ਪੰਜਾਬ

punjab

By

Published : Feb 20, 2020, 2:34 PM IST

ETV Bharat / state

ਸ਼ੋਭਾ ਯਾਤਰਾ ਦੇ ਵਿੱਚ ਹਜ਼ਾਰਾਂ ਦੀ ਸੰਖਿਆ 'ਚ ਸ਼ਿਵ ਭਗਤਾਂ ਨੇ ਲਿਆ ਹਿੱਸਾ

ਹਿੰਦੂ ਧਰਮ ਦੇ ਸਭ ਤੋਂ ਵੱਡੇ ਤਿਉਹਾਰ ਮਹਾਂ ਸ਼ਿਵਰਾਤਰੀ ਮੌਕੇ ਫਗਵਾੜਾ ਸਰਾਏ ਰੋਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਕੱਢੀ ਗਈ। ਇਸ ਮੌਕੇ ਸ਼ਰਧਾਲੂਆਂ ਵੱਲੋਂ ਸਾਰਿਆਂ ਨੂੰ ਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ।

ਸ਼ੋਭਾ ਯਾਤਰਾ
ਸ਼ੋਭਾ ਯਾਤਰਾ

ਫਗਵਾੜਾ: ਹਿੰਦੂ ਧਰਮ ਦੇ ਸਭ ਤੋਂ ਵੱਡੇ ਤਿਉਹਾਰ ਮਹਾਂ ਸ਼ਿਵਰਾਤਰੀ ਮੌਕੇ ਫਗਵਾੜਾ ਸਰਾਏ ਰੋਡ ਤੋਂ ਵਿਸ਼ਾਲ ਸ਼ੋਭਾ ਯਾਤਰਾ ਦਾ ਕੱਢੀ ਗਈ। ਇਹ ਯਾਤਰਾ ਬਾਅਦ ਦੁਪਹਿਰ 2 ਵਜੇ ਸ਼ੁਰੂ ਹੋਈ ਅਤੇ ਦੇਰ ਰਾਤ ਤਕ ਚੱਲਦੀ ਰਹੀ। ਸ਼ੋਭਾ ਯਾਤਰਾ ਦੇ ਵਿੱਚ ਵੱਖ-ਵੱਖ ਦੇਵੀ ਦੇਵਤਿਆਂ ਦੀਆਂ ਝਾਕੀਆਂ ਦਿਖਾਈਆਂ ਗਈਆਂ।

ਸ਼ੋਭਾ ਯਾਤਰਾ ਦੇ ਵਿੱਚ ਹਜ਼ਾਰਾਂ ਦੀ ਸੰਖਿਆ 'ਚ ਸ਼ਿਵ ਭਗਤਾਂ ਨੇ ਲਿਆ ਹਿੱਸਾ

ਸ਼ੋਭਾ ਯਾਤਰਾ ਵਿੱਚ ਪਹੁੰਚੇ ਸ਼ਰਧਾਲੂਆਂ ਵਿੱਚ ਕਾਫ਼ੀ ਉਤਸ਼ਾਹ ਦੇਖਿਆ ਗਿਆ ਅਤੇ ਉਨ੍ਹਾਂ ਨੇ ਨੱਚ ਗਾ ਕੇ ਸ਼ਿਵਰਾਤਰੀ ਦੀ ਸ਼ੋਭਾ ਯਾਤਰਾ ਦਾ ਆਨੰਦ ਮਾਣਿਆ। ਇਸ ਮੌਕੇ ਸ਼ਰਧਾਲੂਆਂ ਵੱਲੋਂ ਸਾਰਿਆਂ ਨੂੰ ਸ਼ਿਵਰਾਤਰੀ ਦੀਆਂ ਵਧਾਈਆਂ ਦਿੱਤੀਆਂ।

ਇਹ ਵੀ ਪੜ੍ਹੋ: ਕੇਜਰੀਵਾਲ ਦੇ ਸਮਾਰਟ ਸਕੂਲਾਂ ਦੀ ਅਮਰੀਕਾ ਤੱਕ ਧੱਕ, ਟਰੰਪ ਦੀ ਪਤਨੀ ਕਰੇਗੀ ਦੌਰਾ

ਇਸ ਯਾਤਰਾ ਨੂੰ ਸ਼ਾਂਤਮਈ ਢੰਗ ਨਾਲ ਚਲਾਉਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਸੀ ਅਤੇ ਚੱਪੇ-ਚੱਪੇ 'ਤੇ ਪੁਲਿਸ ਬਲ ਤੈਨਾਤ ਕੀਤੇ ਗਏ।

ABOUT THE AUTHOR

...view details