ਜਲੰਧਰ: ਪੰਜਾਬ ਵਿੱਚ ਸ਼ਿਵ ਸੈਨਾ ਆਗੂਆਂ ਨੂੰ ਫੋਨ ’ਤੇ ਧਮਕੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਦੱਸ ਦਈਏ ਕਿ ਕੁਝ ਦਿਨ ਪਹਿਲਾ ਹੀ ਅੰਮ੍ਰਿਤਸਰ ਵਿਖੇ ਸ਼ਿਵ ਸੈਨਾ ਨੇਤਾ ਸੁਧੀਰ ਸੂਰੀ ਦਾ ਹੋਏ ਕਤਲ ਤੋਂ ਬਾਅਦ ਪ੍ਰਸ਼ਾਸਨ ਢਿੱਲ ਵਰਤਦੀ ਹੋਈ ਨਜਰ ਆ ਰਹੀ ਹੈ। ਦੂਜੇ ਪਾਸੇ ਸ਼ਿਵ ਸੈਨਾ ਦੇ ਆਗੂਆਂ ਨੂੰ ਧਮਕੀਆਂ ਮਿਲ ਰਹੀਆਂ ਹਨ। ਤਾਜ਼ਾ ਮਾਮਲਾ ਜਲੰਧਰ ਤੋਂ ਸਾਹਮਣੇ ਆਇਆ ਹੈ।
ਸ਼ਿਵ ਸੈਨਾ ਆਗੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ:ਦੱਸ ਦਈਏ ਕਿ ਜਲੰਧਰ ਵਿਖੇ ਕੱਲ੍ਹ ਦੇਰ ਰਾਤ ਸ਼ਿਵ ਸੈਨਾ ਟਕਸਾਲੀ ਦੇ ਪੰਜਾਬ ਦੇ ਚੇਅਰਮੈਨ ਸੁਨੀਲ ਕੁਮਾਰ ਬੰਟੀ ਨੂੰ ਫੋਨ ਉੱਤੇ ਧਮਕੀ ਮਿਲੀ ਹੈ। ਉਨ੍ਹਾਂ ਨੂੰ ਵਿਦੇਸ਼ ਤੋਂ ਇੱਕ ਫੋਨ ਆਇਆ ਜਿਸ ਵਿੱਚ ਉਸ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ। ਜਿਸ ਤੋਂ ਬਾਅਦ ਉਨ੍ਹਾਂ ਨੇ ਤੁਰੰਤ ਇਸ ਸਬੰਧੀ ਪੁਲਿਸ ਨੂੰ ਜਾਣਕਾਰੀ ਦਿੱਤੀ। ਇਸ ਦੌਰਾਨ ਉਨ੍ਹਾਂ ਨੇ ਪੁਲਿਸ ਨੂੰ ਸ਼ਿਕਾਇਤ ਦਿੰਦੇ ਹੋਏ ਕਿਹਾ ਕਿ ਜੇਕਰ ਉਸਦੀ ਜਾਂ ਉਸ ਦੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੋਈ ਨੁਕਸਾਨ ਹੁੰਦਾ ਹੈ ਤਾਂ ਉਸ ਦੀ ਜ਼ਿੰਮੇਵਾਰ ਜਲੰਧਰ ਪੁਲਿਸ ਕਮਿਸ਼ਨਰੇਟ, ਪੁਲਿਸ ਕਮਿਸ਼ਨਰ ,ਏਸੀਪੀ ਅਤੇ ਐੱਸਐੱਚਓ ਹੋਣਗੇ।