂ ਦੇ ਵੱਲੋਂ ਇਸ ਮੌਕੇ ਉੱਤੇ ਕਈ ਮੁੱਦਿਆਂ ਉੱਤੇ ਵੀ ਗੱਲ ਕੀਤੀ ਗਈ। ਜਿਸ ਵਿੱਚ ਉਹਨਾਂ ਕਿਹਾ ਕਿ ਉਹਨਾਂ ਦਾ ਮੁੱਖ ਏਜੰਡਾ ਪੰਜਾਬ ਏਕਤਾ ਪੰਥ ਅਤੇ ਬਰਾਬਰਤਾ ਦੀ ਗੱਲ ਕਰਨਾ ਹੈ, ਜਿਸ ਨੂੰ ਲੈ ਕੇ ਇਨ੍ਹਾਂ ਦੀ ਪਾਰਟੀ ਹਰ ਵਰਗ ਦੇ ਲਈ ਕੰਮ ਕਰਦੀ ਆ ਰਹੀ ਹੈ ਅਤੇ ਕੰਮ ਕਰਦੀ ਰਹੇਗੀ। ਜਿਸ ਨੂੰ ਲੈ ਕੇ ਇਨ੍ਹਾਂ ਵੱਲੋਂ ਕਿਹਾ ਗਿਆ ਕਿ ਇਹ ਅੱਜ ਜਲੰਧਰ ਪੁੱਜੇ ਹਨ ਅਤੇ ਜਲੰਧਰ ਵਾਸੀਆਂ ਨੂੰ ਅਪੀਲ ਕਰਦੇ ਹਨ ਕਿ ਬਰਾਬਰਤਾ ਨੂੰ ਧਿਆਨ ਵਿੱਚ ਰੱਖਦੇ ਹੋਏ, ਉਹਨਾਂ ਦੇ ਉਮੀਦਵਾਰ ਗੁਰਜੰਟ ਸਿੰਘ ਨੂੰ ਵੋਟ ਪਾਉਣਗੇ।
ਮਨੂੰ ਸਮ੍ਰਿਤੀ ਉੱਤੇ ਬੈਨ:-ਇਸ ਮੌਕੇ ਉੱਤੇ ਸਿਮਰਨਜੀਤ ਸਿੰਘ ਮਾਨ ਵੱਲੋਂ ਕਿਹਾ ਗਿਆ ਕਿ ਮਨੂਵਾਦ ਦਾ ਇਹ ਖਾਤਮਾ ਕਰਨਗੇ ਅਤੇ ਜਿੱਤਣ ਤੋਂ ਬਾਅਦ ਜਿਉ ਮਨੂੰ ਸਮ੍ਰਿਤੀ ਦਾ ਗ੍ਰੰਥ ਹੈ, ਉਸ ਦੇ ਉੱਤੇ ਬੈਨ ਸਰਕਾਰ ਤੋਂ ਕਰਵਾਉਣਗੇ, ਕਿਉਂਕਿ ਇਹ ਮਨੁੱਖਤਾ ਦੇ ਵਿਰੁੱਧ ਹੈ। ਉਨ੍ਹਾਂ ਕਿਹਾ ਕਿ ਇਸ ਦੇ ਉੱਤੇ ਅਜਿਹਾ ਬੈਨ ਲਗਾਉਣਗੇ ਕਿ ਜਿਹੜਾ ਵੀ ਇਸ ਦੀ ਗੱਲ ਕਰੇ ਜਾਂ ਕਿਸੇ ਦੇ ਘਰ ਵਿੱਚੋਂ ਪਾਇਆ ਜਾਵੇ ਤਾਂ ਉਸ ਨੂੰ 15 ਸਾਲ ਤੱਕ ਦੀ ਜੇਲ੍ਹ ਹੋਵੇਗੀ।