ਜਲੰਧਰ: ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਦੇ ਮੈਂਬਰਾਂ ਵੱਲੋਂ ਪ੍ਰੈਸ ਕਾਨਫ਼ਰੰਸ ਕਰ ਕੇ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਮੰਗ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਵੀ ਇਸ ਬਾਬਤ ਚਿੱਠੀ ਲਿਖਣਗੇ ।
ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਨੂੰ ਸੌਂਪਿਆ ਜਾਵੇਗਾ ਮੰਗ ਪੱਤਰ - ਸਿੰਘਾਂ ਦੀ ਰਿਹਾਈ ਲਈ ਮੰਗ ਪੱਤਰ
ਬੰਦੀ ਸਿੰਘਾਂ ਦੀ ਰਿਹਾਈ ਲਈ ਮੁਤਵਾਜ਼ੀ ਜਥੇਦਾਰ ਜਗਤਾਰ ਸਿੰਘ ਹਵਾਰਾ ਕਮੇਟੀ ਨੇ ਪ੍ਰੈਸ ਕਾਨਫ਼ਰੰਸ ਕਰ ਕੇ ਸਰਕਾਰ ਕੋਲੋਂ ਇਨ੍ਹਾਂ ਦੀ ਰਿਹਾਈ ਦੀ ਮੰਗ ਕੀਤੀ ਹੈ।
Bandi Singh
22 ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਦੇ ਮੈਂਬਰਾਂ ਨੇ ਪ੍ਰੈਸ ਕਾਨਫ਼ਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਹ ਰਾਸ਼ਟਰਪਤੀ ਨੂੰ ਇਸ ਬਾਬਤ ਚਿੱਠੀ ਲਿਖਣਗੇ ਕਿ ਉਹ ਆਪਣੇ ਅਧਿਕਾਰ ਦੀ ਵਰਤੋਂ ਕਰ ਕੇ ਧਾਰਾ 72 ਦੇ ਅਧੀਨ ਉਨ੍ਹਾਂ ਨੂੰ ਮਾਫ਼ੀ ਦੇ ਸਕਦਾ ਹੈ।
ਇਸ ਦੌਰਾਨ ਉਨ੍ਹਾਂ ਕਿਹਾ ਜਿੱਥੇ ਦੇਸ਼ ਅਤੇ ਵਿਦੇਸ਼ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ਼ ਮਨਾਇਆ ਜਾ ਰਿਹਾ ਹੈ ਉੱਥੇ ਹੀ ਸਰਕਾਰ ਨੂੰ ਚਾਹੀਦਾ ਕਿ ਉਹ ਇਨ੍ਹਾਂ ਸਿੰਘਾਂ ਦੀ ਰਿਹਾਈ ਲਈ ਕੋਈ ਕਦਮ ਚੁੱਕੇ।