ਜਲੰਧਰ: ਪੰਜਾਬ ਵਿੱਚ ਜਦੋਂ ਤੋਂ ਜ਼ਿਮਨੀ ਚੋਣਾਂ ਦਾ ਐਲਾਨ ਹੋਇਆ ਹੈ ਉਦੋਂ ਤੋਂ ਹੀ ਪੰਜਾਬ ਦੀ ਰਾਜਨੀਤੀ ਗਰਮਾਈ ਹੋਈ ਹੈ। ਰਾਜਨੀਤਿਕ ਪਾਰਟੀਆਂ ਵਿੱਚ ਖਿੱਚੋਤਾਣ ਵੀ ਸ਼ੁਰੂ ਹੋ ਗਈ ਹੈ। ਫਗਵਾੜਾ ਵਿੱਚ ਜ਼ਿਮਨੀ ਚੋਣਾਂ ਦੇ ਐਲਾਨ ਤੋਂ ਬਾਅਦ ਭਾਜਪਾ ਦੇ ਪੰਜਾਬ ਪ੍ਰਧਾਨ ਸ਼ਵੇਤ ਮਲਿਕ ਨੇ ਜਲੰਧਰ ਵਿੱਚ ਪ੍ਰੈੱਸ ਵਾਰਤਾ ਕੀਤੀ। ਸ਼ਵੇਤ ਮਲਿਕ ਨੇ ਕਾਂਗਰਸ 'ਤੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਪੰਜਾਬ ਸਰਕਾਰ ਕੁੰਭਕਰਨੀ ਨੀਂਦ ਸੋ ਰਹੀ ਹੈ। ਕਾਂਗਰਸ ਸਰਕਾਰ ਵੋਟਾਂ ਵਿੱਚ ਨਾਜਾਇਜ਼ ਢੰਗ ਨਾਲ ਵੋਟਿੰਗ ਕਰਵਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਮਲਿਕ ਬੋਲੇ ਕਾਂਗਰਸ ਆਪਣੇ ਵਾਦੇ ਪੁਰੇ ਕਰਨ ਵਿੱਚ ਰਹੀ ਹੈ ਫੇਲ: ਵੇਖੋ ਵੀਡੀਓ ਕਾਂਗਰਸ ਆਪਣੇ ਵਾਅਦੇ ਪੂਰੇ ਕਰਨ ਵਿੱਚ ਹੋਈ ਫੇਲ
ਮਲਿਕ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੌਜੂਦ ਸਰਕਾਰ ਕਾਂਗਰਸ ਜਿਨ੍ਹਾਂ ਮੁੱਦਿਆਂ ਤੋਂ ਚੋਣਾਂ ਲੜਨਾ ਚਾਹੁੰਦੀ ਹੈ ਉਹ ਉਨ੍ਹਾਂ ਸਾਰਿਆਂ ਮੁੱਦਿਆਂ ਨੂੰ ਲੈ ਕੇ ਪਹਿਲਾਂ ਹੀ ਫੇਲ ਹੋ ਚੁੱਕੀ ਹੈ। ਇਸੇ ਦੌਰਾਨ ਮਲਿਕ ਨੇ ਕੈਪਟਨ ਸਰਕਾਰ ਨੂੰ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਇਨ੍ਹਾਂ ਚੋਣਾਂ ਵਿੱਚ ਸਰਕਾਰ ਦੀ ਤਾਨਾਸ਼ਾਹੀ ਤੇ ਗੁੰਡਾਗਰਦੀ ਉਹ ਨਹੀਂ ਚੱਲਣ ਦੇਣਗੇ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਚੋਣ ਕਮਿਸ਼ਨ ਤੋਂ ਸੂਬੇ ਵਿੱਚ ਪੈਰਾ ਮਿਲਟਰੀ ਫੋਰਸ ਲਗਾਉਣ ਦੀ ਮੰਗ ਕੀਤੀ ਹੈ।
ਸ਼ਵੇਤ ਮਾਲਿਕ ਨੇ ਮੋਦੀ ਦੇ ਵਿਦੇਸ਼ੀ ਸਨਮਾਨ ਨੂੰ ਦੱਸਿਆ ਇਤਿਹਾਸਕ: ਵੇਖੋ ਵੀਡੀਓ ਇਹ ਵੀ ਪੜ੍ਹੋ: ਪੰਜਾਬ ਦੇ ਕਈ ਇਲਾਕਿਆਂ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
ਮਲਿਕ ਨੇ ਕੈਪਟਨ ਸਰਕਾਰ ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਸੂਬੇ ਦੀ ਆਰਥਿਕ ਹਾਲਤ ਸਹੀ ਨਾ ਹੋਣ ਦਾ ਕਾਰਨ ਕਾਂਗਰਸ ਸਰਕਾਰ ਦੀ ਫਜ਼ੂਲ ਖਰਚੀ ਹੈ ਜਿਸ ਕਾਰਨ ਸੂਬੇ ਵਿੱਚ ਹਮੇਸ਼ਾ ਆਰਥਿਕ ਐਮਰਜੈਂਸੀ ਬਣੀ ਰਹਿੰਦੀ ਹੈ।ਇਸ ਦੌਰਾਨ ਪੱਤਰਕਾਰਾਂ ਵੱਲੋਂ ਅਮਰੀਕਾ ਵਿੱਚ ਨਰਿੰਦਰ ਮੋਦੀ ਦੇ ਵਿਰੋਧ ਬਾਰੇ ਸਵਾਲ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਅਮਰੀਕਾ ਦੀ 50 ਹਜ਼ਾਰ ਜਨਤਾ ਨੇ ਮੋਦੀ ਦੇ ਸਮਾਗਮ ਵਿੱਚ ਪਹੁੰਚ ਕੇ ਮੋਦੀ ਦਾ ਸਮਰਥਨ ਕੀਤਾ ਅਤੇ ਮੋਦੀ ਨੂੰ ਕੌਮਾਂਤਰੀ ਰਾਜਨੀਤਿਕ ਸਖ਼ਸ਼ੀਅਤ ਵਜੋਂ ਪੇਸ਼ ਕੀਤਾ ਹੈ।